1984 ਦੇ ਸਿੱਖ ਕਤਲੇਆਮ ਦੀ 32ਵੀਂ ਬਰਸੀ ਮੌਕੇ ਰਾਜਸਥਾਨ ਹਾਈ ਕੋਰਟ ਦੇ ਸਾਬਕਾ ਚੀਫ ਜਸਟਿਸ ਅਨਿਲ ਦੇਵ ਸਿੰਘ ਨੇ ਕਿਹਾ ਕਿ ਫ਼ਰਜ਼ ਤੋਂ ਮੂੰਹ ਮੋੜਨ ਵਾਲੇ ਅਤੇ ਕਾਤਲਾਂ ਉਤੇ ਅੱਖਾਂ ਮੀਚਣ ਵਾਲੇ ਸਰਕਾਰੀ ਅਫ਼ਸਰਾਂ ਨੂੰ ਇਸ ਕਤਲੋਗਾਰਤ ਵਿੱਚ ਮਦਦ ਕਰਨ ਵਾਲੇ ਐਲਾਨਿਆ ਜਾਣਾ ਚਾਹੀਦਾ ਹੈ। ਕਤਲੇਆਮ ਸਬੰਧੀ ਸਿੱਖ ਫੋਰਮ ਵੱਲੋਂ ਕਰਾਈ ਗਈ ਪੈਨਲ ਬਹਿਸ ਵਿੱਚ ਜਸਟਿਸ ਅਨਿਲ ਦੇਵ ਨੇ ਇਸ ਕਤਲੋਗਾਰਤ ਦੇ ਗਵਾਹਾਂ ਨੂੰ ਸੁਰੱਖਿਆ ਨਾ ਦਿੱਤੇ ਜਾਣ ਨੂੰ ‘ਮੰਦਭਾਗਾ’ ਕਰਾਰ ਦਿੱਤਾ। ਉਨ੍ਹਾਂ ਨੇ ਦਿੱਲੀ ਹਾਈ ਕੋਰਟ ਦੇ ਜਸਟਿਸ ਹੁੰਦੇ ਸਮੇਂ 1996 ਵਿੱਚ ਕਤਲੇਆਮ ਪੀੜਤਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਵਿੱਚ ਵਾਧਾ ਕੀਤਾ ਸੀ।