ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਈ ਦੋ ਸਿੰਘਾਂ ਦੇ ਪਰਵਾਰਾਂ ਨੂੰ ਅਤੇ ਜ਼ਖਮੀ ਹੋਏ ਸਿੱਖਾਂ ਨੂੰ 2.90 ਕਰੋੜ ਰੁਪਏ ਦੀ ਐਲਾਨੀ ਵਿੱਤੀ ਮਦਦ ਤਕਸੀਮ ਕੀਤੀ। ਇਹ ਮਦਦ ਦੇਣ ਬਾਰੇ ਐਲਾਨ ਮੁੱਖ ਮੰਤਰੀ ਨੇ 30 ਜੁਲਾਈ ਦੀ ਪੱਤਰਕਾਰ ਮਿਲਣੀ ਦੌਰਾਨ ਕੀਤਾ ਸੀ।
ਆਮ ਆਦਮੀ ਪਾਰਟੀ (ਆਪ) ਨੇ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਉੱਤੇ ਪੰਜਾਬ ਸਰਕਾਰ ਦੁਆਰਾ ਗਠਿਤ ਜਸਟੀਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਨੂੰ 'ਬੋਗਸ' ਅਤੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਕਰਾਰ ਦਿੱਤਾ।
ਮਨੁੱਖੀ ਅਧਿਕਾਰ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਜਸਟਿਸ ਕਾਟਜੂ ਕਮਿਸ਼ਨ ਵਲੋਂ ਬੀਤੇ ਵਰ੍ਹੇ ੧੪ ਅਕਤੂਬਰ ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਕੀਤੀ ਜਾਂਚ ਦੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਮੰਗ ਕੀਤੀ ਕਿ ਉਹ ਇਸ ਰਿਪੋਰਟ ਵਿੱਚ ਦਰਜ ਤਜਵੀਜਾਂ ਉਤੇ ਗੌਰ ਕਰਕੇ ਅਮਲੀ ਕਾਰਵਾਈ ਕਰੇ।
ਨੇੜਲੇ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਕਾਂਡ ਦੀ ਜਾਂਚ ਲਈ ਗਠਿਤ ਕਮਿਸ਼ਨ ਦੇ ਚੇਅਰਮੈਨ ਜਸਟਿਸ ਜ਼ੋਰਾ ਸਿੰਘ ਨੇ ਅੱਜ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਆਪਣੀ ਪੂਰੀ ਰਫ਼ਤਾਰ ਵਿਚ ਚੱਲ ਰਹੀ ਹੈ ਅਤੇ ਇਸੇ ਸਾਲ ਜੂਨ ਮਹੀਨੇ ਵਿਚ ਜਾਂਚ ਰਿਪੋਰਟ ਜਾਰੀ ਕਰ ਦਿੱਤੀ ਜਾਵੇਗੀ ।
ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਤੋਂ ਬਾਅਦ ਸ਼ਾਂਤਮਈ ਰੋਸ ਮੁਜ਼ਾਹਾਰਾ ਕਰ ਰਹੀ ਸਿੱਖ ਸੰਗਤ 'ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜੋਰਾ ਸਿੰਘ 31 ਮਾਰਚ 2016 ਅਤੇ 1 ਅਪ੍ਰੈਲ ਨੂੰ ਫ਼ਰੀਦਕੋਟ ਦਾ ਦੌਰਾ ਕਰੇਗਾ।
ਭਾਰਤ ਦੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਮਾਰਕੰਡੇ ਕਾਟਜੂ ਅਤਜ ਇੱਥੇ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਦੀ ਰਿਪੋਰਟ ਜਾਰੀ ਕਰਨਗੇ । ਪੁਲਿਸ ਗੋਲੀਬਾਰੀ ਦੀ ਇਸ ਘਟਨਾ ਵਿੱਚ ਦੋ ਸਿੱਖ ਮਾਰੇ ਗਏ ਸਨ ਅਤੇ ਹੋੲ ਕਈ ਜ਼ਖਮੀ ਹੋ ਗਏ ਸਨ।
ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪਿੰਡ ਬਹਿਬਲ ਕਲਾਂ ਅਤੇ ਕੋਟਕਪੁਰਾ ਚੌਂਕ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਅੱਜ ਜਸਟਿਸ ਕਾਟਜੂ ਕਮਿਸ਼ਨ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੁਰਾ ਘਟਨਾ ਨਾਲ ਸਬੰਧਿਤ ਵਿਅਕਤੀਆਂ ਦੀਆਂ ਗਵਾਹੀਆਂ ਸੁਣੀਆਂ ਗਈਆਂ।