ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਮਾਰਕੰਡੇ ਕਾਟਜੂ ਨੂੰ ਸ਼ੁੱਕਰਵਾਰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੀ ਇੱਜ਼ਤ ਹੱਤਕ ਦੇ ਦੋ ਕੇਸਾਂ ਨੂੰ ਹਟਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਦੀ ਨੁਕਤਾਚੀਨੀ ਕਰਨ ਲਈ ਬਿਨਾਂ ਸ਼ਰਤ ਮੁਆਫ਼ੀ ਦੀ ਪੇਸ਼ਕਸ਼ ਤੋਂ ਬਾਅਦ ਜਸਟਿਸ ਕਾਟਜੂ ਨੂੰ ਰਾਹਤ ਦਿੱਤੀ ਗਈ ਹੈ। ਜਸਟਿਸ ਰੰਜਨ ਗੋਗੋਈ ਅਤੇ ਯੂ ਯੂ ਲਲਿਤ ’ਤੇ ਆਧਾਰਿਤ ਬੈਂਚ ਨੇ ਉਨ੍ਹਾਂ ਦੀ ਮੁਆਫ਼ੀ ਨੂੰ ਸਵੀਕਾਰ ਕਰ ਕੇ ਕਾਰਵਾਈ ਬੰਦ ਕਰ ਦਿੱਤੀ।
ਭਾਰਤ ਦੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਮਾਰਕੰਡੇ ਕਾਟਜੂ ਅਤਜ ਇੱਥੇ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ 14 ਅਕਤੂਬਰ 2015 ਨੂੰ ਪਿੰਡ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੀ ਘਟਨਾ ਦੀ ਜਾਂਚ ਦੀ ਰਿਪੋਰਟ ਜਾਰੀ ਕਰਨਗੇ । ਪੁਲਿਸ ਗੋਲੀਬਾਰੀ ਦੀ ਇਸ ਘਟਨਾ ਵਿੱਚ ਦੋ ਸਿੱਖ ਮਾਰੇ ਗਏ ਸਨ ਅਤੇ ਹੋੲ ਕਈ ਜ਼ਖਮੀ ਹੋ ਗਏ ਸਨ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ ਲੋਕ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਸਿੱਖ ਸਿਆਸਤ ਵਲੋਂ ਤਿਆਰ ਕੀਤੀ ਗਈ ਇਕ ਖਾਸ ਰਿਪੋਰਟ ਅੱਜ ਸਿੱਖ ਸਿਆਸਤ ਦੀਆਂ ਵੈਬਸਾਈਟਾਂ ਅਤੇ ਯੂ.-ਟਿਊਬ ਚੈਨਲ ਉੱਤੇ ਜਾਰੀ ਕੀਤੀ ਗਈ ਹੈ।
ਲੋਕ ਮਸਲਿਆਂ ‘ਤੇ ਬੇਬਾਕੀ ਨਾਲ ਬੋਲਣ ਵਾਲੇ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਨੇ ਜੂਨ 1984 ਵਿੱਚ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਰਕਾਰੀ ਸਰਪ੍ਰਸਤੀ ਹੇਠ ਹੋਏ ਸਿੱਖ ਕਤਲੇਆਮ ਦੌਰਾਨ ਭਾਰਤੀ ਨਿਆਪਾਲਿਕਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਤਲੇਆਮ ਨੂੰ ਰੋਕਣ ਦੀ ਨਿਆਪਲਿਕਾ ਨੇ ਕੋਈ ਕੋਸ਼ਿਸ਼ ਨਹੀਂ ਕੀਤੀ, ਕਿਉਂਕਿ ਉਸ ਸਮੇਂ ਭਾਰਤੀ ਉੱਚ ਅਦਾਲਤ ਵਿੱਚ ਜੋ ਜੱਜ ਸਨ, ਉਹ ਕਾਂਗਰਸ ਪੱਖੀ ਸਨ।
ਕੋਟਕਪੂਰਾ ਨੇੜਲੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪਿੰਡ ਬਹਿਬਲ ਕਲਾਂ ਵਿੱਚ ਸ਼ਾਂਤਮਈ ਰੋਸ ਧਰਨਾ ਦੇ ਸਿੱਖ ਸੰਗਤ ਉੱਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ, ਪ੍ਰੈਸ ਕੌਸਲ ਆਫ਼ ਇੰਡੀਆ ਦੇ ਸਾਬਕਾ ਚੇਅਰਮੈਨ ਰਿਟਾ: ਜਸਟਿਸ ਮਾਰਕੰਡੇ ਕਾਟਜੂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਟੀਮ ਪੀੜਤਾਂ ਅਤੇ ਚਸ਼ਮਦੀਦ ਗਾਵਾਹਾਂ ਦੀ ਗਵਾਹੀਆਂ ਦਰਜ਼ ਕਰ ਲਈਆਂ ਹਨ।
ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪਿੰਡ ਬਹਿਬਲ ਕਲਾਂ ਅਤੇ ਕੋਟਕਪੁਰਾ ਚੌਂਕ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਅੱਜ ਜਸਟਿਸ ਕਾਟਜੂ ਕਮਿਸ਼ਨ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੁਰਾ ਘਟਨਾ ਨਾਲ ਸਬੰਧਿਤ ਵਿਅਕਤੀਆਂ ਦੀਆਂ ਗਵਾਹੀਆਂ ਸੁਣੀਆਂ ਗਈਆਂ।
ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸ਼ਰਮਨਾਕ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਪੁਲਿਸ ਗੋਲੀ ਨਾਲ ਮਾਰੇ ਗਏ ੨ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਜਾਂਚ ਕਰਨ ਲਈ ਪੰਜਾਬ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਗਠਿਤ ਕੀਤਾ ਗਿਆ 'ਜਸਟਿਸ ਕਾਟਜੂ ਕਮਿਸ਼ਨ' ਆਪਣੀਆਂ ਬੈਠਕਾਂ ੩੦ ਜਨਵਰੀ ਤੋਂ ੧ ਫਰਵਰੀ ਤੱਕ ਬਹਿਬਲ ਕਲਾਂ ਵਿਖੇ ਕਰੇਗਾ।
ਭਾਰਤ ਵਿੱਚ ਸਿੱਖਾਂ ਦੇ ਮਨੁੱਖੀ ਹੱਕਾਂ ਦੇ ਹੋਏ ਘਾਣ ਅਤੇ ਭਾਰਤ ਵਿੱਚ ਸਿੱਖਾਂ ਦੀ ਸਥਿਤੀ ਅਤੇ ਸਿੱਖ ਅਜ਼ਾਦੀ ਆਦਿ ਵਿਸ਼ਿਆਂ ‘ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਵੱਲੋਂ ਕਰਵਾਈ ਜਾ ਰਹੀ ਵਿਸ਼ਵ ਸਿੱਖ ਕਨਵੈਂਸ਼ਨ ਵਿੱਚ ਭਾਰਤੀ ਸਪੁਰੀਮ ਕੋਰਟ ਦੇ ਸੇਵਾ ਮੁਕਤ ਮੁੱਖ ਜੱਜ ਮਾਰਕੰਡੇ ਕਾਟਜੂ ਮੁੱਖ ਬੁਲਾਰੇ ਹੋਣਗੇ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ ਜਿਸ ਨਾਲ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਾਫੀ ਸੰਗਤਾਂ ਜਖਮੀ ਹੋ ਗਈਆਂ ਸਨ।ਉਸ ਘਟਨਾ ਦੀ ਜਾਂਚ ਲਈ ਹੁਣ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਗਰਮ ਜਥੇਬੰਦੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜੱਜ ਮਾਰਕੰਡੇ ਕਾਟਜੂ ਦੀ ਅਗਵਾਈ ਵਾਲਾ ਇੱਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
ਚੰਡੀਗੜ੍ਹ ਵਿੱਚ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਦੇ ਸੰਬੰਧ ਵਿਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਕਾਨਫਰੰਸ ਦੌਰਾਨ ਭਾਰਤ ਦੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ ਵੱਲੋਂ ਦਿੱਤਾ ਗਿਆ ਭਾਸ਼ਣ ਵੇਖੋ।