ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਨਵਾਂ ਸਿਆਸੀ ਦਲ ਬਣਾਉਣ ਵਾਲੇ ਸਿਆਸਤਦਾਨ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਮਾਮਲਿਆਂ ਵਿਚ ਆਪ ਉੱਤੇ ਗੁੱਝਾ ਵਾਰ ਕਰਦਿਆਂ ਕਿਹਾ ਹੈ ਕਿ ਸਾਬਕਾ ਜੱਜ ਜੋਰਾ ਸਿੰਘ ਦਾ ਗੁਨਾਹ ਬਾਦਲਾਂ ਨਾਲੋਂ ਘੱਟ ਨਹੀਂ ਹੈ।
ਆਮ ਆਦਮੀ ਪਾਰਟੀ ਤੋਂ ਬਾਘੀ ਹੋ ਕੇ ਪਹਿਲਾਂ ਖਹਿਰਾ ਧੜੇ ਵਿਚ ਸ਼ਾਮਲ ਹੋਏ ਗੜਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਰੋੜੀ ਬੀਤੇ ਕਲ੍ਹ ਫੇਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਰਗਾੜੀ ਗੋਲੀਕਾਂਡ ਦੀ ਜਾਂਚ ਲਈ ਬਾਦਲ ਸਰਕਾਰ ਵਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮੀਸ਼ਨ ਦੇ ਮੁਖੀ ਜਸਟਿਸ ਜ਼ੋਰਾ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।
ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਬੀਤੇ ਕੱਲ੍ਹ (9 ਅਕਤੂਬਰ, 2017) ਨੂੰ ਪੇਸ਼ ਨਹੀਂ ਹੋਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਪੰਜਾਬ ਸਰਕਾਰ ਨੂੰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਹ ਅੱਜ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੂਲੋਂ ਰੱਦ ਕਰਨਾ ਬਿਲਕੁਲ ਸਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਪੇਸ਼ ਹੋਣ ਲਈ ਸੰਮਨ ਭੇਜਣਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਰਿਕਾਰਡ ਮੰਗਣਾ ਸਿੱਖ ਕੌਮ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਵਾਲੀ ਕਾਰਵਾਈ ਹੈ, ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਪੰਜਾਬ ਵਿੱਚ ਪਿਛਲੇ ਕਰੀਬ ਦੋ ਸਾਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 100 ਤੋਂ ਵੱਧ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ ਖ਼ੁਲਾਸਾ ਬੇਅਦਬੀ ਮਾਮਲਿਆਂ ਸਬੰਧੀ ਪੰਜਾਬ ਪੁਲਿਸ ਦੀ ਪਹਿਲੀ ਵਿਸਥਾਰਤ ਰਿਪੋਰਟ ਤੋਂ ਹੋਇਆ ਹੈ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਤੱਕ ਜਾਣ ਲਈ ਇਹ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਅਨੁਸਾਰ ਪਹਿਲੀ ਜੂਨ 2015 ਤੋਂ ਲੈ ਕੇ ਹੁਣ ਤੱਕ ਬੇਅਦਬੀ ਦੀਆਂ 100 ਦੇ ਕਰੀਬ ਵੱਡੀਆਂ ਛੋਟੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।
ਅਕਤੂਬਰ 2015 ਵਿੱਚ ਵਾਪਰੇ ਬਹਿਬਲ ਕਲਾਂ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦਾ ਮਾਮਲਾ ਫਰੀਦਕੋਟ ਅਦਾਲਤ ਵਿੱਚ ਪੁੱਜ ਗਿਆ ਹੈ। ਕ੍ਰਿਸ਼ਨ ਭਗਵਾਨ ਸਿੰਘ ਦੇ ਭਰਾ ਰੇਸ਼ਮ ਸਿੰਘ ਨੇ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਜਸਟਿਸ ਜ਼ੋਰਾ ਸਿੰਘ (ਸੇਵਾ ਮੁਕਤ), ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਸਿੱਖ ਸੰਗਤਾਂ 'ਤੇ ਬਹਿਬਲ ਕਲਾਂ ਵਿਖੇ ਹੋਈ ਪੁਲਿਸ ਫਾਇਰਿੰਗ ਦੀ ਜਾਂਚ ਰਿਪੋਰਟ ਤਿਆਰ ਕੀਤੀ ਸੀ, ਨੇ ਹੁਣ ਸਰਕਾਰ ਕੋਲੋਂ ਸੁਰੱਖਿਆ ਛਤਰੀ ਦੀ ਮੰਗ ਕੀਤੀ ਹੈ।
ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਅਤੇ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੀਆਂ ਘਟਨਾਵਾਂ ਅਤੇ ਇਸ ਵਿਚ ਪੁਲਿਸ ਫਾਇਰਿੰਗ ਦੌਰਾਨ ਸ਼ਹੀਦ ਹੋਏ ਦੋ ਸਿੱਖਾਂ ਅਤੇ ਇਕ ਡੇਰਾ ਪ੍ਰੇਮੀ ਦੇ ਕਤਲ ਕੇਸ ਦੇ ਮਾਮਲਿਆਂ ਸਮੇਤ ਦਰਜ ਕੀਤੇ ਗਏ ਛੇ ਕੇਸਾਂ ਵਿਚੋਂ ਫ਼ਰੀਦਕੋਟ ਪੁਲਿਸ ਇਕ ਦੀ ਵੀ ਜਾਂਚ ਮੁਕੰਮਲ ਨਹੀਂ ਕਰ ਸਕੀ ਅਤੇ ਨਾ ਹੀ ਅੱਜ ਤੱਕ ਪੁਲਿਸ ਨੂੰ ਕੋਈ ਦੋਸ਼ੀ ਲੱਭਿਆ ਹੈ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਸਾਲ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਇਸ ਬਾਰੇ ਤਾਂ ਪਹਿਲਾਂ ਹੀ ਸਭ ਨੂੰ ਪਤਾ ਸੀ ਕਿ ਇਹ ਰਿਪੋਰਟ ਪੂਰੀ ਤਰ੍ਹਾਂ ਸਰਕਾਰ ਦੁਆਰਾ ਦਿੱਤੇ ਗਏ ਦਸਤਾਵੇਜ਼ਾਂ ’ਤੇ ਦਸਤਖਤ ਕਰਕੇ ਹੀ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਹੋਵੇਗੀ ਪਰ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕਰਦੇ ਹਨ ਕਿ ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਨੂੰਨ ਦੇ ਹਵਾਲੇ ਕਰੇ ਜਾਂ ਫਿਰ ਅਸਤੀਫਾ ਦੇ ਘਰ ਬੈਠੇ।
Next Page »