ਦਲ ਖ਼ਾਲਸਾ ਨੇ ਭਾਰਤ ਸਰਕਾਰ ਨੂੰ ਕਸੂਤੀ ਸਥਿਤੀ ਵਿੱਚ ਪਾਉਂਦਿਆਂ ਕਿਹਾ ਕਿ ਭਾਰਤ ਸਰਕਾਰ ਜੇਕਰ ਝੂਠ ਨਹੀਂ ਬੋਲ ਰਹੀ ਤਾਂ ਉਹ ਐਮਨੇਸਟੀ ਇੰਟਰਨੈਸ਼ਨਲ ਅਤੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਪੰਜਾਬ ਅੰਦਰ ਲਗਾਤਾਰ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇਵੇ।
ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜ਼ਬਰੀ ਲਾਪਤਾ ਕੀਤੇ, ਫਰਜ਼ੀ ਮੁਕਾਬਲਿਆਂ, ਤਸ਼ਦਦ ਦਾ ਸ਼ਿਕਾਰ ਅਤੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਿਸ ਗੋਲੀਆਂ ਨਾਲ ਮਾਰੇ ਗਏ ਲੋਕਾਂ ਦੀ ਯਾਦ ਵਿੱਚ 10 ਦਸੰਬਰ ਨੂੰ ਗੁਰਦਾਸਪੁਰ ਵਿਖੇ ਪੀੜਤ ਪਰਿਵਾਰਾਂ ਅਤੇ ਕਾਰਜਕਰਤਾਵਾਂ ਦੀ ਇੱਕ ਇਕੱਤਰਤਾ ਸੱਦੀ ਗਈ ਹੈ।
ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ 'ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ।
ਬਰਤਾਨੀਆ ਤੋਂ ਬਾਅਦ, ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ।
ਦਲ ਖਾਲਸਾ ਨੇ ਦੁਨੀਆਂ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਭਾਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 'ਮਨੁੱਖੀ ਅਧਿਕਾਰ ਅਤੇ ਧਾਰਮਿਕ ਅਜ਼ਾਦੀ ' ਦਿਹਾੜੇ ਦੇ ਰੂਪ ਵਿੱਚ ਮਨਾਉਣ।
ਦਲ ਖਾਲਸਾ ਨੇ ਆਪਣੇ ਆਗੂ ਨੂੰ ਉਸ ਦੇ 66ਵੇਂ ਜਨਮ ਦਿਨ 'ਤੇ ਯਾਦ ਕਰਦਿਆਂ, ਸੰਯੁਕਤ ਰਾਸ਼ਟਰ ਪਾਸੋਂ ਮੰਗ ਕੀਤੀ ਹੈ ਕਿ ਉਹ ਜਥੇਬੰਦੀ ਦੇ ਸਰਪ੍ਰਸਤ ਗਜਿੰਦਰ ਸਿੰਘ ਨੂੰ ਸ਼ਰਣਾਰਥੀ ਦਰਜ਼ਾ ਦਿਵਾਉਣ ਵਿੱਚ ਉਸਦੀ ਮਦਦ ਕਰੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ> ਕ੍ਰਿਪਾਲ ਸਿੰਘ ਬਡੂੰਗਰ ਵਲੋਂ ਖ਼ਾਲਿਸਤਾਨ ਪ੍ਰਤੀ ਦਿੱਤੇ ਗਏ ਬਿਆਨ ਦੇ ਮੱਦੇਨਜ਼ਰ ਦਲ ਖ਼ਾਲਸਾ ਨੇ ਭਾਰਤੀ ਮੁੱਖਧਾਰਾ ਵਿੱਚ ਸਰਗਰਮ ਰਾਜਨੀਤਿਕ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਪ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਸਿੱਖਾਂ ਦੀ ਆਜ਼ਾਦੀ ਦੀਆਂ ਭਾਵਨਾਵਾਂ ਨੂੰ ਅਮਨ ਅਤੇ ਕਾਨੂੰਨ ਦੀ ਸਮੱਸਿਆ ਦੇ ਨਾਂ ਹੇਠ ਰੋਲਣ ਦੀ ਕੋਸ਼ਿਸ਼ ਵਿੱਚ ਹਨ।
ਦਲ ਖਾਲਸਾ ਨੇ ਪੰਜਾਬ ਅੰਦਰ ਸੰਗਠਿਤ ਹਿੰਸਾ ਤੇ ਗੈਂਗਸਟਾਰ ਵਾਰ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਬਣਾਏ ਜਾ ਰਹੇ ਨਵੇਂ ਪਕੋਕਾ ਕਾਨੂੰਨ 'ਤੇ ਚਿੰਤਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੱਖਪਾਤੀ ਸਿਸਟਮ ਅਤੇ ਪੁਲਿਸ ਦੇ ਰਾਜਨੀਤੀਕਰਨ ਕਾਰਨ
ਦਲ ਖਾਲਸਾ ਨੇ 33 ਵਰ੍ਹੇ ਪਹਿਲਾਂ ਭਾਰਤੀ ਹੁਕਮਰਾਨਾਂ ਅਤੇ ਕਾਂਗਰਸ ਆਗੂਆਂ ਦੀ ਸਰਪ੍ਰਸਤੀ ਹੇਠ ਹੋਏ ਸਿੱਖਾਂ ਦੇ ਕਤਲੇਆਮ ਲਈ ਭਾਰਤੀ ਨਿਜ਼ਾਮ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਸੰਯੁਕਤ ਰਾਸ਼ਟਰ ਤੋਂ ਮੰਗ ਕੀਤੀ ਹੈ ਜਿਸ ਤਰ੍ਹਾਂ ਉਸਨੇ ਸ੍ਰੀਲੰਕਾ ਵਿਚ ਹੋਏ ਕਤਲੇਆਮ ਬਾਰੇ ਮਤਾ ਪਾਸ ਕਰਕੇ ਸ੍ਰੀਲੰਕਾ ਸਰਕਾਰ ਨੂੰ ਕੌਮਾਂਤਰੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ ਉਸੇ ਤਰਜ਼ 'ਤੇ ਨਵੰਬਰ 1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਬਾਰੇ ਸੰਯੁਕਤ ਰਾਸ਼ਟਰ ਆਪਣੀ ਨਿਗਰਾਨੀ ਹੇਠ ਜਾਂਚ ਕਰਵਾਏ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ।
33 ਵਰ੍ਹੇ ਪਹਿਲਾਂ ਨਵੰਬਰ 1984 ਵਿੱਚ ਦਿੱਲੀ ਅਤੇ ਹੋਰਨਾਂ ਸ਼ਹਿਰਾਂ ਵਿੱਚ ਭਾਰਤੀ ਹੁਕਮਰਾਨਾਂ ਅਤੇ ਕਾਂਗਰਸੀ ਆਗੂਆਂ ਦੀ ਸਰਪ੍ਰਸਤੀ ਹੇਠ ਵਹਿਸ਼ੀ ਅਤੇ ਫਿਰਕਾਪ੍ਰਸਤ ਲੋਕਾਂ ਵਲੋਂ ਖੇਡੇ ਗਏ ਮਹਾਂ-ਤਾਂਡਵ ਵਿਰੁਧ ਰੋਹ ਪ੍ਰਗਟਾਉਣ, ਮਾਰੇ ਗਏ ਨਿਰਦੋਸ਼ ਸਿੱਖਾਂ ਨੂੰ ਸ਼ਰਧਾਂਜਲੀ ਦੇਣ, ਅਤੇ ਸੰਯੁਕਤ ਰਾਸ਼ਟਰ ਸਮੇਤ ਅੰਤਰਰਾਸ਼ਟਰੀ ਭਾਈਚਾਰੇ ਵਲੋਂ ਸਿੱਖ ਕਤਲੇਆਮ ਪ੍ਰਤੀ ਧਾਰੀ ਚੁੱਪ ਨੂੰ ਹਲੂਣਾ ਦੇਣ ਲਈ ਦਲ ਖਾਲਸਾ ਵਲੋਂ 1 ਨਵੰਬਰ 2017 ਨੂੰ ਬਠਿੰਡਾ ਵਿਖੇ 'ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ' ਕੀਤਾ ਜਾਵੇਗਾ।
« Previous Page — Next Page »