ਗੁਰਮੁਖੀ ਟਕਸਾਲ (ਪਟਿਆਲਾ) ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ (ਲੁਧਿਆਣਾ) ਵੱਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ 'ਗੁਰਿਆਈ ਪੁਰਬ' ਨੂੰ ਸਮਰਪਿਤ 'ਗੁਰਮੁਖੀ ਦਿਵਸ' ਨੂੰ ਮੁੱਖ ਰੱਖਦੇ ਹੋਏ, ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਖਡੂਰ ਸਾਹਿਬ ਵਿਖੇ ਦੋ-ਰੋਜ਼ਾ ਕਾਰਜਸ਼ਾਲਾ ਕਰਵਾਈ ਗਈ। ਇਸ ਮੌਕੇ ਸਗਾਮਗ ਦਾ ਆਗਾਜ਼ ਬਾਬਾ ਸੇਵਾ ਸਿੰਘ, ਕਾਰ ਸੇਵਾ ਖਡੂਰ ਸਾਹਿਬ ਵੱਲੋਂ ਅਸੀਸ ਦੇ ਸ਼ਬਦ ਸਾਂਝੇ ਕਰਨ ਨਾਲ ਹੋਇਆ।
ਪਿਛਲੇ ਦਿਨੀ ਖੇਤੀਬਾੜੀ ਤੇ ਵਾਤਾਵਰਨ ਜਾਗਰੂਕਤਾ ਕੇਂਦਰ ਦੇ ਸਹਿਯੋਗ ਨਾਲ ਪਿੰਡ ਨਸੀਰਪੁਰ, ਜਿਲ੍ਹਾ ਕਪੂਰਥਲਾ ਵਿੱਚ ਸਰਦਾਰ ਗੁਰਬਿੰਦਰ ਸਿੰਘ ਦੀ 3 ਕਨਾਲ ਜ਼ਮੀਨ ਵਿਚ 274ਵਾਂ ਗੁਰੂ ਨਾਨਕ ਯਾਦਗਾਰੀ ਜੰਗਲ (ਝਿੜੀ) ਕਾਰ ਸੇਵਾ ਖਡੂਰ ਸਾਹਿਬ ਵੱਲੋਂ ਲਗਾਇਆ ਗਿਆ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ। ਇਸੇ ਮੁਹਿੰਮ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 550 ਛੋਟੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
ਪੰਜਾਬ ਵਿਚ ਰੁੱਖਾਂ ਦੀ ਛਤਰੀ ਹੇਠ ਰਕਬਾ ਸਿਰਫ 6 ਕੁ ਫੀਸਦੀ ਹੈ ਜਦਕਿ ਵਧੀਆ ਮੌਸਮ ਤੇ ਕੁਦਰਤੀ ਤਵਾਜਨ ਲਈ ਕਿਸੇ ਵੀ ਖਿੱਤੇ ਦਾ ਤੀਸਰਾ ਹਿੱਸਾ ਰੁੱਖਾਂ ਦੀ ਛਤਰੀ ਹੇਠ ਹੋਣਾ ਚਾਹੀਦਾ ਹੈ।
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਮਹਿੰਮ ਸ਼ੁਰੂ ਕੀਤੀ ਗਈ ਹੈ।
ਬੀਤੇ ਦਿਨੀਂ ਲੁਧਿਆਣਾ ਜਿਲ੍ਹੇ ਦੇ ਪਿੰਡ ਰੁੜਕਾ ਕਲਾਂ (ਨੇੜੇ ਮੁੱਲਾਂਪੁਰ) ਵਿਖੇ 11 ਕਨਾਲ ਚ ਗੁਰੂ ਨਾਨਕ ਯਾਦਗਾਰੀ ਜੰਗਲ ਲਗਾਇਆ ਗਿਆ। ਜੰਗਲ ਲਗਾਉਣ ਲਈ ਇਹ ਉੱਦਮ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਸ. ਰਣਵੀਰ ਸਿੰਘ (ਸਰਪੰਚ) ਅਤੇ ਸਮੂਹ ਪੰਚਾਇਤ ਵੱਲੋਂ ਕੀਤਾ ਗਿਆ।