ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।
ਅੱਜ ਸਵੇਰੇ ਕੀਤੇ ਗਏ ਇਸ ਐਲਾਨ ਵਿੱਚ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਹੁਣ ਭਾਰਤੀ ਉਪ-ਮਹਾਂਦੀਪ ਤੋਂ ਆਉਣ ਵਾਲੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ 10 ਦਿਨ ਪਹਿਲਾਂ ਆਪਣੇ ਨਾਂ ਦਰਜ਼ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ।