ਭਾਰਤ ਦੀ ਖੁਫੀਆ ਏਜ਼ੰਸੀ ਇੰਟੈਲ਼ੀਜੈਂਸ ਬਿਊਰੋ ਨੇ ਭਾਰਤ ਦੇ ਗ੍ਰਹਿ ਮੰਤਰਾਲੇ ਕੋਲ ਘੱਲੂਘਾਰਾ1984 ਅਤੇ ਇਸ ਤੋਂ ਬਾਅਦ ਵਾਪਰੇ ਘਟਨਾਂ ਕਰਮ 'ਤੇ ਅਧਾਰਿਤ ਬਣ ਰਹੀਆਂ ਪੰਜਾਬੀ ਫਿਲਮਾਂ ਦਾ ਮਾਮਲਾ ਭਾਰਤੀ ਗ੍ਰਹਿ ਮੰਤਰਾਲੇ ਕੋਲ ਉਠਾਇਆ ਹੈ।
ਫ਼ਿਲਮ “ਕੌਮ ਦੇ ਹੀਰੇ” ਦੇ ਰੁਪਾਂਤਰਣ ਪਾਤਰਾਂ ਦੇ ਅਸਲ ਕਿਰਦਾਰ ਸ: ਬੇਅੰਤ ਸਿੰਘ, ਸ: ਸਤਵੰਤ ਸਿੰਘ ਅਤੇ ਸ: ਕੇਹਰ ਸਿੰਘ ਸਿੱਖ ਕੌਮ ਦੇ ਸਿਰਮੌਰ ਸ਼ਹੀਦ ਹਨ ਅਤੇ ਸਮੁੱਚੀ ਕੌਮ ਨੂੰ ਉਨ੍ਹਾਂ 'ਤੇ ਮਾਣ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿਆਨੀ ਗੁਰਬਚਨ ਸਿੰਘ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਪੱਤਰਕਾਰਾਂ ਨਾਲ ਫਿਲਮ ਸਬੰਧੀ ਗੱਲ ਕਰਦਿਆਂ ਕੀਤਾ।
ਭਾਜਪਾ, ਸ਼ਿਵ ਸੈਨਾ ਅਤੇ ਕਾਂਗਰਸ ਵੱਲੋਂ ਸ਼ਹੀਦ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ , ਭਾਈ ਕੇਹਰ ਸਿੰਘ ਦੀਆਂ ਸ਼ਹਾਦਤਾਂ ‘ਤੇ ਅਧਾਰਤਿ ਪੰਜਾਬੀ ਫਿਲਮ “ਕੌਮ ਦੇ ਹੀਰੇ” ‘ਤੇ ਪਾਬੰਦੀ ਮੰਗ ਕਰਨ ‘ਤੇ ਅੱਜ ਕੇਂਦਰ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਵੱਲੋਂ ਪੰਜਾਬੀ ਫ਼ਿਲਮ 'ਕੌਮ ਦੇ ਹੀਰੇ' 'ਤੇ ਰੋਕ ਲਗਾ ਦਿੱਤੇ ਜਾਣ 'ਤੇ ਦਲ ਖ਼ਾਲਸਾ, ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ), ਯੂਨਾਈਟਿਡ ਸਿੱਖ ਮੂਵਮੈਂਟ, ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ, ਸਿੱਖ ਯੂਥ ਫੈਡਰੇਸ਼ਨ (ਭਿੰਡਰਾਂ ਵਾਲਾ) ਆਦਿ ਸਿੱਖ ਜਥੇਬੰਦੀਆਂ ਵੱਲੋਂ ਕੇਂਦਰ ਦੇ ਉਕਤ ਫ਼ੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।
ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੀ ਜ਼ਿੰਦਗ਼ੀ ਸੱਚੀ ਕਹਾਣੀ ‘ਤੇ ਅਧਾਰਤਿ ਫਿਲਮ “ਕੌਮ ਦੇ ਹੀਰੇ” ‘ਤੇ ਮੋਦੀ ਸਰਕਾਰ ਨੇ ਪਾਬੰਦੀ ਲਗਾ ਦਿੱਤੀ ਹੈ। ਇਸ ਫਿਲਮ ਵਿੱਚ ਉਨ੍ਹਾਂ ਨੇ ਉਸ ਸਮੇ ਦੀਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਜੂਨ 1984 ਵਿੱਚ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ‘ਤੇ ਫੌਜੀ ਹਮਲਾ ਕਰਵਾਉਣ ਬਦਲੇ ਗੋਲੀਆਂ ਨਾਲ ਮਾਰ ਮੁਕਾਇਆ ਸੀ।
ਪੰਜਾਬ ਕਾਂਗਰਸ ਵੱਲੌਂ ਫਿਲ਼ਮ “ਕੌਮ ਦੇ ਹੀਰੇ” ਤੇ ਪਾਬੰਦੀ ਦੀ ਮੰਗ ਕਰਨ ਤੋਂ ਬਾਅਦ ਹੁਣ ਸ਼ਿਵ ਸੈਨਾ ਅਤੇ ਭਾਜਪਾ ਵੱਲੋਂ ਵੀ ਫਿਲਮ ਦੀ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਮੁਜ਼ਾਹਰੇ ਕਰਨ ਦੀ ਧਮਕੀ ਦਿੱਤੀ ਹੈ।
ਲੰਮੀਆਂ ਉਡੀਕਾਂ ਤੋਂ ਬਾਅਦ ਇਤਿਹਾਸਕ ਪੰਜਾਬੀ ਫਿਲਮ “ਕੌਮ ਦੇ ਹੀਰੇ” ਹੁਣ 22 ਅਗਸਤ 2014 ਨੂੰ ਸਮੁੱਚੇ ਭਾਰਤ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।ਭਾਰਤੀ ਫਿਲਮ ਸੈਂਸਰ ਬੋਰਡ ਵੱਲੋਂ ਇਸ ਫਿਲਮ ਨੂੰ ਪਰਵਾਨਗੀ ਨਾ ਮਿਲਣ ਕਰਕੇ ਇਹ ਪਿਛਲੇ ਲੰਮੇ ਸਮੇਂ ਤੋਂ ਰਿਲੀਜ਼ ਨਹੀ ਹੋ ਸਕੀ ਸੀ।ਇਹ ਜਾਣਕਾਰੀ ਇਸ ਫਿਲਮ ਦੇ ਮੁੱਖ ਕਲਾਕਰ ਰਾਜ ਕਾਕੜਾ ਵੱਲੋਂ ਆਪਣੇ ਫੇਸਬੁੱਕ ਪੇਜ਼ ਰਾਹੀਂ ਦਿੱਤੀ ਗਈ। ਪਹਿਲਾਂ ਇਹ ਫਿਲਮ 28 ਫਰਵਰੀ ਨੂੰ ਰਿਲੀਜ਼ ਹੋਣੀ ਸੀ , ਪਰ ਭਾਰਤੀ ਸੈਂਸਰ ਬੋਰਡ ਦੇ ਪੱਖਪਾਤੀ ਰੱਵੀਏ ਕਾਰਨ ਫਿਲ਼ਮ ਨੂੰ ਰਿਲੀਜ਼ ਕਰਨ ਵਿੱਚ ਦੇਰ ਹੋ ਗਈ।ਪਰ ਹੁਣ ਸੈਂਸਰ ਬੋਰਡ ਦੀ ਪ੍ਰਵਾਨਗੀ ਤੋਂ ਬਆਦ ਫਿਲਮ 22 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।
ਆਕਲੈਂਡ, (ਨਵੰਬਰ 04, 2013): ਸ਼ਹੀਦ ਭਾਈ ਸਤਵੰਤ ਸਿੰਘ, ਬੇਅੰਤ ਸਿੰਘ ਅਤੇ ਕੇਹਰ ਸਿੰਘ ਦੀ ਸ਼ਹੀਦੀ 'ਤੇ ਆਧਾਰਿਤ ਨਵੀਂ ਬਣ ਰਹੀ ਪੰਜਾਬੀ ਫ਼ਿਲਮ 'ਕੌਮ ਦੇ ਹੀਰੇ' ਦੇ ਸਬੰਧ ਵਿਚ ਅੱਜ ਇਥੇ ਰਾਜ ਕਾਕੜਾ ਪੰਜਾਬੀ ਭਾਈਚਾਰੇ ਦੇ ਰੂ-ਬਰੂ ਹੋਏ। ਸੰਗੀਤ ਰੈਸਟੋਰੈਂਟ ਵਿਖੇ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸੁਪਰੀਮ ਸਿੱਖ ਕੌਾਸਲ, ਸੁਪਰੀਮ ਸਿੱਖ ਸੁਸਾਇਟੀ, ਮਾਲਵਾ ਸਪੋਰਟਸ ਐਾਡ ਕਲਚਰਲ ਕਲੱਬ, ਪੰਜ ਆਬ ਸਪੋਰਟਸ ਐਾਡ ਕਲਚਰਲ ਕਲੱਬ, ਅੰਬੇਡਕਰ ਸਪੋਰਟਸ ਐਾਡ ਕਲਚਰਲ ਕਲੱਬ ਅਤੇ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ਨੁਮਾਇੰਦਿਆਂ, ਰਾਜਸੀ ਅਤੇ ਸਮਾਜਿਕ ਆਗੂਆਂ ਨੇ ਰਾਜ ਕਾਕੜਾ ਦਾ ਸਨਮਾਨ ਵੀ ਕੀਤਾ।
ਚੰਡੀਗੜ੍ਹ/ ਪੰਜਾਬ (ਅਕਤੂਬਰ 30, 2013): “ਸਤਿ ਸ਼੍ਰੀ ਅਕਾਲ ਦੋਸਤੋ। ਬਹੁਤ ਜਲਦ ਤੁਹਾਡੇ ਰੂਬਰੂ ਹੋ ਰਹੇ ਹਾਂ ਆਪਣੀ ਪਹਿਲੀ ਪੰਜਾਬੀ ਫਿਲਮ “ਕੌਮ ਦੇ ਹੀਰੇ” ਲੈ (ਕੇ); ਉਮੀਦ ਕਰਦੇ ਹਾਂ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਆਪਣਾ ਪੂਰਾ ਸਹਿਯੋਗ ਦੇਵੋਗੇ। ਹਾਜ਼ਰ ਹੈ ਫਿਲਮ ਦੀ ਪਹਿਲੀ ਝਲਕ। ਜਰੂਰ ਦੱਸਿਓ ਕਿਵੇਂ ਲੱਗੀ”, ਰੋਮਨ ਲਿੱਪੀ ਵਿਚ ਲਿਖੀਆਂ ਇਨ੍ਹਾਂ ਸਤਰਾਂ ਨਾਲ ਗੀਤਕਾਰ-ਗਾਇਕ ਅਤੇ ਅਦਾਕਾਰ ਰਾਜ ਕਾਕੜਾ ਨੇ ਆਪਣੀ ਆ ਰਹੀ ਪੰਜਾਬੀ ਫਿਲਮ “ਕੌਮ ਦੇ ਹੀਰੇ” ਦਾ ਪੋਸਟਰ ਆਪਣੇ ਫੇਸਬੁੱਕ ਪੇਜ ਉੱਤੇ ਜਾਰੀ ਕੀਤਾ ਹੈ।