ਖਡੂਰ ਸਾਹਿਬ: ਖਡੂਰ ਸਾਹਿਬ ਜਿਮਨੀ ਚੋਣ ਦੇ ਨਤੀਜਿਆਂ ਵਿੱਚ ਬਾਦਲਕਿਆਂ ਦੇ ਉਮੀਦਵਾਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ 65, 664 ਸੀਟਾਂ ਦੇ ਫਰਕ ਨਾਲ ਚੋਣ ਜਿੱਤ ਲਈ ਹੈ।
ਆਜ਼ਾਦ ਤੌਰ ਤੇ ਖਡੂਰ ਸਾਹਿਬ ਜ਼ਿਮਨੀ ਚੋਣ ਲੜਨ ਲਈ ਮੈਦਾਨ ਵਿੱਚ ਆਏ ਆਮ ਆਦਮੀ ਪਾਰਟੀ ਤੋਂ ਬਾਗੀ ਹੋਏ ਭਾਈ ਬਲਦੀਪ ਸਿੰਘ ਦੇ ਨਾਮਜ਼ਾਦਗੀ ਕਾਗਜ਼ ਅੱਜ ਰਿਟਰਨਿੰਗ ਅਧਿਕਾਰੀ ਅਤੇ ਐਸ.ਡੀ.ਐਮ ਰਵਿੰਦਰ ਸਿੰਘ ਵੱਲੋਂ ਰੱਦ ਕਰ ਦਿੱਤੇ ਗਏ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵੱਲੋਂ ਖਡੂਰ ਸਾਹਿਬ ਜਿਮਨੀ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਾਮ ਤੇ ਮੋਹਰ ਲਗਾ ਦਿੱਤੀ ਗਈ ਸੀ, ਪਰ ਸੋਨੀਆ ਗਾਂਧੀ ਨੇ ਆਖਰੀ ਫੈਂਸਲਾ ਉਨ੍ਹਾਂ ਤੇ ਛੱਡ ਦਿੱਤਾ ਸੀ।
ਪੰਜਾਬ ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਲਈ ਕਾਂਗਰਸ ਨੇ ਇੱਥੋਂ ਪਹਿਲਾਂ ਅਸਤੀਫਾ ਦੇਣ ਵਾਲੇ ਸ.ਰਮਨਜੀਤ ਸਿੰਘ ਸਿੱਕੀ ਹੀ ਮੁੜ ਆਪਣਾ ਉਮੀਦਵਾਰ ਬਣਾਇਆ ਹੈ।
ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਸਮੇਤ ਭਾਰਤ ਦੇ ਹੋਰ 8 ਸੂਬਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੀ ਖਾਲੀ ਹੋਈ ਖਡੂਰ ਸਾਹਿਬ ਦੀ ਸੀਟ ਲਈ ਹੁਣ 13 ਫਰਵਰੀ ਨੂੰ ਵੋਟਾਂ ਪੈਣਗੀਆਂ।