Tag Archive "khalistan-declaration-day"

Seminar Organised to Mark 29 Khalsistan Declaration Day

੨੯ ਅਪਰੈਲ ਦੇ ਐਲਾਨਨਾਮੇ ਦਿਹਾੜੇ ਤੇ ਦਲ ਖਾਲਸਾ ਵੱਲੋਂ ਸੈਮੀਨਾਰ ਕਰਵਾਇਆ ਗਿਆ

ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਖਾਲਿਸਤਾਨ ਐਲਾਨਨਾਮੇ ਦੀ 39ਵੀਂ ਵਰ੍ਹੇਗੰਢ ਨੂੰ 29 ਅਪ੍ਰੈਲ 2025 ਨੂੰ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸੈਮੀਨਾਰ ਕਰਵਾਇਆ ਗਿਆ।

ਖਾਲਿਸਤਾਨ ਐਲਾਨਨਾਮੇ ਦੀ ਵਰ੍ਹੇਗੰਢ ਉੱਤੇ ਪੰਥ ਸੇਵਕਾਂ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਦਰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹਾਜ਼ਰੀ ਭਰੀ

ਬੀਤੇ ਦਿਨੀਂ ੨੯ ਅਪ੍ਰੈਲ ਨੂੰ ਖਾਲਿਸਤਾਨ ਐਲਾਨਨਾਮੇ ਦੀ ਵਰ੍ਹੇਗੰਢ ਉੱਤੇ ਸਿੱਖ ਜਥੇਬੰਦੀ ਦਲ ਖਾਲਸਾ ਦੇ ਸਿੰਘਾਂ ਅਤੇ ਹੋਰਨਾਂ ਪੰਥ ਸੇਵਕਾਂ ਸਖਸ਼ੀਅਤਾਂ, ਸ਼ਹੀਦਾਂ ਦੇ ਪਰਿਵਾਰਾਂ, ਪੰਥ ਦਰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਹਾਜ਼ਰੀ ਭਰੀ।

29 ਅਪ੍ਰੈਲ ਖਾਲਿਸਤਾਨ ਐਲਾਨਨਾਮਾ ਦਿਹਾੜੇ ’ਤੇ ਭਾਈ ਦਲਜੀਤ ਸਿੰਘ ਵੱਲੋਂ ਸੁਨੇਹਾ

੨੯ ਅਪ੍ਰੈਲ ਇਕ ਤਵਾਰੀਖੀ ਦਿਹਾੜਾ ਹੈ। ਇਸ ਦਿਨ ਖਾਲਸਾ ਪੰਥ ਨੇ ਸਰਬੱਤ ਦੇ ਭਲੇ ਅਤੇ ਆਪਣੀ ਨਿਆਰੀ ਤੇ ਸੁਤੰਤਰ ਹੋਂਦ ਹਸਤੀ ਨੂੰ ਬੁਲੰਦ ਰੱਖਣ ਲਈ ਪਿਛਲੀਆਂ ਪੰਜ ਸਦੀ ਤੋਂ ਚਲ ਰਹੇ ਸੰਘਰਸ਼ ਦਾ ਇਕ ਨਵਾਂ ਮੀਲ-ਪੱਥਰ ਗੱਡਿਆ ਸੀ।