ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਅਤੇ ਰਵਨੀਤ ਬਿੱਟੂ ਵਾਸਤੇ ਕੇਂਦਰ ਤੋਂ ਜ਼ੈੱਡ ਪਲੱਸ ਸੁਰੱਖਿਆ ਮੰਗੇ ਜਾਣ ਦੀਆਂ ਰਿਪੋਰਟਾਂ ਨੂੰ ਰੱਦ ਕਰਦੇ ਹੋਏ ਕਿਹਾ ਹੈ ਕਿ ਸੂਬਾ ਪੁਲਿਸ ਕਾਂਗਰਸੀ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਵਧਾਉਣ ਦੇ ਸਬੰਧ ਵਿੱਚ ਕੇਂਦਰ ਕੋਲ ਪਹੁੰਚ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਪੁਲਿਸ 'ਤੇ ਪੂਰਾ ਵਿਸ਼ਵਾਸ ਹੈ।
ਕੈਨੇਡਾ ਸਰਕਾਰ ਖਿਲਾਫ ਆਪਣੀ ਨਿਜੀ ਰੰਜਿਸ਼ ਨੂੰ ਲਕਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਾਲਿਸਤਾਨ ਵਿਰੁੱਧ ਕੱਢੀ ਜਾ ਰਹੀ ਭੜਾਸ 'ਤੇ ਦਲ ਖਾਲਸਾ ਨੇ ਆਪਣਾ ਸਖਤ ਇਤਰਾਜ਼ ਜਤਾਇਆ ਹੈ।
4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੇ 117 ਉਮੀਦਵਾਰਾਂ ਦੀ ਚੋਣ ਲਈ ਪੰਜਾਬ ਦੇ ਵੋਟਰ ਆਪਣੇ ਵੋਟ ਦਾ ਹੱਕ ਇਸਤੇਮਾਲ ਕਰਨਗੇ।
ਸਿੱਖ ਜਥੇਬੰਦੀ ਦਲ ਖ਼ਾਲਸਾ ਅਤੇ ਯੂ.ਕੇ. ਆਧਾਰਤ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਿੱਖ ਹੱਕਾਂ ਅਤੇ ਅਜ਼ਾਦੀ ਦੇ ਸੰਘਰਸ਼ ਵਿਚ ਭਾਰਤ ਅਤੇ ਕੌਮਾਂਤਰੀ ਪੱਧਰ 'ਤੇ ਇਕੱਠਿਆਂ ਕੰਮ ਕਰਨ ਦਾ ਐਲਾਨ ਕੀਤਾ ਹੈ।
ਦਲ ਖਾਲਸਾ ਨੇ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਸਿੱਖਾਂ ਦੀ ਆਜ਼ਾਦੀ ਦੀ ਤਾਂਘ ਨੂੰ ਪੂਰਾ ਕਰਨ ਲਈ ਕੌਮਾਂਤਰੀ ਪੱਧਰ 'ਤੇ ਕੀਤੇ ਜਾ ਰਹੇ ਸੁਹਰਿਦ ਅਤੇ ਭਰਪੂਰ ਯਤਨਾਂ ਦੀ ਪੂਰਨ ਹਮਾਇਤ ਕਰਦਿਆਂ ਯੂਰਪ ਅਤੇ ਯੂ.ਕੇ. ਦੀ ਸੰਗਤਾਂ ਅਤੇ ਵਿਸ਼ੇਸ਼ ਕਰਕੇ ਆਜ਼ਾਦੀ-ਪਸੰਦ ਲੋਕਾਂ ਨੂੰ ਜਥੇਬੰਦੀ ਵਲੋਂ ਆਯੋਜਿਤ ਕੀਤੀ ਜਾ ਰਹੀ ਸਿੱਖ ਕਨਵੈਨਸ਼ਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਵਿਦੇਸ਼ਾਂ ’ਚ ਰਹਿ ਰਹੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਬਾਰੇ ਖੁਦ ਤੱਥਾਂ ਤੇ ਸੱਚਾਈ ਨੂੰ ਜਾਣਨ ਲਈ ਆਪਣੇ ਵਤਨ ਜਾਣਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਮੈਂਬਰ ਰਾਜਸਭਾ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇੰਗਲੈਂਡ ਦੇ ਦੌਰੇ ’ਤੇ ਆਏ ਹੋਏ ਬਾਦਲ ਦਲ ਦੇ ਡੇਲੀਗੇਸ਼ਨ ਦਾ ਪਾਰਕ ਐਵੇਨਿਊ ਸਾਉਥਹਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕਰਨ ਮੌਕੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਪਿਛਲੇ 9 ਸਾਲਾਂ ’ਚ ਬਾਦਲ ਦਲ ਅਤੇ ਭਾਜਪਾ ਗੱਠਜੋੜ ਸਰਕਾਰ ਨੇ ਜੋ 'ਰਿਕਾਰਡ' ਵਿਕਾਸ ਕੀਤਾ ਹੈ ਉਸ ਨਾਲ ਸੂਬਾ 'ਮੁੜ ਤਰੱਕੀ' ਦੀ ਲੀਹ ’ਤੇ ਚੱਲਣ ਲੱਗਾ ਹੈ। ਪ੍ਰਵਾਸੀ ਪੰਜਾਬੀਆਂ ਨੂੰ ਵਿਕਾਸ ਦੀ ਸੱਚਾਈ ਜਾਣਨ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਨਾ ਕਿ ਉਹ ਪੰਜਾਬ ਵਿਰੋਧੀ ਸ਼ਕਤੀਆਂ ਵੱਲੋਂ ਫੈਲਾਏ ਜਾ ਰਹੇ ਕੂੜ ਪ੍ਰਚਾਰ ਤੋਂ ਪ੍ਰਭਾਵਤ ਹੋਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਨਸ਼ਿਆਂ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਬਾਦਲ ਦਲ ਦੇ ਡੇਲੀਗੇਸ਼ਨ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਜਾਣਨ ਲਈ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਪੰਜਾਬ 'ਤੇ ਹਕੂਮਤ ਕਰ ਰਹੀ ਪਾਰਟੀ ਬਾਦਲ ਦਲ ਦੇ ਕੁੱਝ ਆਗੂ ਅੱਜਕੱਲ੍ਹ ਇੰਗਲੈਂਡ ਵਿੱਚ ਪਹੁੰਚੇ ਹੋਏ ਹਨ। ਜਿਹਨਾਂ ਵਿੱਚ ਸੁਖਬੀਰ ਬਾਦਲ, ਸੁਖਦੇਵ ਸਿੰਘ ਢੀਡਸਾ ਅਤੇ ਮਨਜਿੰਦਰ ਸਿਰਸਾ ਆਦਿ ਸ਼ਾਮਲ ਹਨ। ਭਾਵੇਂ ਕਿ ਇਹ ਸਿੱਖਾਂ ਦੇ ਜ਼ਬਰਦਸਤ ਵਿਰੋਧ ਤੋਂ ਡਰਦੇ ਜਨਤਕ ਤੌਰ 'ਤੇ ਵਿਚਰਨ ਤੋਂ ਕੰਨੀ ਕਤਰਾ ਰਹੇ ਹਨ ਪਰ ਅੰਦਰਖਾਤੇ ਇੰਗਲੈਂਡ ਵਿੱਚ ਬਾਦਲ ਦਲ ਨੂੰ ਮੁੜ ਜਥੇਬੰਦ ਕਰਨ ਲਈ ਕੱਲੇ-ਕੱਲੇ ਮੀਟਿੰਗਾਂ ਕਰ ਰਹੇ ਹਨ। ਹਾਲ ਹੀ ਵਿਚ ਇਹਨਾਂ ਵਲੋਂ ਆਪਣੇ ਕੁੱਝ ਵਿਚੋਲਿਆਂ ਰਾਹੀਂ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਵਲੋਂ ਇਸਨੂੰ ਠੁਕਰਾ ਕੇ ਸਪੱਸ਼ਟ ਸੁਨੇਹਾ ਦਿੱਤਾ ਕਿ ਇਹ ਗੱਲਬਾਤ ਪੰਥ ਦੇ ਭਲੇ ਵਾਸਤੇ ਨਹੀਂ ਕਰਨਾ ਚਾਹੁੰਦੇ ਬਲਕਿ ਇਹਨਾਂ ਦਾ ਕੇਵਲ ਚੋਣ ਸਟੰਟ ਹੈ।