ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਅੰਮ੍ਰਿਤਸਰ ਵਿਖੇ ਭੰਡਾਰੀ ਪੁੱਲ ਤੇ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫਤਾਰੀ ਕੀਤਾ ਜਾਵੇ ਅਤੇ ਸਰਕਾਰ ਉਸਨੂੰ ਨਿਰਦੋਸ਼ਾਂ ਦੇ ਕਾਤਲ ਵਜੋਂ ਅੱਤਵਾਦੀ ਐਲਾਨੇ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲ ਸੁਮੇਧ ਸੈਣੀ ਨੂੰ ਗ੍ਰਿਫਤਾਰ ਨਾਂ ਕੀਤਾ ਤਾਂ ਉਹ ਅੰਮ੍ਰਿਤਸਰ ਵਿਖੇ ਭੰਡਾਰੀ ਪੁਲ ਤੇ 12 ਸਤੰਬਰ ਨੂੰ ਸੰਕੇਤਕ ਰੋਸ ਧਰਨਾ ਦੇਣਗੇ।
ਮਨੁੱਖੀ ਹੱਕਾਂ ਦੀ ਰਾਖੀ ਲਈ ਸਰਗਰਮ ਜਥੇਬੰਦੀਆਂ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਝੂਠੇ ਮੁਕਾਬਲਿਆਂ ਦੇ ਦੋਸ਼ੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਨਮਾਨਿਤ ਕਰਨ ਦਾ ਗੰਭੀਰ ਨੋਟਿਸ ਲੈਦਿਆਂ ਕਿਹਾ ਹੈ ਕਿ “ਸਿੱਖਾਂ ਦੇ ਕਾਤਲਾਂ ਦਾ ਸਨਮਾਨ ਸਿੱਖ ਜਗਤ ਤੇ ਮਨੱਖਤਾ ਦਾ ਅਪਮਾਨ ਹੈ। ਇਸ ਕਰਕੇ ਸ਼ੌ.ਗੁ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ”।
ਖਾਲੜਾ ਮਿਸ਼ਨ ਦੇ ਆਗੂਆਂ ਵਿਰਸਾ ਸਿੰਘ ਬਹਿਲਾ, ਹਰਜਿੰਦਰ ਸਿੰਘ ਤੇ ਪੰਜਾਬ ਮਨੁਖੀ ਅਧਿਕਾਰ ਸੰਗਠਨ ਦੇ ਆਗੂ ਕਿਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਰਾਧਾ ਸਵਾਮੀ ਡੇਰਾ ਮੁਖੀ ਨੇ ਗਰੀਬ ਕਿਸਾਨਾਂ ਦੀਆਂ ਜਾਇਦਾਦਾਂ ਉਪਰ ਗੈਰ ਕਾਨੂੰਨੀ ਤੌਰ ਤੇ ਕਬਜਾ ਕਰਦੇ ਧਰਮ ਦੀ ਆੜ ਵਿਚ ਅਧਰਮ ਕੀਤਾ ਹੈ।
ਮਨੁੱਖੀ ਹੱਕਾਂ ਨੂੰ ਪ੍ਰਣਾਈ ਜਥੇਬੰਦੀ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (ਖਾ.ਮਿ.ਆ.) ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਦਰਬਾਰ ਸਾਹਿਬ ਤੇ ਫੌਜੀ ਹਮਲਾ ਕੀਤਾ, ਝੂਠੇ ਮੁਕਾਬਲੇ ਬਣਾਏ, ਨਵੰਬਰ 84 ਕਤਲੇਆਮ ਕੀਤਾ, ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਾਈ ਅਤੇ ਨਸ਼ਿਆਂ ਤੇ ਖੁਦਕੁਸ਼ੀਆਂ ਰਾਹੀਂ ਪੰਜਾਬ ਨੂੰ ਬਰਬਾਦ ਕੀਤਾ ਹੈ ਉਹ ਕਿਸ ਹੱਕ ਜਗਤ ਗੁਰੂ ਨਾਨਕ ਜੀ ਦਾ 550ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਦੀਆਂ ਗੱਲਾਂ ਕਰ ਰਹੇ ਹਨ।
ਜੂਨ 84 ਦੇ ਘੱਲੂਘਾਰੇ ਤੋਂ ਬਾਅਦ ਪੰਜਾਬ ਪੁਲਿਸ ਅਤੇ ਭਾਰਤੀ ਫੌਜੀ ਤੇ ਨੀਮ-ਫੌਜੀ ਦਸਤਿਆਂ ਵਲੋਂ ਪੰਜਾਬ ਅੰਦਰ ਗੈਰ-ਕਾਨੂੰਨੀ ਢੰਗ ਨਾਲ ਲਾਪਤਾ ਕਰਕੇ, ਅਤੇ ਤਸ਼ੱਦਦ ਕਰਕੇ ਮਾਰਨ ਤੋਂ ਬਾਅਦ ਲਾਵਾਰਿਸ ਜਾਂ ਅਣਪਛਾਤੇ ਕਰਾਰ ਦਿੰਦਿਆਂ ਗੁਪਤ ਤਰੀਕੇ ਨਾਲ ਸੰਸਕਾਰ ਕਰ ਕੀਤੇ ਗਏ 8257 ਸਿੱਖਾਂ ਦਾ ਮਾਮਲਾ ਭਾਰਤੀ ਸੁਪਰੀਮ ਕੋਰਟ ਵਿੱਚ ਦਾਖਲ ਕੀਤਾ ਜਾ ਰਿਹਾ ਹੈ।
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੇਇਜਤ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਘਟਨਾਂ ਨੇ ਫਿਰ ਸਾਬਤ ਕੀਤਾ ਹੈ ਕਿ "ਮੰਨੂਵਾਦੀਏ" ਇਸ ਖਿੱਤੇ ਵਿੱਚ ਜੰਗਲ ਰਾਜ ਚਲਾ ਰਹੇ ਹਨ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਅੱਜ ਇੱਕ ਅਹਿਮ ਬੈਠਕ ਤੋਂ ਬਾਅਦ ਇਹ ਬਿਆਨ ਜਾਰੀ ਕੀਤਾ ਹੈ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਬਾਦਲ ਦਲੀਏ ਤੇ ਆਮ ਆਦਮੀ ਪਾਰਟੀ ਦੇ ਆਗੂ ਵਿਧਾਨ ਸਭਾ ਅਤੇ ਪਾਰਲੀਮੈਂਟ ਵਿੱਚ ਜੱਲ੍ਹਿਆਵਾਲੇ ਬਾਗ ਕਾਂਡ ਬਾਰੇ ਬਰਤਾਨੀਆਂ ਸਰਕਾਰ ਨੂੰ ਮੁਆਫੀ ਮੰਗਣ ਬਾਰੇ ਕਹਿ ਰਹੇ ਹਨ ਪਰ ਕੁੱਝ ਕੁ ਗਜ ਦੀ ਦੂਰੀ ਤੇ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ ਕਰਕੇ ਹਜਾਰਾਂ ਨਿਰਦੋਸਾਂ ਦੇ ਕਤਲਾਂ ਬਾਰੇ ਜੁਬਾਨ ਨਹੀ ਖੋਲਦੇ ਅਤੇ ਨਾਂ ਹੀ ਪੜਤਾਲ ਦੀ ਮੰਗ ਕਰਦੇ ਹਨ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੰਗ ਕੀਤੀ ਹੈ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਨਣੀ ਚਾਹੀਦੀ ਹੈ ਜਿਹੜੀ ਪ੍ਰਕਾਸ਼ ਸਿੰਘ ਬਾਦਲ ਅਤੇ ਅੱਜ ਤੱਕ ਰਹੇ ਮੁੱਖ ਮੰਤਰੀਆਂ, ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਜਾਇਦਾਦਾਂ ਦੀ ਪੜਤਾਲ ਕਰੇ।
ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 3 ਅਕਤੂਬਰ ਨੂੰ ਦਰਸ਼ਨ ਕਰਨ ਲਈ ਆ ਰਹੇ ਸੰਯੁਕਤ ਰਾਸ਼ਟਰ (ਯੂ.ਅੇਨ.ਓ) ਦੇ ਜਨਰਲ ਸਕੱਤਰ ਐਨਟੋਨੀਓ ਗੱਟਰਸ ਨੂੰ ਪੰਜਾਬ ਦੀਆਂ ...
Next Page »