ਚੰਡੀਗੜ੍ਹ: ਡੇਰਾ ਸਿਰਸਾ ਦੇ ਸ਼ਰਧਾਲੂ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲਾਂ ਦੇ ਮਾਮਲੇ ਦਾ ਅਹਿਮ ਗਵਾਹ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ...
ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਵਿਰੁੱਧ ਪੰਚਕੁਲਾ 'ਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਦੋ ਕੇਸਾਂ ਵਿੱਚ ਸੁਣਵਾਈ ਸ਼ੁਰੂ ਹੋ ਗਈ ਹੈ। ਡੇਰਾ ਮੁਖੀ ਜੋ ਬਲਾਤਕਾਰ ਦੇ ਮਾਮਲੇ ਵਿੱਚ ਸੁਨਾਰੀਆ ਜ਼ੇਲ੍ਹ ਵਿੱਚ ਸਜ਼ਾ ਭੁਗਤ ਰਿਹਾ ਹੈ, ਨੇ ਸ਼ਨੀਵਾਰ (16 ਸਤੰਬਰ) ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਪੰਚਕੁਲਾ ਸਥਿਤ ਸੀਬੀਆਈ ਅਦਾਲਤ ਵਿੱਚ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਅਖ਼ਬਾਰ ‘ਪੂਰਾ ਸੱਚ’ ਦੇ ਮਾਲਕ ਅਤੇ ਸੰਪਾਦਕ ਰਾਮਚੰਦਰ ਛਤਰਪਤੀ ਦੇ ਕਤਲ ਅਤੇ ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਦੇ ਕਤਲ ਕੇਸ ਦੀ ਸ਼ਨੀਵਾਰ ਨੂੰ ਸੁਣਵਾਈ ਹੋਈ। ਛਤਰਪਤੀ ਨੇ ਡੇਰਾ ਮੁਖੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਬਣਾਈ ਲੜਕੀ ਦਾ ਪੱਤਰ ਆਪਣੇ ਅਖ਼ਬਾਰ ਵਿੱਚ ਸਭ ਤੋਂ ਪਹਿਲਾਂ ਛਾਪਿਆ ਸੀ।