ਜੂਨ 1984 ਵਿਚ ਭਾਰਤੀ ਫੌਜਾਂ ਵੱਲੋਂ ਦਰਬਾਰ ਸਾਹਿਬ ਉਤੇ ਕੀਤੇ ਗਏ ਹਮਲੇ ਦੌਰਾਨ "ਸਿੱਖ ਰੈਫਰੈਂਸ ਲਾਇਬਰੇਰੀ " ਦੇ ਹੋਏ ਨੁਕਸਾਨ ਅਤੇ ਦਸਤਾਵੇਜ਼ਾਂ ਦੀ ਗੁੰਮਸ਼ੁਦਗੀ ਸਬੰਧੀ ਲੇਖਾ ਤਿਆਰ ਕਰਨ ਲਈ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਬਣਾਈ ਗਈ ਇਕ ਸਪੈਸ਼ਲ ਕਮੇਟੀ ਨੂੰ ਅੱਜ ਸਿੱਖ ਬੁੱਧੀਜੀਵੀਆਂ ਨੇ ਰੱਦ ਕਰ ਦਿੱਤਾ ਹੈ ਅਤੇ ਕਿਹਾ ਗਿਆ ਕਿ ਇਹ ਸਿੱਖਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਦਾ ਇਕ ਯਤਨ ਹੈ।
ਪਟਿਆਲਾ: ਸਿਆਸੀ ਸਿੱਖ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਦੀ ਸਜ਼ਾ ਵਿਰੁਧ ਸ਼੍ਰੋਮਣੀ ਗੁਰਦੁਆਰਾ ਪਰਬੰਧਕ ਕਮੇਟੀ ਵੱਲੋਂ ਭਾਰਤੀ ਰਾਸ਼ਟਰਪਤੀ ਕੋਲ ਪਾਈ ਅਰਜੀ ‘ਤੇ ...
ਸ਼੍ਰੋਮਣੀ ਕਮੇਟੀ ਕਾਰਜਕਾਰਣੀ ਨੇ ਅੱਜ (6 ਨਵੰਬਰ, 2017) ਨਵੇਂ ਅਹੁਦੇਦਾਰਾਂ ਦੀ ਚੋਣ ਲਈ 29 ਨਵੰਬਰ ਨੂੰ ਜਨਰਲ ਅਜਲਾਸ ਬੁਲਾ ਲਿਆ ਹੈ। ਕਾਰਜਕਾਰਣੀ ਨੇ ਅੱਜ ਫੈਸਲਾ ਕੀਤਾ ਹੈ ਕਿ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨਾਲ ਸਬੰਧਤ ਤਸਵੀਰਾਂ ਕੇਂਦਰੀ ਸਿੱਖ ਅਜਾਿੲਬ ਘਰ ਵਿੱਚ ਲਾਈਆਂ ਜਾਣਗੀਆਂ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਹਾਊਣ ਚੋਣਾਂ ਨਵੰਬਰ ਦੇ ਅਖੀਰ 'ਚ ਹੋਣ ਦੀਆਂ ਸੰਭਾਵਨਾਵਾਂ ਹਨ। ਸ਼੍ਰੋਮਣੀ ਕਮੇਟੀ ਨੇ 6 ਨਵੰਬਰ ਨੂੰ ਐਗਜ਼ੈਕਟਿਵ ਦੀ ਮੀਟਿੰਗ ਸੱਦੀ ਹੋਈ ਹੈ। ਐਗਜ਼ੈਕਟਿਵ ਜਨਰਲ ਹਾਊਸ ਮੀਟਿੰਗ ਦਾ ਸੱਦਾ ਦਏਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇਕ ਬਿਆਨ ਜਾਰੀ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗਲੀਕਾਂਡ ਦੀ ਜਾਂਚ ਕਰਨ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਕਰੜੀ ਅਲੋਚਨਾ ਕੀਤੀ ਹੈ।
ਬੇਅਦਬੀ ਘਟਨਾ ਦੀ ਜਾਂਚ ਕਰ ਰਹੇ ਇਕ ਮੈਂਬਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਸੰਮਨ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਅਕਤੂਬਰ 2015 'ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ 'ਤੇ ਬਹਿਬਲ ਕਲਾਂ ਵਿਖੇ ਪੁਲਿਸ ਵਲੋਂ ਚਲਾਈ ਗੋਲੀ ਕਾਰਨ ਦੋ ਸਿੱਖਾਂ ਦੀ ਮੌਤ ਹੋ ਗਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸੋਮਵਾਰ (7 ਅਗਸਤ) ਨੂੰ ਅੰਤ੍ਰਿੰਗ ਮੈਂਬਰ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਪਾਠੀ ਸਿੰਘਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਮਹਿੰਦਰ ਕੌਰ ਦਾ ਸ਼ਰਧਾਂਜਲੀ ਸਮਾਗਮ ਮੋਤੀ ਬਾਗ ਵਿਖੇ ਸਮਾਪਤ ਹੋਇਆ। ਇਸ ਸਮਾਗਮ 'ਚ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਅੰਤਿਮ ਅਰਦਾਸ ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਸ਼ਿਰਕਤ ਕੀਤੀ।
ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਕ੍ਰਿਪਾਨ ਦੇ ਇਟਾਲੀਆਨ ਰੂਪ ਨੂੰ ਪ੍ਰਵਾਨ ਨਾ ਕੀਤਾ ਜਾਵੇ।
ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ 'ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।
Next Page »