ਪੰਜਾਬ ਪੁਲਿਸ ਵੱਲੋਂ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੇ ਕੇਸ ਵਿੱਚ ਦੋ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਕੀਤੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਦਲ ਖਾਲਸਾ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਪੁਲਿਸ ਇਸ ਕੇਸ ਨੂੰ ਹੱਲ ਕਰਨ ਅਤੇ ਅਸਲ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰਾ ਨਾਕਾਮ ਰਹੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਜਿੱਥੇ ਸਿੱਖ ਸੰਗਤ ਅਣਮਿੱਥੇ ਸਮੇਂ ਲਈ ਧਰਨੇ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਉੱਥੇ ਸ਼੍ਰੋਮਣੀ ਕਮੇਟੀ, ਬਾਦਲ ਦਲ ਅਤੇ ਹੋਰ ਧਰਮਿਕ ਅਤੇ ਰਾਜਸੀ ਅਹਦਿਆਂ ਤੋ ਅਸਤੀਫੇ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ।