ਉਜਾੜੇ ਨੂੰ 15 ਦਿਨ ਬੀਤ ਗਏ ਹਨ ਪਰ ਹਾਕਮਾਂ ਦਾ ਦਿਲ ਅਜੇ ਪਸੀਜਿਆ ਨਹੀਂ ਹੈ। ਲੋਕ ਬਜ਼ੁਰਗਾਂ ਤੇ ਬੱਚਿਆਂ ਨੂੰ ਕੜਾਕੇ ਦੀ ਠੰਢ ਵਿਚ ਰਾਤਾਂ ਕੱਟਦੇ ਦੇਖ ਦੇ ਕੇ ਹਉਕੇ ਭਰ ਰਹੇ ਹਨ।
ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ 'ਚ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਦੇ ਨੇੜੇ ਹੋਏ ਜ਼ੋਰਦਾਰ ਧਮਾਕੇ 'ਚ 22 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ 'ਚ ਕੁਝ ਪੁਲਿਸ ਮੁਲਾਜ਼ਮ ਵੀ ਹਨ। ਲਾਹੌਰ ਪੁਲਿਸ ਨੇ ਇਸ ਨੂੰ ਆਤਮਘਾਤੀ ਹਮਲਾ ਦੱਸਦੇ ਹੋਏ ਕਿਹਾ ਕਿ ਇਸ ਧਮਾਕੇ ਦੇ ਨਿਸ਼ਾਨੇ 'ਤੇ ਪੁਲਿਸਵਾਲੇ ਹੀ ਸਨ।
ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਸ਼ੀ ਚਿੱਠੀ ਸਹਿਤ 5 ਅਪ੍ਰੈਲ 2017 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਲਹਿੰਦੇ ਪੰਜਾਬ ਦੀ ਵਿਧਾਨ ਸਭਾ ਦੇ ਬਾਹਰ ਇੱਕ ਰੋਸ ਰੈਲੀ ਦੌਰਾਨ ਆਤਮਘਾਤੀ ਬੰਬਾਰ ਹਮਲੇ ਵਿੱਚ 16 ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ ਤਿੰਨ ਪੁਲਿਸ ਅਧਿਕਾਰੀ ਸ਼ਾਮਲ ਹਨ। ਹਮਲੇ ਵਿੱਚ 60 ਲੋਕ ਜ਼ਖ਼ਮੀ ਵੀ ਹੋਏ ਹਨ।