Tag Archive "lahore"

Speech of Bhai Mandhir Singh at Bhamme Kalan Mansa

ਯੁੱਗ ਬਦਲਣ ਵਗਰੀ ਤਬਦੀਲੀ ਆਉਣ ਦੇ ਇਸ਼ਾਰੇ ਮਿਲ ਰਹੇ ਹਨ? ਅਜਿਹੇ ਵਿਚ ਸਿੱਖ ਆਪਣੇ ਬਿਹਤਰ ਭਵਿੱਖ ਲਈ ਕੀ ਕਰਨ?

ਪਿੰਡ ਭੰਮੇ ਕਲਾਂ (ਮਾਨਸਾ) ਵਿਖੇ 3 ਜੂਨ 2025 ਨੂੰ ਹੋਏ ਇਕ ਗੁਰਮਤਿ ਸਮਾਗਮ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਥ ਸੇਵਕ ਜਥਾ ਦੋਆਬਾ ਤੋਂ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵੱਡੀਆਂ ਤਬਦੀਲੀਆਂ ਵਾਪਰ ਦੇ ਇਸ਼ਾਰੇ ਮਿਲ ਰਹੇ ਹਨ ਤੇ ਸੰਸਾਰ ਦੇ ਹਾਲਾਤ ਬਹੁਤ ਤੇਜੀ ਨਾਲ ਬਦਲ ਰਹੇ ਹਨ। ਉਹਨਾ ਆਪਣੇ ਵਖਿਆਨ ਵਿਚ ਇਸ ਗੱਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਇਸ ਬਦਲ ਰਹੇ ਹਾਲਾਤ ਵਿਚ ਸਿੱਖਾਂ ਨੂੰ ਕੀ ਕਰਨਾ ਚਾਹੀਦਾ ਹੈ।

ਲਤੀਫਪੁਰਾ ਦੇ ਉਜਾੜੇ ਦਾ ਦਰਦ ਲਾਹੌਰ ਪੁੱਜਿਆ

ਉਜਾੜੇ ਨੂੰ 15 ਦਿਨ ਬੀਤ ਗਏ ਹਨ ਪਰ ਹਾਕਮਾਂ ਦਾ ਦਿਲ ਅਜੇ ਪਸੀਜਿਆ ਨਹੀਂ ਹੈ। ਲੋਕ ਬਜ਼ੁਰਗਾਂ ਤੇ ਬੱਚਿਆਂ ਨੂੰ ਕੜਾਕੇ ਦੀ ਠੰਢ ਵਿਚ ਰਾਤਾਂ ਕੱਟਦੇ ਦੇਖ ਦੇ ਕੇ ਹਉਕੇ ਭਰ ਰਹੇ ਹਨ।

ਲਾਹੌਰ: ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਨੇੜੇ ਪੁਲਿਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਧਮਾਕੇ ‘ਚ 22 ਮੌਤਾਂ

ਪਾਕਿਸਤਾਨ ਦੇ ਸੂਬੇ ਪੰਜਾਬ ਦੀ ਰਾਜਧਾਨੀ ਲਾਹੌਰ 'ਚ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਘਰ ਦੇ ਨੇੜੇ ਹੋਏ ਜ਼ੋਰਦਾਰ ਧਮਾਕੇ 'ਚ 22 ਲੋਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖਮੀ ਹੋ ਗਏ। ਮਰਨ ਵਾਲਿਆਂ 'ਚ ਕੁਝ ਪੁਲਿਸ ਮੁਲਾਜ਼ਮ ਵੀ ਹਨ। ਲਾਹੌਰ ਪੁਲਿਸ ਨੇ ਇਸ ਨੂੰ ਆਤਮਘਾਤੀ ਹਮਲਾ ਦੱਸਦੇ ਹੋਏ ਕਿਹਾ ਕਿ ਇਸ ਧਮਾਕੇ ਦੇ ਨਿਸ਼ਾਨੇ 'ਤੇ ਪੁਲਿਸਵਾਲੇ ਹੀ ਸਨ।

ਸ਼ਹੀਦੀ ਦਿਹਾੜਾ ਗੁਰੂ ਅਰਜਨ ਸਾਹਿਬ ਜੀ: ਪਾਕਿ ਜਾਣ ਦੇ ਚਾਹਵਾਨ 5 ਅਪ੍ਰੈਲ ਤਕ ਪਾਸਪੋਰਟ ਜਮ੍ਹਾ ਕਰਵਾਉਣ

ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਜਥੇ ‘ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਸ਼ੀ ਚਿੱਠੀ ਸਹਿਤ 5 ਅਪ੍ਰੈਲ 2017 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।

ਲਾਹੌਰ ਅਸੈਂਬਲੀ ਦੇ ਬਾਹਰ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਆਤਮਘਾਤੀ ਧਮਾਕਾ; 16 ਮੌਤਾਂ

ਲਹਿੰਦੇ ਪੰਜਾਬ ਦੀ ਵਿਧਾਨ ਸਭਾ ਦੇ ਬਾਹਰ ਇੱਕ ਰੋਸ ਰੈਲੀ ਦੌਰਾਨ ਆਤਮਘਾਤੀ ਬੰਬਾਰ ਹਮਲੇ ਵਿੱਚ 16 ਲੋਕ ਮਾਰੇ ਗਏ। ਮਰਨ ਵਾਲਿਆਂ ਵਿੱਚ ਤਿੰਨ ਪੁਲਿਸ ਅਧਿਕਾਰੀ ਸ਼ਾਮਲ ਹਨ। ਹਮਲੇ ਵਿੱਚ 60 ਲੋਕ ਜ਼ਖ਼ਮੀ ਵੀ ਹੋਏ ਹਨ।