ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਬਿੰਦ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਨੂੰ ਦੋਹਰੇ ਲਾਭ ਦੇ ਨਿਯਮ ਤਹਿਤ ਚੋਣ ਕਮਿਸ਼ਨ ਵੱਲੋਂ ਅਯੋਗ ਕਰਾਰ ਦੇਣ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ। ਆਪ ਨੇ ਇਸ ਕਾਰਵਾਈ ਨੂੰ ਗ਼ੈਰਸੰਵਿਧਾਨਕ ਕਰਾਰ ਦਿੰਦਿਆਂ ਭਾਰਤ ਦੇ ਲੋਕਤੰੰਰ ਲਈ ਖ਼ਤਰਾ ਕਰਾਰ ਦਿੱਤਾ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਚੋਣ ਕਮਿਸ਼ਨ ਦੀ ਸਿਫਾਰਸ਼ ਉੱਤੇ ਕੱਲ੍ਹ ਸਹਿਮਤੀ ਦੇ ਦਿੱਤੀ ਸੀ।
ਆਮ ਆਦਮੀ ਪਾਰਟੀ (ਆਪ) ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਰਾਜਨੀਤੀ ਨਾਲ ਪ੍ਰੇਰਿਤ ਝੂਠੇ ਮਾਮਲਿਆਂ ਅਤੇ ਸਰਕਾਰੀ ਜ਼ੁਲਮ ਦੇ ਪੀੜਿਤ ਲੋਕਾਂ ਅਤੇ ਗਰੀਬਾਂ ਨੂੰ ਪਾਰਟੀ ਦੀ ਲੀਗਲ ਸੈਲ ਵਿੰਗ ਮੁਫਤ ਕਾਨੂੰਨੀ ਸੇਵਾਵਾਂ ਮੁਹੱਇਆ ਕਰੇਗਾ। ਇਸਦੇ ਨਾਲ ਹੀ ਇੱਕ ਵਿਸ਼ੇਸ਼ ਹੇਲਪ ਲਾਇਨ ਨੰਬਰ 8437791773 ਵੀ ਜਾਰੀ ਕਰ ਦਿੱਤਾ ਹੈ। ਇਹ ਫੈਸਲਾ ਆਮ ਆਦਮੀ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਹਿੰਮਤ ਸਿੰਘ ਸ਼ੇਰਗਿਲ ਦੀ ਅਗਵਾਈ ਵਿੱਚ ਪਾਰਟੀ ਦੀ ਨਵੀਂ ਬਣੀ ਲੀਗਲ ਵਿੰਗ ਟੀਮ ਵਲੋਂ ਆਯੋਜਨ ਪਹਿਲੀ ਬੈਠਕ ਵਿੱਚ ਕੀਤਾ ਗਿਆ।