ਜਿਨ੍ਹਾਂ 12 ਸੀਟਾਂ ਬਾਰੇ ਸਹਿਮਤੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਉਸ ਵਿਚੋਂ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ 3 ਹਲਕਿਆਂ ਆਨੰਦਪੁਰ ਸਾਹਿਬ, ਜਲੰਧਰ ਤੇ ਹੁਸ਼ਿਆਰਪੁਰ; ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ 3 ਹਲਕੇ ਬਠਿੰਡਾ, ਫਰੀਦਕੋਟ ਤੇ ਖਡੂਰ ਸਾਹਿਬ; ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਨੂੰ 3 ਹਲਕੇ ਲੁਧਿਆਣਾ, ਅੰਮ੍ਰਿਤਸਰ ਤੇ ਫਤਿਹਗੜ੍ਹ ਸਾਹਿਬ; ਪੰਜਾਬ ਮੰਚ ਨੂੰ ਪਟਿਆਲਾ, ਸੀਪੀਆਈ ਨੂੰ ਫਿਰੋਜ਼ਪੁਰ ਅਤੇ ਆਰਸੀਪੀਆਈ ਨੂੰ ਗੁਰਦਾਸਪੁਰ ਦਿੱਤੇ ਗਏ ਹਨ।
ਨਸਲਕੁਸ਼ੀ ਬਾਰੇ ਖੋਜ ਕਰਨ ਵਾਲੇ ਖੋਜੀਆਂ ਤੇ ਅਦਾਰਿਆਂ ਦਾ ਮੰਨਣਾ ਹੈ ਕਿ ਨਸਲਕੁਸ਼ੀ ਦੀ ਖਾਹਿਸ਼ ਦੀਆਂ ਤਰੰਗਾਂ ਕਿਸੇ ਵੀ ਸਮਾਜ ਵਿੱਚ ਕਤਲੇਆਮ ਦੇ ਵਾਪਰਨ ਤੋਂ ਬਹੁਤ ਪਹਿਲਾਂ ਹੀ ਪਰਗਟ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ।
ਭਾਰਤੀ ਸੰਵਿਧਾਨ ਦੀ ਧਾਰਾ 370 ਜਿਸ ਰਾਹੀਂ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ ਹੋਇਆ ਹੈ, ਬਾਰੇ ਲੋਕ ਸਭਾ ਵਿਚ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਭਾਰਤ ਸਰਕਾਰ ਨੇ ਕਿਹਾ ਹੈ ਕਿ ਸਰਕਾਰ ਦੀ ਜੰਮੂ ਕਸ਼ਮੀਰ ਵਿੱਚ ਧਾਰਾ 370 ਨੂੰ ਹਟਾਉਣ ਸਬੰਧੀ ਕੋਈ ਤਜਵੀਜ਼ ਨਹੀਂ ਹੈ। ਭਾਜਪਾ ਦੇ ਸੰਸਦ ਮੈਂਬਰ ਅਸ਼ਵਨੀ ਕੁਮਾਰ ਵੱਲੋਂ ਇਸ ਸਬੰਧੀ ਲਿਖਤੀ ਪ੍ਸ਼ਨ ਪੁੱਛੇ ਜਾਣ ’ਤੇ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਇਹ ਪੁਸ਼ਟੀ ਕੀਤੀ।
« Previous Page