ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰੇ ਕਿ ਉਸ ਵਲੋਂ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਕੋਲ ਪੇਸ਼ ਕਰਵਾਉਣ ਮਗਰੋਂ ਮਾਰ ਦਿੱਤੇ ਗਏ ਨੌਜਵਾਨ ਕੌਣ ਸਨ। ਕੈਪਟਨ ਨੂੰ ਭਾਰਤ ਦੀ ਸੁਪਰੀਮ ਕੋਰਟ ਵਿੱਚ ਇਕਬਾਲੀਆ ਬਿਆਨ ਦਰਜ ਕਰਵਾ ਕੇ ਇਹਨਾਂ ਸਿੱਖ ਨੌਜਵਾਨਾਂ ਦੇ ਕਾਤਲਾਂ ਖਿਲਾਫ ਮੁਕੱਦਮਾ ਦਰਜ ਕਰਵਉਣਾ ਚਾਹੀਦਾ ਹੈ।
ਨਾਭਾ ਜੇਲ੍ਹ ਤੋਂ ਫਰਾਰ ਹੋਣ ਦੇ ਕੁੱਝ ਘੰਟਿਆਂ ਬਾਅਦ ਹੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਸਮੇਤ ਇਸ ਫਰਾਰੀ ਕਾਂਡ ਦੀ ਆੜ ਹੇਠ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ 'ਤੇ ਪਲਿਸ ਵਲੋਂ ਭਾਰੀ ਤਸ਼ੱਦਦ ਕੀਤਾ ਜਾ ਰਿਹਾ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਪੁਲਿਸ ਦੇ ਇਸ ਅਣਮਨੁੱਖੀ ਵਰਤਾਰੇ ਦੀ ਸਖਤ ਨਿਖੇਧੀ ਕੀਤੀ ਗਈ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਦਲ ਦੇ ਜਨਰਲ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਢਿੱਲੋਂ ਵਲੋਂ ਜਾਰੀ ਪੈੱਸ ਬਿਆਨ ਵਿੱਚ ਪੁਲਿਸ ਵਲੋਂ ਸਿੱਖਾਂ 'ਤੇ ਪੁੱਛਗਿੱਛ ਦੇ ਬਹਾਨੇ ਤਸ਼ੱਦਦ ਢਾਹੁਣ ਦੀ ਕਾਰਵਾਈ ਦੇ ਮੱਦੇ ਨਜ਼ਰ ਪੰਜਾਬ 'ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਦੀ ਤੁਲਨਾ ਕਾਂਗਰਸੀ ਮੁੱਖ ਮੰਤਰੀ ਬੇਅੰਤੇ ਦੇ ਜ਼ੁਲਮੀ ਰਾਜ ਨਾਲ ਕੀਤੀ ਗਈ ਹੈ।
ਯੁਨਾਇਟਿਡ ਖ਼ਾਲਸਾ ਦਲ ਯੂ.ਕੇ. ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਬਹੁਤ ਹੀ ਭਰੋਸੇ ਯੋਗ ਸੂਤਰਾਂ ਅਨੁਸਾਰ ਖਬਰ ਮਿਲੀ ਹੈ ਕਿ ਵਿਦੇਸ਼ਾਂ ਵਿੱਚ ਖਾਲਿਸਤਾਨ ਦੀ ਬੁਲੰਦ ਆਵਾਜ਼ ਨੂੰ ਮੱਧਮ ਅਤੇ ਖਤਮ ਕਰਨ ਦੇ ਮਨਸੂਬੇ ਤਹਿਤ ਭਾਰਤ ਸਰਕਾਰ ਵਲੋਂ ਕੁਝ ਨਵੇਂ ਰੁਲਦੇ ਸਰਗਰਮ ਹੋਣ ਜਾ ਰਹੇ ਹਨ। ਇਹ ਲੋਕ ਉਹਨਾਂ ਖਾਲਿਸਤਾਨੀਆਂ ਤੱਕ ਪਹੁੰਚ ਕਰਨ ਜਾ ਰਹੇ ਹਨ ਜਿਹੜੇ ਲੰਬੇ ਸਮੇਂ ਤੋਂ ਭਾਰਤ ਨਹੀਂ ਗਏ ਕਿਉਂਕਿ ਸਰਕਾਰ ਨੇ ਉਹਨਾਂ ਦੇ ਵੀਜੇ ਬੰਦ ਕੀਤੇ ਹੋਏ ਹਨ।
ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਕੁੱਝ ਲੋਕਾਂ ਦੁਆਰਾ ਭੁਲੇਖਾ ਪਾਊ ਪ੍ਰਚਾਰ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਗਿਆ ਕਿ ਸਾਊਥਾਲ ਗੁਰਦਵਾਰਾ ਸਾਹਿਬ ਵਿੱਚ ਕਾਂਗਰਸੀ ਆਗੂ ਪ੍ਰਨੀਤ ਕੌਰ ਨੂੰ ਸਨਮਾਨਿਤ ਕਰਨ ਵਿੱਚ ਉਹਨਾਂ ਵਲੋਂ ਕੋਈ ਸਹਿਮਤੀ ਨਹੀਂ ਦਿੱਤੀ ਗਈ ਅਤੇ ਨਾ ਹੀ ਕਦੇ ਸਿੱਖ ਵਿਰੋਧੀਆਂ ਦੇ ਹੱਕ ਵਿੱਚ ਉਹ ਕਦੇ ਭੁਗਤ ਸਕਦੇ ਹਨ। ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਇਸਦਾ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਇਹ ਕੇਵਲ ਕਮੇਟੀ ਦਾ ਆਪਣਾ ਫੈਸਲਾ ਹੋ ਸਕਦਾ ਹੈ।
ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਬੇਅਦਬੀ ਨਿਰੰਤਰ ਜਾਰੀ ਹੈ। ਹੁਣ ਤੱਕ ਗੁਰਬਾਣੀ ਦੀ ਬੇਅਦਬੀ 86 ਥਾਵਾਂ 'ਤੇ ਹੋ ਚੁੱਕੀ ਹੈ ਅਤੇ ਦੋਸ਼ੀ ਬਲਵਿੰਦਰ ਕੌਰ ਸਮੇਤ ਦੋ ਜਨਾਨੀਆਂ ਤੋਂ ਬਗੈਰ ਕਿਸੇ ਹੋਰ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ। ਦੋਸ਼ੀਆਂ ਨੂੰ ਗ੍ਰਿਫਤਾਰ ਵੀ ਨਹੀਂ ਕੀਤਾ ਗਿਆ ਜਦਕਿ ਕੁਰਾਨ ਦੀ ਬੇਅਦਬੀ ਕਰਨ ਵਾਲੇ 48 ਘੰਟਿਆਂ ਵਿੱਚ ਫੜੇ ਗਏ। ਪਿਛਲੇ ਸਾਲ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਮਗਰੋਂ ਪਤਰਿਆਂ ਨੂੰ ਦੋਖੀਆਂ ਨੇ ਗਲੀਆਂ ਵਿੱਚ ਖਿਲਾਰ ਦਿੱਤਾ, ਰੋਸ ਪ੍ਰਗਟ ਕਰਦੇ ਹੋਏ ਦੋ ਸਿੰਘ ਸ਼ਹੀਦ ਹੋ ਗਏ। ਸਿੱਖਾਂ ਦੀ ਮਾਨਸਿਕ ਪੀੜਾ ਅਤੇ ਕੌਮੀ ਦਰਦ ਦਾ ਵਿਸ਼ਾਲ ਇਕੱਠ "ਸਰਬੱਤ ਖਾਲਸਾ" ਦੇ ਨਾਮ ਹੇਠ ਹੋਇਆ ਜਿਸ ਵਿੱਚ ਭਾਈ ਜਗਤਾਰ ਸਿੰਘ ਹਾਵਾਰਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਜੋ ਕਿ ਸਿੱਖ ਸੰਘਰਸ਼ ਦੇ ਪਾਂਧੀਆਂ ਵਾਸਤੇ ਮਾਣ ਵਾਲੀ ਗੱਲ ਸੀ।
'ਸਹਿਜਧਾਰੀਆਂ' ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੋਟਾਂ ਪਾਉਣ ਦੇ ਹੱਕ ਤੋਂ ਵਾਂਝਾ ਕਰਨ ਦੇ ਫੈਸਲੇ ਦਾ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਵਾਗਤ ਕੀਤਾ ਗਿਆ ਹੈ ਪਰ ਭਾਰਤੀ ਸੁਪਰੀਮ ਕੋਰਟ ਨੇ ਸਿੱਖ ਵਿਰੋਧੀ ਲਾਬੀ ਨੂੰ ਅਪੀਲ ਦਾ ਹੱਕ ਦੇ ਕੇ ਸਿੱਖ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਟਕਾਉਣ ਵਾਲੀ ਭੂਮਿਕਾ ਨਿਭਾਈ ਹੈ, ਜਿਸ ਨਾਲ ਹਿੰਦੂਤਵੀ ਲਾਬੀ ਦਾ ਨਿਆਂਪਾਲਿਕਾ 'ਤੇ ਪ੍ਰਭਾਵ ਪ੍ਰਤੱਖ ਦਿਸ ਰਿਹਾ ਹੈ। ਸਿੱਖ ਫਲਸਫੇ ਵਿੱਚ ਸਹਿਜਧਾਰੀ ਸਿੱਖ ਦਾ ਕੋਈ ਸੰਕਲਪ ਹੀ ਨਹੀਂ ਹੈ, ਪਰ ਕੁੱਝ ਲੋਕ ਜਾਣ ਬੁੱਝ ਆਏ ਦਿਨ ਭੰਬਲਭੂਸਾ ਪੈਦਾ ਕਰ ਰਹੇ ਹਨ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਹਥਿਆਰਬੰਦ ਖਾੜਕੂ ਵਿਚ ਲੰਮੀਆਂ ਜੇਲ੍ਹਾਂ ਕੱਟਣ ਵਾਲੇ ਭਾਈ ਕੁਲਬੀਰ ਸਿੰਘ ਬੜਾਪਿੰਡ ਦੇ ਪਿਤਾ ਸ. ਅਜੀਤ ਸਿੰਘ ਸਹੋਤਾ ਦੇ ਅਕਾਲ ਚਲਾਣੇ 'ਤੇ ਯੂਨਾਈਟਿਡ ਖਾਲਸਾ ਦਲ ਯੂ.ਕੇ. ਅਤੇ ਬੱਬਰ ਅਕਾਲੀ ਪਾਰਟੀ ਯੂ.ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦਲ ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ, ਜਰਨਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ, ਸ. ਸੁਖਵਿੰਦਰ ਸਿੰਘ ਖਾਲਸਾ, ਜਥੇਦਾਰ ਜੋਗਾ ਸਿੰਘ ਅਤੇ ਪੰਥਕ ਲੇਖਕ ਸ. ਚਰਨਜੀਤ ਸਿੰਘ ਸੁੱਜੋਂ ਵਲੋਂ ਜਿੱਥੇ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਤਹਿ ਦਿਲੋਂ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ।
ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਜਥੇਦਾਰ ਜੋਧ ਸਿੰਘ ਸੰਧੂ, ਪਿੰਡ ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਅਕਾਲ ਚਲਾਣਾ ਕਰ ਗਏ, ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ। ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ, ਬਲਵਿੰਦਰ ਸਿੰਘ ਢਿੱਲੋਂ, ਨਿਰੰਜਨ ਸਿੰਘ ਬਾਸੀ, ਜਤਿੰਦਰ ਸਿੰਘ ਅਠਵਾਲ ਅਤੇ ਬਰਿੰਦਰ ਸਿੰਘ ਬਿੱਟੂ ਵਲੋਂ ਜਥੇਦਾਰ ਸੰਧੂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਰਦਾਸ ਕੀਤੀ ਗਈ ਕਿ ਅਕਾਲ ਪੁਰਖ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸਦੀਵ ਕਾਲ ਵਸਤੇ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।
ਪਾਕਿਸਤਾਨ ਵਿੱਚ ਉੱਥੋਂ ਦੇ ਵਸਨੀਕਾਂ ਵਲੋਂ ਜਿਸ ਕਦਰ ਸਿੱਖਾਂ ਦੀ ਕਦਰ ਕੀਤੀ ਜਾਂਦੀ ਹੈ, ਜਿਸ ਤਰ੍ਹਾਂ ਉੱਥੇ ਜਾਣ ਵੇਲੇ ਸਿੱਖ ਜਥਿਆਂ ਦਾ ਮਾਣ ਸਨਮਾਨ ਕੀਤਾ ਜਾਂਦਾ ਹੈ, ਉਸ ਮੁਤਾਬਿਕ ਇਹ ਗੱਲ ਆਖੀ ਜਾ ਸਕਦੀ ਹੈ ਕਿ ਉਹ ਭਾਰਤ ਨਾਲੋਂ ਕੇਵਲ ਚੰਗਾ ਹੀ ਨਹੀਂ ਬਲਕਿ ਹਜ਼ਾਰ ਗੁਣਾ ਚੰਗਾ ਹੈ। ਕਿਸੇ ਵੀ ਦੇਸ਼, ਵਿਆਕਤੀ, ਧਰਮ, ਭਾਈਚਾਰੇ ਦੀ ਤਾਰੀਫ ਕਰਨ ਦਾ ਹਰ ਇਨਸਾਨ ਨੂੰ ਹੱਕ ਹੈ। ਪਰ ਭਾਰਤ ਵਿੱਚ ਇਹ ਹੱਕ ਵੀ ਕਿਸੇ ਨੂੰ ਨਹੀਂ ਹੈ। ਜੋ ਕਿ ਬਹੁਤ ਹੀ ਨਿੰਦਣਯੋਗ ਹੈ ਅਤੇ ਗੁਲਾਮੀ ਦੀ ਨਿਸ਼ਾਨੀ ਹੈ।
ਸਿੱਖ ਪੰਥ ਵਲੋਂ ਨਕਾਰੇ ਅਤੇ ਖਾਰਜ ਕੀਤੇ ਜਾ ਚੁੱਕੇ ਜਥੇਦਾਰਾਂ ਵਲੋਂ ਸਿੱਖ ਰਵਾਇਤਾਂ ਅਤੇ ਸ਼ਾਨਾਮੱਤੇ ਸਿੱਖ ਇਤਿਹਾਸ ਨੂੰ ਗਹਿਰੀ ਸੱਟ ਮਾਰੀ ਜਾ ਰਹੀ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਗਿਆਨੀ ਮੱਲ੍ਹ ਸਿੰਘ ਨੂੰ ਲੱਗੀ ਗੰਭੀਰ ਬਿਮਾਰੀ ਦਾ ਕਾਰਨ ਸਿਰਸੇ ਵਾਲੇ ਗੁਰਮੀਤ ਰਾਮ ਰਹੀਮ ਨੂੰ ਮਆਫੀ ਨਾਮਾ ਦੇਣਾ ਅਤੇ ਨਿਰਦੋਸ਼ ਗੁਰਸਿੱਖ ਭਾਈ ਜੋਗਾ ਸਿੰਘ ਦੀ ਇਸ ਦੇ ਲੱਠਮਾਰਾਂ ਵਲੋਂ ਕੀਤੀ ਕੁੱਟਮਾਰ ਆਖਿਆ ਗਿਆ। ਦਲ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਅਤੇ ਜਰਨਲ ਸਕੱਤਰ ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਗਿਆਨੀ ਗੁਰਬਚਨ ਸਿੰਘ ਦੇ ਦਾਦੂ ਪਿੰਡ ਵਿੱਚ ਹੋਏ ਵਿਰੋਧ ਦੀ ਸਲ਼ਾਘਾ ਕਰਦਿਆਂ ਪਿੰਡ ਦੇ ਅਣਖੀ ਸਿੰਘਾਂ ਦਾ ਧੰਨਵਾਦ ਕੀਤਾ ਗਿਆ।
« Previous Page — Next Page »