ਯੁਨਾਇਟਡ ਖਾਲਸਾ ਦਲ ਨੇ ਅੱਜ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਬੀਤੇ ਦਿਨ (17 ਮਈ ਨੂੰ) ਲੁਧਿਆਣਾ ਨੇੜੇ ਕੀਤਾ ਗਿਆ ਹਮਲਾ ਗਹਿਰੀ ਸਾਜਿਸ਼ ਦਾ ਹਿੱਸਾ ਹੈ, ਜਿਸ ਦੀ ਕਿਸੇ ਨਿਰਪੱਖ ਏਜੰਸੀ ਪਾਸੋਂ ਪੂਰੀ ਤਰਾਂ ਜਾਂਚ ਕਰਵਾਉਣੀ ਜਰੂਰੀ ਹੈ।
ਭਾਰਤ ਸਰਕਾਰ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ ’ਤੇ ਕੀਤੇ ਗਏ ਵਹਿਸ਼ੀ ਹਮਲੇ ਦੀ ਯਾਦ ਵਿਚ 5 ਜੂਨ ਦਿਨ ਐਤਵਾਰ ਨੂੰ ਲੰਡਨ ਦੀਆਂ ਸਮੂਹ ਸਿੱਖ ਜਥੇਬੰਦੀਆਂ ਰੋਸ ਮੁਜਾਹਰਾ ਕਰ ਰਹੀਆਂ ਹਨ।
ਦੁਬਈ ਅਤੇ ਵਰਜੀਨੀਆ ਵਿਖੇ ਅਰਦਾਸ ਨੂੰ ਬਦਲਣ, ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਵਿੱਚ ਤਬਦੀਲੀ ਕਰਨ ਅਤੇ ਨਿਤਨੇਮ ਦੀਆਂ ਬਾਣੀਆਂ ਨੂੰ ਬਦਲਣ ਦੀਆਂ ਘਟਨਾਵਾਂ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਸਖਤ ਨੋਟਿਸ ਲਿਆ ਗਿਆ।
ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੈਰੋਲ ਤੇ ਹੋਈ ਰਿਹਾਈ ਦਾ ਬਰਤਾਨੀਆ ਵਿੱਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ । ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਲੰਬੇ ਸਮੇਂ ਤੋਂ ਮੁਜਾਹਰੇ ,ਪਟੀਸ਼ਨਾਂ ਅਤੇ ਲਾਬੀਆਂ ਕੀਤੀਆਂ ਜਾ ਰਹੀਆਂ ਸਨ ।ਜਿਹਨਾਂ ਦੀ ਅਣਥੱਕ ਮਿਹਨਤ ਦਾ ਸਦਕਾ ਪ੍ਰਫੈਸਰ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਪੈਰੋਲ ਤੇ ਰਿਹਾਈ ਹੋਈ ਹੈ ।
ਜੂਨ 1984 ਨੂੰ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਖੂਨੀ ਘੱਲੂਘਾਰੇ ਦੌਰਾਨ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਦਾ ਆਖਰੀ ਦਮ ਤੱਕ ਮੁਕਾਬਲਾ ਕਰਨ ਵਾਲੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਉਹਨਾਂ ਸਮੂਹ ਸਾਥੀਆਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਦੀ ਜੰਗ ਲੜਨ ਵਾਲੇ ਸਮੂਹ ਸ਼ਹੀਦਾਂ ਨੂੰ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਤਹਿ ਦਿਲੋਂ ਪ੍ਰਣਾਮ ਕੀਤਾ ਗਿਆ ।
ਭਾਰਤ ਸਰਕਾਰ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਫੌਜ ਦੁਆਰਾ ਸੱਚ ਖੰਡ ਸ੍ਰੀ ਦਰਬਾਰ ਸਾਹਿਬ ਤੇ ਕੀਤੇ ਗਏ ਖੂਨੀ ਘੱਲੂਘਾਰੇ ਦੀ ਯਾਦ ਅੰਦਰ ਲੰਡਨ ਵਿਖੇ ਬਰਤਾਨੀਆਂ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ 5 ਜੂਨ ਐਤਵਾਰ ਵਾਲੇ ਦਿਨ ਭਾਰੀ ਰੋਸ ਮਜਾਹਰਾ ਕੀਤਾ ਜਾ ਰਿਹਾ ਹੈ । ਇਸ ਸਬੰਧੀ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੀ ਵਿਸ਼ੇਸ਼ ਇਕੱਤਰਤਾ 16 ਐੱਪਰੈਲ ਸ਼ਨੀਚਰਵਾਰ ਨੂੰ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਕਾਵੈਂਟਰੀ ਵਿਖੇ ਕੀਤੀ ਗਈ ।
ਜਦੋਂ ਵੀ ਹਿੰਦੋਸਤਾਨ ਦੀ ਕੇਂਦਰ ਸਰਕਾਰ ਜਾਂ ਪੰਜਾਬ ਸਟੇਟ ਦੀਆਂ ਚੋਣਾਂ ਨਜਦੀਕ ਆਉਂਦੀਆਂ ਹਨ ਤਾਂ ਸਿੱਖਾਂ ਦੀ ਹਮਦਰਦੀ ਪ੍ਰਾਪਤ ਕਰਨ ਵਾਸਤੇ ਸਿੱਖਾਂ ਦੀ ਕਾਲੀ ਸੂਚੀ ਦਾ ਮੁੱਦਾ ਹਰ ਪਾਰਟੀ ਹੱਥ ਵਿੱਚ ਫੜ ਲੈਂਦੀ ਹੈ ਅਤੇ ਇਹ ਵਰਤਾਰਾ ਪਿਛਲੇ 25 ਸਾਲ ਤੋਂ ਲਗਾਤਾਰ ਚੱਲ ਰਿਹਾ ਹੈ ।
ਬੀਤੇ ਦਿਨੀ ਅੰਮ੍ਰਿਤਸਰ ਦੇ ਪਿੰਡ ਰਾਮਦੀਵਾਲੀ ਮੁਸਲਮਾਨਾਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਅਤੇ ਗੁਰਬਾਣੀ ਦੀਆਂ ਪਵਿੱਤਰ ਪੋਥੀਆਂ ਨੂੰ ਸ਼ਰਾਰਤੀ ਬੰਦਿਆਂ ਵੱਲੋਂ ਅਗਨ ਭੇਟ ਕੀਤੇ ਜਾਣ ਦੀ ਅਤਿ ਦੁਖਦਾਈ ਅਤੇ ਘਨੌਣੀ ਘਟਨਾ ਦੀ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਦੇ ਕੋਆਰਡੀਨੇਟਰਜ਼ ਸਖਤ ਨਿਖੇਦੀ ਕਰਦਿਆਂ ਦੋਸ਼ੀਆਂ 'ਤੇ ਧਾਰਾ 302 ਅਧੀਨ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ।
ਬਰਤਾਨੀਆਂ ਦੀ ਸਿੱਖ ਜੱਥੇਬੰਦੀ ਨੇ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੇ ਪੰਜਾਬ ਪੁਲਿਸ ਦੇ 200 ਪੁਲਿਸ ਅਫਸਰਾਂ ਦੀ ਇੱਕ ਸੂਚੀ ਜਾਰੀ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਹਿੱਤਾਂ ਨੂੰ ਦਰਕਿਨਾਰ ਕਰਕੇ ਪੰਜਾਂ ਪਿਆਰਿਆਂ ਨੂੰ ਸੇਵਾ ਮੁਕਤ ਕਰਨ ਦੀ ਕਾਰਵਾਈ ਦੀ ਫੈੱਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂਕੇ ਨੇ ਸਖਤ ਨਿਖੇਧੀ ਕੀਤੀ ਹੈ।
« Previous Page — Next Page »