ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਹੋਂਦ ਬਰਕਰਾਰ ਰੱਖਣ ਸਮੇਤ ਹੋਰ ਅਹਿਮ ਸਿੱਖ ਮਸਲਿਆਂ ਸਬੰਧੀ ਉਨ੍ਹਾਂ ਨੂੰ ਦੋ ਯਾਦ ਪੱਤਰ ਸੌਂਪ ਕੇ ਇਨ੍ਹਾਂ ਦਾ ਤੁਰੰਤ ਹੱਲ ਕਰਵਾਉਣ ਦੀ ਮੰਗ ਕੀਤੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਛਾਪੇ ਮਹਾਨ ਕੋਸ਼ ਦੀ ਵਿਕਰੀ ’ਤੇ ਅੱਜ ਕਮੇਟੀ ਨੇ ਪਾਬੰਦੀ ਲਾਉਣ ਦੀ ਸਿਫ਼ਾਰਸ਼ ਕਰ ਦਿੱਤੀ ਹੈ। ਇਸ ਸਿਫ਼ਾਰਸ਼ ਉੱਤੇ ਉਪ-ਕੁਲਪਤੀ ਵੱਲੋਂ ਮੋਹਰ ਲੱਗਣ ਤੋਂ ਬਾਅਦ ਵਿਕਰੀ ’ਤੇ ਮੁਕੰਮਲ ਪਾਬੰਦੀ ਲੱਗ ਜਾਵੇਗੀ।
ਵੈਸੇ ਤਾਂ ਕਿਹਾ ਜਾਂਦਾ ਕਿ ਸਿਆਸਤ ਦਾ ਹਾਲ ਵੀ ਸਾਉਣ ਭਾਦੋਂ ਦੇ ਛਰਾਟਿਆਂ ਵਾਲਾ ਹੀ ਹੁੰਦਾ ਕਦੋਂ ਕਿੱਥੇ ਕੀ ਵਾਪਰ ਜਾਏ ਕੁਝ ਪਤਾ ਨਹੀਂ ਲੱਗਦਾ ਪਰ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹੋਂਦ ਵਿੱਚ ਆਈ ਸ਼੍ਰੋਮਣੀ ਕਮੇਟੀ ਜਦੋਂ ਤੋਂ ਸਿਆਸਤ ਦੇ ਗਲਬੇ ਹੇਠ ਆਈ ਹੈ ਇਸਦੀ ਹਾਲਤ ਵੀ ਉਪਰੋਕਤ ਕਹਾਵਤ ਵਾਲੀ ਹੋਈ ਪਈ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਛਾਪੇ ਮਹਾਨ ਕੋਸ਼ ਵਿੱਚ ਤਰੁਟੀਆਂ ਦੀ ਸ਼ਿਕਾਇਤ ਮਿਲਣ ’ਤੇ ਯੂਨੀਵਰਸਿਟੀ ਦੇ ਕਾਰਜਕਾਰੀ ਉਪ-ਕੁਲਪਤੀ ਐੱਸ.ਕੇ. ਸੰਧੂ ਨੂੰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਇਸ ਦੇ ਨਾਲ ਹੀ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਇਸ ਮਾਮਲੇ ਬਾਰੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਦਾ ਉਤਾਰਾ ਵੀ ਸੰਧੂ ਨੂੰ ਭੇਜਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ‘ਗੁਰਸ਼ਬਦ ਰਤਨਾਕਰ ਮਹਾਨ ਕੋਸ਼’ ਵਿੱਚ ਗੰਭੀਰ ਤਰੁੱਟੀਆਂ ਦੀ ਪੜਤਾਲ ਸਬੰਧੀ ਬਣਾਈ ਗਈ
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਤਿੰਨ ਭਾਸ਼ਾਵਾਂ ਵਿੱਚ ਛਾਪੇ ਗਏ ਮਹਾਨ ਕੋਸ਼ ਦੀ ਵਿਕਰੀ ’ਤੇ ਬੀਤੇ ਕੱਲ੍ਹ (ਵੀਰਵਾਰ) ਪਾਬੰਦੀ ਲਗਾ ਦਿੱਤੀ ਹੈ। ਇਸ ਵਿੱਚ ਗਲਤੀਆਂ ਹੋਣ ਸਬੰਧੀ ਅਦਾਲਤ ਨੇ 19 ਮਈ ਨੂੰ ਜਵਾਬ ਮੰਗਿਆ ਸੀ ਪਰ ਯੂਨੀਵਰਸਿਟੀ ਨੇ ਪੇਸ਼ੀ ਤੋਂ ਪਹਿਲਾਂ ਹੀ ਪਾਬੰਦੀ ਲਾ ਦਿੱਤੀ ਹੈ।