ਮਨਜੀਤ ਸਿੰਘ ਜੀਕੇ ਨੇ ਆਪਣੇ ਵਕੀਲ ਨਗਿੰਦਰ ਬੈਨੀਪਾਲ ਪਾਸੋਂ ਭਿਜਵਾਏ ਨੋਟਿਸ 'ਚ ਟਵਿੱਟਰ ਨੂੰ ਨੋਟਿਸ ਮਿਲਣ ਦੇ 3 ਦਿਨ ਅੰਦਰ ਕੰਗਨਾ ਦਾ ਅਕਾਉਂਟ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਦੱਸਿਆ ਕਿ ਸਿੱਖਾਂ ਦੇ ਖ਼ਿਲਾਫ਼ ਜ਼ਹਿਰ ਉਗਲਨ ਵਾਲੇ ਸਾਰੇ ਲੋਕ ਸਾਡੇ ਨਿਸ਼ਾਨੇ 'ਤੇ ਹਨ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਜਥਾ ਸ੍ਰੀ ਅਕਾਲ ਤਖਤ ਸਾਹਿਬ (ਦਿੱਲੀ ਇਕਾਈ), ਜਾਗੋ ਪਾਰਟੀ (ਮਨਜੀਤ ਸਿੰਘ ਜੀ.ਕੇ.), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਥਿਤ ਤਿਹਾੜ ਜੇਲ ਦੇ ਸਾਹਮਣੇ ‘ਬੰਦੀ ਸਿੰਘਾਂ’ (ਸਿੱਖ ਸਿਆਸੀ ਕੈਦੀਆਂ) ਦੀ ਪੈਰੋਲ ’ਤੇ ਰਿਹਾਈ ਲਈ ਸ਼ਾਂਤਮਈ ਢੰਗ ਨਾਲ ਰੋਸ ਵਿਖਾਵਾ ਕੀਤਾ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਸੱਤਾ ਮਾਨਣ ਲਈ ਬਾਦਲਾਂ ਨਾਲ ਜੁੜਿਆ 'ਨਵਾਂ ਆਗੂ ਵਰਗ' ਪੰਜਾਬ ਵਿਚੋਂ ਬਾਦਲਾਂ ਦਾ ਪੱਲਾ ਛੱਡਣ ਲਈ ਤਿਆਰ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਮਨਜੀਤ ਸਿੰਘ ਜੀ.ਕੇ. ਉੱਤੇ ਲੰਘੇ ਦਿਨ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਸ਼ਹਿਰ ਯੂਬਾ ਸਿਟੀ ਵਿੱਚ ਹਮਲਾ ਕੀਤਾ ਗਿਆ। ਹਮਲਾ ਕਰਨ ਵਾਲਿਆਂ ਨੇ ਗੁਰਦੁਆਰਾ ਸਾਹਿਬ ਦੇ ਵਿਹੜੇ ਵਿੱਚ ਮਨਜੀਤ ਸਿੰਘ ਜੀ. ਕੇ. ਦੀ ਕੁੱਟਮਾਰ ਕੀਤੀ ।
ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ ਸਿੰਘ ਜੀ.ਕੇ. ਦਾ ਜਨਤਕ ਤੌਰ 'ਤੇ ਵਿਰੋਧ ਕੀਤਾ ਗਿਆ। ਇਸ ਕਮੇਟੀ ਦੇ ਤਾਲਮੇਲਕਰਤਾ ਹਿੰਮਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ ਇਸ ਕਾਰਨ ਸਿੱਖ ਜਥੇਬੰਦੀਆਂ ਨੇ ਸ਼੍ਰੋ.ਅ.ਦ (ਬਾਦਲ) ਨਾਲ ਸਬੰਧਤ ਆਗੂਆਂ ਦਾ ਅਮਰੀਕਾ ਆਉਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ’ਚ ਸਿੱਖਾਂ ਦਾ ਘੱਟਗਿਣਤੀ ਦਰਜਾ ਖਤਮ ਕਰਨ ਦੀ ਹੋ ਰਹੀ ਕੋਸ਼ਿਸ਼ਾਂ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ.) ਨੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।
ਇੰਗਲੈਂਡ ਰਹਿੰਦੇ ਸਿੱਖ ਆਗੂ ਤੇ ਵਿਚਾਰਕ ਜਥੇਦਾਰ ਮਹਿੰਦਰ ਸਿੰਘ ਖਹਿਰਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਦੇ ਨਾਂ ਖੁੱਲ੍ਹਾ ਖਤ ਲਿਖਿਆ ਗਿਆ ਹੈ, ਜਿਸ ਰਾਹੀਂ ਮਨਜੀਤ ਸਿੰਘ ਜੀ.ਕੇ. ਵਲੋਂ ਇੰਗਲੈਂਡ ਫੇਰੀ ਦੌਰਾਨ ਦਿੱਤੇ ਬਿਆਨਾਂ ਬਾਰੇ ਅਤੇ ਹੋਰਨਾਂ ਸਿੱਖ ਮਸਲਿਆਂ ਬਾਰੇ ਸਵਾਲ ਕੀਤੇ ਗਏ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਕਮੇਟੀ ਮੈਂਬਰ ਆਪਣਿਆਂ ਹਲਕਿਆਂ ’ਚ ਫਿਲਮ ਦੇ ਪ੍ਰਦਰਸ਼ਨ ਨੂੰ ਰੋਕਣ ਵਾਸਤੇ ਸਥਾਨਿਕ ਸੰਗਤ ਦੇ ਨਾਲ ਸਿਨੇਮਾ ਹਾਲਾਂ ਦੇ ਬਾਹਰ ਮੋਰਚੇ ਲਗਾਉਣਗੇ। ਇਸ ਗੱਲ ਦਾ ਫੈਸਲਾ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 5 ਸਿੰਘ ਸਾਹਿਬਾਨਾ ਦੀ ਬੈਠਕ ਉਪਰੰਤ ਫਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਪੰਥ ’ਚੋਂ ਛੇਕਣ ਬਾਅਦ ਕਮੇਟੀ ਅਹੁਦੇਦਾਰਾਂ ਦੀ ਮੀਟਿੰਗ ’ਚ ਲਿਆ ਗਿਆ।
Next Page »