3 ਮਾਰਚ, 2017 ਦੀ ਸ਼ਾਮ ਨੂੰ ਬੀ.ਐਸ.ਐਫ. ਕਾਲੋਨੀ ਦੀ ਇਕ ਕੋਠੀ ਵਿਚ ਬੰਬ ਵਰਗੀ ਚੀਜ਼ ਰੱਖ ਕੇ ਦਹਿਸ਼ਤ ਫੈਲਾਉਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਦੀ ਪਹਿਚਾਣ ਧੰਨਜੇ ਤੇ ਸੰਜੇ ਵਾਸੀ ਉਤਰ ਪ੍ਰਦੇਸ਼ ਵਜੋਂ ਹੋਈ ਹੈ। ਸੰਜੇ ਕੋਠੀ ਮਾਲਕ ਦਾ ਪੁਰਾਣਾ ਨੌਕਰ ਸੀ ਤੇ ਫਿਰੌਤੀ ਲੈਣ ਦੇ ਚੱਲਦਿਆਂ ਉਸ ਵਲੋਂ ਇਹ ਸਾਜ਼ਿਸ਼ ਰਚੀ ਗਈ।
26 ਜਨਵਰੀ, 1950 ਨੂੰ ਜਦੋਂ ਭਾਰਤ ਦੇ ਬਹੁਗਿਣਤੀ ਹਿੰਦੂ ਭਾਰਤੀ ਸੰਵਿਧਾਨ ਲਾਗੂ ਹੋਣ ’ਤੇ ਖੁਸ਼ੀਆਂ ਦੇ ਜਸ਼ਨ ਮਨਾ ਰਹੇ ਸਨ, ਉਦੋਂ ਸਿੱਖ ਕੌਮ ਵਲੋਂ ਇਹ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਸੀ। ਕਾਲਾ ਦਿਵਸ ਮਨਾਉਣ ਦਾ ਸੱਦਾ, ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਸੀ, ਜਿਸ ਨੂੰ ਸਿੱਖਾਂ ਨੇ ਪੂਰੀ ਤਰ੍ਹਾਂ ਮੰਨਿਆ ਸੀ। ਇਸ ਤੋਂ ਪਹਿਲਾਂ ਸੰਵਿਧਾਨ-ਘੜਨੀ ਅਸੈਂਬਲੀ (ਕਨਸਟੀਚਿਊਐਂਟ ਅਸੈਂਬਲੀ) ਵਿੱਚ ਅਕਾਲੀ ਦਲ ਦੇ ਦੋਵਾਂ ਨੁਮਾਇੰਦਿਆਂ - ਸ. ਭੁਪਿੰਦਰ ਸਿੰਘ ਮਾਨ ਅਤੇ ਸ. ਹੁਕਮ ਸਿੰਘ ਨੇ ਇਹ ਕਹਿ ਕੇ ਸੰਵਿਧਾਨ ਦੇ ਖਰੜੇ ’ਤੇ ਦਸਤਖਤ ਕਰਨ ਤੋਂ ਨਾਂਹ ਕਰ ਦਿੱਤੀ ਸੀ - ‘ਇਹ ਭਾਰਤੀ ਸੰਵਿਧਾਨ ਦਾ ਦਸਤਾਵੇਜ਼, ਸਿੱਖਾਂ ਨਾਲ ਕੀਤੇ ਧੋਖੇ ਦਾ ਦਸਤਾਵੇਜ਼ ਹੈ। ਇਹ ਸਿੱਖਾਂ ਨਾਲ ਮਾਰੀ ਗਈ ਠੱਗੀ ਹੈ। ਸਿੱਖ ਕੌਮ ਨਾਲ, ਬਹੁਗਿਣਤੀ ਹਿੰਦੂਆਂ ਵਲੋਂ ਕੀਤਾ ਗਿਆ ਵਿਸਾਹਘਾਤ ਹੈ। ਇਸ ਧੋਖਾਧੜੀ ਦੇ ਦਸਤਾਵੇਜ਼ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ। ਅਖੌਤੀ ਭਾਰਤੀ ਸੰਵਿਧਾਨ ਨੂੰ ਅਸੀਂ ਬਿਲਕੁਲ ਨਹੀਂ ਮੰਨਦੇ।’ ਇਹ ਇੱਕ ਇਤਿਹਾਸਕ ਤੱਥ ਹੈ ਕਿ ਸਿੱਖਾਂ ਨੇ ਇਸ ਸੰਵਿਧਾਨ ਨੂੰ ਕਦੀ ਵੀ ਮਾਨਤਾ ਨਹੀਂ ਦਿੱਤੀ। ਇਸ ਲਈ ਅਸੀਂ ਭਾਰਤ ਦੇ ਕਿਸੇ ਕਾਇਦੇ-ਕਾਨੂੰਨ ਦੀ ਜੱਦ ਵਿੱਚ ਨਹੀਂ ਹਾਂ।