ਲੰਘੀ 28 ਜੂਨ ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦੇਣ ਵਾਲੀਆਂ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਅਮਰੀਕਾ ਸਿੰਘ ਈਸੜੂ, ਭਾਈ ਮਨਜੀਤ ਸਿੰਘ ਫਗਵਾੜਾ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਵਿਸ਼ਵ ਸਿੱਖ ਇਕੱਤਰਤਾ ਦੀ ਸਫਲਤਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਹੈ।
ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਮੀਰੀ ਪੀਰੀ ਦਿਵਸ ਉੱਤੇ ੧੪ ਹਾੜ ੫੫੫ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸਜੀ।
ਬੀਤੇ ਕੱਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰੀਬ 100 ਸਾਲ ਦੇ ਵਕਫੇ ਬਾਅਦ ਸਿੱਖਾਂ ਵੱਲੋਂ ਸਾਂਝੇ ਤੌਰ ਉੱਤੇ ਗੁਰਮਤੇ ਰਾਹੀਂ ਸਾਂਝਾ ਫੈਸਲਾ ਲਿਆ ਗਿਆ। ਅੱਜ ਦੇ ਗੁਰਮਤੇ ਵਿਚ ਕਿਹਾ ਗਿਆ ਹੈ ਕਿ “ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਲਈ ਇੱਕ ਨਿਸ਼ਕਾਮ ਅਤੇ ਖੁਦ ਮੁਖਤਿਆਰ ਜਥਾ ਸਿਰਜਿਆ ਜਾਵੇ ਜੋ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਗੁਰਮਤਾ ਸੰਸਥਾ ਮੁਤਾਬਕ ਕਰੇ”।
ਅੱਜ ਮੀਰੀ-ਪੀਰੀ ਦਿਹਾੜਾ ਹੈ। ਛੇਵੇਂ ਸਤਿਗੁਰੂ ਤੇ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਨਾਲ ਸੰਬੰਧਤ ਪਵਿੱਤਰ ਦਿਵਸ ਹੈ। ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਅਕਾਲ ਤਖਤ ਸਾਹਿਬ ਦੀ ਸਥਾਪਨਾ ਕੀਤੀ। ਅਕਾਲ ਤਖਤ ਸਾਹਿਬ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦਾ ਜਲੌਅ ਪਰਗਟ ਕਰਨ ਵਾਲਾ ਸ਼੍ਰੋਮਣੀ ਅਸਥਾਨ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਖਾਲਸਾ ਪੰਥ ਗੁਰਮਤਾ ਕਰਕੇ ਆਪਣੇ ਸਾਂਝੇ ਫੈਸਲੇ ਲੈਂਦਾ ਰਿਹਾ ਹੈ।
ਪੰਥ ਸੇਵਕ ਸਖਸ਼ੀਅਤਾਂ ਵਲੋਂ 28 ਜੂਨ ਨੂੰ ਮੀਰੀ ਪੀਰੀ ਦਿਵਸ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਗਈ ਹੈ। ਇਹਨਾਂ ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਵਲੋਂ ਪਿਛਲੇ ਸਮੇਂ ਤੋਂ ਪੰਥ ਅੰਦਰਲੇ ਵੱਖ-ਵੱਖ ਹਿੱਸਿਆਂ ਨਾਲ ਗੋਸ਼ਟੀਆਂ ਰਚਾਈਆਂ ਗਈਆ ਅਤੇ ਵਿਚਾਰ ਵਟਾਂਦਰੇ ਕੀਤੇ ਗਏ ਸਨ।
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਭਾਈ ਸਤਨਾਮ ਸਿੰਘ ਝੰਜੀਆਂ ਨੇ ਅੱਜ ਇਥੇ ਅੰਮ੍ਰਿਤਸਰ ਵਿਖੇ ਇਕ ਪੱਤਰਕਾਰ ਵਾਰਤਾ ਦੌਰਾਨ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕੀਤੀ।
ਪੰਥ ਸੇਵਕਾਂ ਵੱਲੋਂ ਸਾਰੇ ਵਿਸ਼ਵ ਦੇ ਸਿੱਖਾਂ ਦੇ ਸਹਿਯੋਗ ਨਾਲ ਵਿਸ਼ਵ ਸਿੱਖ ਇਕੱਤਰਤਾ ਸ੍ਰੀ ਅਨੰਦਪੁਰ ਸਾਹਿਬ ਵਿਖੇ ੨੮ ਜੂਨ ੨੦੨੩ ਨੂੰ ਸੱਦੀ ਗਈ ਹੈ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਗੁਰ-ਸੰਗਤ ਅਤੇ ਖਾਲਸਾ ਪੰਥ ਦੇ ਜਥਿਆਂ ਨਾਲ ਕੀਤੇ ਜਾ ਰਹੇ ਤਾਲਮੇਲ ਪਿੰਡ ਸੰਘੇੜਾ (ਜਿਲ੍ਹਾ ਬਰਨਾਲਾ) ਵਿਖੇ ਸਥਾਨਕ ਜਥਿਆਂ ਤੇ ਸਰਗਰਮ ਸਿੰਘਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਰੀ ਪੀਰੀ ਦਿਵਸ ਮੌਕੇ ੧੪ ਹਾੜ (28 ਜੂਨ) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਲਈ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਕੀਤੇ ਜਾ ਰਹੇ ਤਾਲਮੇਲ ਤਹਿਤ ਅੱਜ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਹਰਿਆਣਾ ਅਤੇ ਏਕ ਨੂਰ ਖਾਲਸਾ ਦੇ ਮੁਖੀ ਸਿੰਘਾਂ ਨਾਲ ਮੁਲਾਕਾਤ ਕੀਤੀ।
(੧੪ ਹਾੜ) ਨੂੰ ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਵਿਸ਼ਵ ਸਿੱਖ ਇਕੱਤਰਤਾ ਲਈ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਕੀਤੇ ਜਾ ਰਹੇ ਤਾਲਮੇਲ ਤਹਿਤ ਅੱਜ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਹਰਿਆਣੇ ਵਿਚ ਵੱਖ-ਵੱਖ ਥਾਈਂ ਸੇਵਾ ਕਾਰਜਾਂ ਵਿਚ ਲੱਗੀਆਂ ਸਿੱਖ ਸਖਸ਼ੀਅਤਾਂ ਅਤੇ ਜਥਿਆਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ।
Next Page »