ਸਿੱਖ ਜਥਾ ਮਾਲਵਾ ਵੱਲੋਂ ਨਗਰ ਚੰਗਾਲ ਦੇ ਸਹਿਯੋਗ ਨਾਲ ਪਿਛਲੇ ਦੋ ਦਿਨਾ ਤੋਂ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮੁਖੀ ਅੱਖਰਕਾਰੀ ਸਿਖਲਾਈ ਪੜਾਅ ਕੀਤਾ ਗਿਆ ਸੀ ਜਿਸ ਦੀ ਬਹੁਤ ਚੜ੍ਹਦੀਕਲਾ ਦੇ ਨਾਲ ਸੰਪੂਰਨਤਾ ਹੋਈ ਹੈ।
ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ 'ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ 'ਜੋ ਗੁਰੂ ਨੇ ਬਣਾਈ।' ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੀ ਰਹਿਨੁਮਾਈ ਹੇਠ ਕੀਤਾ।
ਪੰਜਾਬੀ ਯੂਨੀਵਰਸਿਟੀ ਵਿਚ ਪੰਜਾਬੀ ਲਾਗੂ ਕਰਨ ਲਈ ਵਿਦਿਆਰਥੀਆਂ ਵੱਲੋਂ ਕੀਤੀ ਜਾ ਰਹੀ ਸਰਗਰਮੀ ਅਦਾਰੇ ਦੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਗਲਿਆਰਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।