Tag Archive "movies-on-sikh-gurus"

article by talwinder singh buttar

ਜਿਸ ਰਾਹ ਜਾਣੋਂ ਗੁਰੂ ਨੇ ਸਿੱਖ ਨੂੰ ਰੋਕਿਆ, ਫਿਰ ਸਿੱਖ ਉਸ ਰਾਹ ਵੱਲ ਇਹ ਵੇਖਣ ਵਾਸਤੇ ਵੀ ਕਿਉਂ ਜਾਵੇ, ਕਿ ਉੱਥੇ ਕੀ ਗ਼ਲਤ ਹੈ ਤੇ ਕੀ ਠੀਕ?

ਕਿਸੇ ਵੀ ਧਰਮ ਦਾ ਨਿਆਰਾਪਨ ਉਸ ਦੀ ਬੁਨਿਆਦ ਵਿਚ ਸਮਾਇਆ ਹੁੰਦਾ ਹੈ। ਸਿੱਖ ਧਰਮ ਦੀ ਬੁਨਿਆਦ ਸ਼ਬਦ-ਗੁਰੂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਨ। ਜਦੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਅਚੱਲ ਬਟਾਲੇ 'ਚ ਸਿੱਧਾਂ ਨੇ ਸਵਾਲ ਕੀਤਾ ਕਿ, ਤੁਹਾਡਾ ਗੁਰੂ ਕੌਣ ਹੈ, ਜਿਸ ਦੇ ਤੁਸੀਂ ਪੈਰੋਕਾਰ ਹੋ?

ਗੁਰੂ ਨਾਨਕ ਸਾਹਿਬ ਅਤੇ ਨਵ-ਸਨਾਤਨੀ ਮਨੋਵਿਗਆਨਕ ਹਮਲੇ

ਸਿੱਖ ਕੌਮ ਭਾਰਤੀ ਰਾਜ ਅਤੇ ਸਨਾਤਨੀ ਤਾਕਤਾਂ ਦੇ ਰਾਜਨੀਤਕ ਦਾਬੇ ਦਾ ਸ਼ਿਕਾਰ ਹੈ। ਰਾਜਨੀਤਕ ਦਾਬਾ ਤਿੰਨ ਤਕਨੀਕਾਂ ਰਾਹੀਂ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਪਹਿਲੀ ਤਕਨੀਕ ਫ਼ੌਜੀ ਤਾਕਤ ਅਤੇ ਇਨਾਮ ਦੇਣ ਦੀ ਨੀਤੀ ਰਾਹੀਂ ਵਰਤੋਂ ਵਿਚ ਲਿਆਂਦੀ ਜਾਂਦੀ ਹੈ। ਦੂਜੀ ਤਕਨੀਕ ਦੀ ਵਰਤੋਂ ਕਰਕੇ ਅਧੀਨ ਕੌਮ ਦੇ ਸਮਾਜਕ, ਆਰਥਕ ਅਤੇ ਰਾਜਨੀਤਕ ਸਾਧਨਾਂ ਦੀ ਵੰਡ ਕਰਨ ਵਾਲੇ ਮਹੱਤਵਪੂਰਨ ਢਾਂਚਿਆਂ ਉੱਪਰ ਕਬਜਾ ਕਰ ਲਿਆ ਜਾਂਦਾ ਹੈ। ਰਾਜਨੀਤਕ ਦਾਬੇ ਦੀ ਤੀਜੀ ਤਕਨੀਕ ਬੇਹੱਦ ਖਤਰਨਾਕ ਹੁੰਦੀ ਹੈ, ਜਿਸਨੂੰ ਰਾਜਨੀਤੀ ਵਿਗਆਨ ਦੀ ਭਾਸ਼ਾ ਵਿੱਚ ‘ਮਨੁੱਖੀ ਸੋਚ ਉੱਪਰ ਕਬਜਾ ਕਰਨ ਦੀ ਵਿਧੀ’ ਵੀ ਕਿਹਾ ਜਾਂਦਾ ਹੈ। ਇਸ ਵਿਧੀ ਰਾਹੀਂ ਕਿਸੇ ਕੌਮ ਦੀ ਪਛਾਣ ਨੂੰ ਸਦੀਵੀ ਰੂਪ ਦੇਣ ਵਾਲੇ ਸੋਮਿਆਂ, ਚਿੰਨ੍ਹਾਂ, ਢਾਂਚਿਆਂ, ਹਸਤੀਆਂ, ਧਾਰਮਿਕ ਅਤੇ ਸਭਿਆਚਾਰਕ ਮਹੱਤਤਾ ਵਾਲੀਆਂ ਥਾਵਾਂ, ਲੋਕ-ਗੀਤਾਂ, ਗਿਆਨ ਦੇ ਸੋਮੇ ਗ੍ਰੰਥਾਂ ਅਤੇ ਪੁਰਾਤਨ ਹੱਥ-ਲਿਖਤਾਂ ਆਦਿ ਨੂੰ ਖਤਮ ਕੀਤਾ ਜਾਂਦਾ ਹੈ। ਇਨ੍ਹਾਂ ਤਿੰਨਾਂ ਤਕਨੀਕਾਂ ਦੀ ਸਿੱਖਾਂ ਖਿਲਾਫ ਵਰਤੋਂ ਭਾਰਤੀ ਰਾਜ ਅਤੇ ਸਨਾਤਨੀ ਤਾਕਤਾਂ ਵੱਲੋਂ ਲਗਾਤਾਰ ਜਾਰੀ ਹੈ।