ਜਲੰਧਰ ਪੁਲਿਸ ਨੇ ਨਾਭਾ ਜੇਲ੍ਹ ਤੋਂ ਫਰਾਰ ਹੋਏ ਇੱਕ ਹੋਰ ਹਵਾਲਾਤੀ ਅਮਨਦੀਪ ਢੋਟੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਇਸ ਨੂੰ ਬੀਤੀ ਰਾਤ ਜਲੰਧਰ ਦੇ ਪੀਏਪੀ ਚੌਕ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੇ ਦਾਅਵਾ ਮੁਤਾਬਕ ਇਸ ਕੋਲੋਂ 32 ਬੋਰ ਰਿਵਾਲਵਰ, ਸੱਤ ਕਾਰਤੂਸ, 4 ਸਿਮ ਬਰਾਮਦ ਕੀਤੇ ਗਏ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਨਵੰਬਰ 2016 'ਚ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ 'ਚੋਂ ਫਰਾਰ ਹੋਏ ਹਵਾਤਾਲੀਆਂ ਵਿਚੋਂ ਇਕ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਸਦੇ 4 ਸਾਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਢੁੱਡੀਕੇ ਵਿਖੇ ਅੱਜ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਫਾਇਰਿੰਗ ਹੋਈ ਹੈ।
ਦਿੱਲੀ ਦੀ ਇਕ ਅਦਾਲਤ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਕੱਲ੍ਹ ਦੋ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਭੇਜ ਦਿੱਤਾ। ਪੰਜਾਬ ਪੁਲਿਸ ਵੱਲੋਂ ਟਰਾਂਜ਼ਿਟ ਰਿਮਾਂਡ ਲਈ ਦਿੱਤੀ ਅਰਜ਼ੀ ਉਪਰ ਮਿੰਟੂ ਦੀ ਹਿਰਾਸਤ ਖ਼ਤਮ ਹੋਣ ਮਗਰੋਂ 14 ਦਸੰਬਰ ਨੂੰ ਸੁਣਵਾਈ ਹੋਵੇਗੀ।
ਐਤਵਾਰ 27 ਨਵੰਬਰ ਨੂੰ ਸਵੇਰੇ ਨਾਭਾ ਜੇਲ੍ਹ ’ਚੋਂ ਭੱਜੇ ਕੁਲਪ੍ਰੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਬੰਧਤ ਧਿਰ ਨੂੰ ਕੇਸ ਡਾਇਰੀ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਦਾ ਅਧਿਕਾਰੀ ਇਲਾਕਾ ਮੈਜਿਸਟਰੇਟ ਤੋਂ ਕੇਸ ਡਾਇਰੀ ’ਤੇ ਹਸਤਾਖ਼ਰ ਕਰਵਾ ਕੇ 3 ਦਸੰਬਰ ਦੀ ਸੁਣਵਾਈ ਦੌਰਾਨ ਪੇਸ਼ ਕਰੇ। ਸੁਰਜੀਤ ਸਿੰਘ ਨੇ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਮਾਮਲੇ ਦੀ ਵਿਆਪਕ ਜਾਂਚ ਕਰਵਾਈ ਜਾਵੇ।
ਨਾਭਾ ਦੀ ਉੱਚ ਸੁਰੱਖਿਆ ਜੇਲ੍ਹ ਵਿੱਚੋਂ ਪੁਲਿਸ ਦੀ ਵਰਦੀ ਵਿੱਚ ਆਏ ਹਮਲਾਵਰਾਂ ਵੱਲੋਂ ਛੁਡਾਏ ਗਏ ਦੋ ਖਾੜਕੂ ਤੇ ਚਾਰ ਗੈਂਗਸਟਰਾਂ ਦੀ ਕਾਰਵਾਈ 'ਚ ਮੁੱਖ ਭੂਮਿਕਾ ਨਿਭਾਉਣ ਵਾਲੇ ਪਲਵਿੰਦਰ ਸਿੰਘ ਪਿੰਦਾ, ਜਿਸ ਨੂੰ ਉਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੂੰ ਕੱਲ੍ਹ ਨਾਭਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਪਿੰਦਾ ਦਾ 11 ਦਿਨਾਂ ਦਾ ਪੁਲਿਸ ਰਿਮਾਂਡ ਲਿਆ ਹੈ।
ਉੱਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀਆਂ ਨੂੰ ਭਜਾਉਣ ਦੇ ਮਾਮਲੇ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਭੀਮ ਸਿੰਘ ਅਤੇ ਹੈੱਡ ਵਾਰਡਨ ਜਗਮੀਤ ਸਿੰਘ ਸਮੇਤ ਜੇਲ੍ਹ ਨੇੜੇ ਸਥਿਤ ਸ਼ਗੁਨ ਸਵੀਟਸ ਦੇ ਮਾਲਕ ਤੇਜਿੰਦਰ ਹੈਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਵੱਲੋਂ ਪੁਲੀਸ ਲਾਈਨ ਪਟਿਆਲਾ ਵਿੱਚ ਕੀਤੀ ਮੀਟਿੰਗ ਤੋਂ ਬਾਅਦ ਪੁਲਿਸ ਕਪਤਾਨ ਗੁਰਮੀਤ ਸਿੰਘ ਚੌਹਾਨ ਨੇ ਦਿੱਤੀ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਨਾਭਾ ਜੇਲ੍ਹ ਦੀ ਘਟਨਾ 'ਤੇ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਕਿ ਆਮ ਸ਼ਹਿਰੀਆਂ ਦੇ ਜਾਨ-ਮਾਲ ਦੀ ਰਾਖੀ ਨਾ ਕਰਨ ਅਤੇ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚ¤ੁਕੇ ਬੰਦੀਆਂ ਨੂੰ ਗੈਰ-ਕਾਨੂੰਨੀ ਤਰੀਕੇ ਜ਼ਬਰੀ ਜੇਲ੍ਹਾਂ ਵਿਚ ਡ¤ਕੇ ਜਾਣ ਦੇ ਅਮਲਾਂ ਕਾਰਨ ਹੀ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਜੇਲ੍ਹਾਂ ਵਿਚ ਕਾਫ਼ੀ ਸਮੇਂ ਤੋਂ ਹੋ ਰਹੇ ਹਨ।
ਭਾਈ ਹਰਮਿੰਦਰ ਸਿੰਘ ਮਿੰਟੂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨਾਲ ਕੌਮੀ ਆਵਾਜ਼ ਰੇਡਿਓ ਨੇ ਵਿਸ਼ੇਸ਼ ਇੰਟਰਵਿਊ ਕੀਤਾ ਸੀ ਜੋ ਕਿ ਐਤਵਾਰ 27 ਨਵੰਬਰ, 2016 ਦੀ ਨਾਭਾ ਜੇਲ੍ਹ ਦੀ ਘਟਨਾ ਤੋਂ ਬਾਅਦ ਕੀਤਾ ਗਿਆ।
ਮੀਡੀਆ ਰਿਪੋਰਟਾਂ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਹਰਮਿੰਦਰ ਸਿੰਘ ਮਿੰਟੂ ਨੂੰ ਪੰਜਾਬ ਅਤੇ ਦਿੱਲੀ ਪੁਲਿਸ ਦੇ ਸਾਂਝੇ ਆਪਰੇਸ਼ਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।
ਨਾਭਾ ਜੇਲ੍ਹ ਬ੍ਰੇਕ ਕੇਸ 'ਚ ਮਦਦ ਕਰਨ ਵਾਲੇ ਪਲਵਿੰਦਰ ਸਿੰਘ ਪਿੰਦਾ ਦੇ ਪਿਤਾ ਰੇਸ਼ਮ ਸਿੰਘ ਸੰਧੂ ਕੋਲੋਂ ਪੰਜਾਬ ਪੁਲਿਸ ਨੇ ਪੁੱਛਗਿੱਛ ਕੀਤੀ ਹੈ।
Next Page »