ਪੰਜਾਬ ਪੁਲਿਸ ਦੀ ਟੀਮ ਨੇ ਨਾਭਾ ਜੇਲ੍ਹ ਬ੍ਰੇਕ ਕੇਸ ਵਿੱਚ ਗੈਂਗਸਟਰਾਂ ਦੇ ਮਦਦਗਾਰ ਰਹੇ ਨੌਜਵਾਨ ਨਰੇਸ਼ ਕੁਮਾਰ ਨੂੰ ਰਾਜਸਥਾਨ ਦੇ ਸੰਗਰੀਆ ਨੇੜਿਓਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਉਹ ਪਿਛਲੇ ਦੋ ਦਿਨਾਂ ਤੋਂ ਪੁਲਿਸ ਨਾਲ ਲੁਕਾ ਛਿਪੀ ਖੇਡ ਰਿਹਾ ਸੀ। ਪੁਲਿਸ ਨੇ 15 ਦਸੰਬਰ ਨੂੰ ਵੀ ਸੰਗਰੀਆ ਇਲਾਕੇ ਵਿੱਚ ਛਾਪਾ ਮਾਰਿਆ ਸੀ, ਪਰ ਉਦੋਂ ਇਹ ਨੌਜਵਾਨ ਹਿਮਾਚਲ ਪ੍ਰਦੇਸ਼ ਚਲਾ ਗਿਆ ਸੀ।
ਨਾਭਾ ਜੇਲ੍ਹ ਬ੍ਰੇਕ ਕੇਸ ਦੇ ਸਬੰਧ ਵਿੱਚ ਤਿੰਨ ਹੋਰਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਇਨ੍ਹਾਂ ਨੂੰ ਸੀਆਈਏ ਸਟਾਫ਼ ਪਟਿਆਲਾ ਦੇ ਮੁਖੀ ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਦੀ ਟੀਮ ਤੇ ਦਿੱਲੀ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਸੈਮੀ-ਆਟੋਮੈਟਿਕ ਪਿਸਤੌਲ ਤੇ 17 ਕਾਰਤੂਸ ਬਰਾਮਦ ਕੀਤੇ ਗਏ ਹਨ।
ਨਾਭਾ ਜੇਲ੍ਹ ਬ੍ਰੇਕ ਕੇਸ ਦੀ ਸਾਜ਼ਿਸ਼ ਵਿੱਚ ਸ਼ਾਮਲ ਛੇ ਵਿਅਕਤੀਆਂ ਨੂੰ ਕੱਲ੍ਹ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰਿਆਂ ਦਾ ਪੁਲਿਸ ਰਿਮਾਂਡ ਖ਼ਤਮ ਕਰਦਿਆਂ 26 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਨਾਭਾ ਦੀ ਉੱਚ ਸੁਰੱਖਿਆ ਵਾਲੀ ਜੇਲ੍ਹ ਵਿੱਚ ਭੇਜ ਦਿੱਤਾ ਹੈ।
ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਦਿੱਲੀ ਦੀ ਅਦਾਲਤ ਨੇ ਸੱਤ ਹੋਰ ਦਿਨਾਂ ਲਈ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਅਦਾਲਤ ਨੇ ਪੁਲਿਸ ਨੂੰ ਕਿਹਾ ਹੈ ਕਿ ਲੋੜ ਪੈਣ ’ਤੇ ਮਿੰਟੂ ਨੂੰ ਹੱਥਕੜੀਆਂ ਲਾਈਆਂ ਜਾ ਸਕਦੀਆਂ ਹਨ। ਅਤਿ ਸੁਰੱਖਿਆ ਵਾਲੀ ਨਾਭਾ ਜੇਲ੍ਹ ’ਚੋਂ ਭੱਜਣ ਕਾਰਨ ਪੁਲਿਸ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ। ਉੱਧਰ ਬਚਾਅ ਪੱਖ ਦੇ ਵਕੀਲ ਨੇ 12 ਦਸੰਬਰ ਤਕ ਪੁਲਿਸ ਹਿਰਾਸਤ ’ਚ ਭੇਜਣ ਦਾ ਵਿਰੋਧ ਕੀਤਾ।
ਕੱਲ੍ਹ ਪੰਜਾਬ ਸਰਕਾਰ ਨੇ ਹਾਈ ਕੋਰਟ 'ਚ ਇਹ ਲਿਖ ਕੇ ਦਿੱਤਾ ਕਿ ਕੁਲਪ੍ਰੀਤ ਉਰਫ ਨੀਟਾ ਦਿਓਲ ਹਾਲੇ ਤਕ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ। ਰਿਪੋਰਟ ਮੁਤਾਬਕ ਨੀਟਾ ਦਿਓਲ 27 ਨਵੰਬਰ ਨੂੰ 5 ਹੋਰਾਂ ਨਾਲ ਨਾਭਾ ਜੇਲ੍ਹ ਤੋਂ ਫਰਾਰ ਹੋ ਗਿਆ ਸੀ।
ਪੰਜਾਬ ਦੀ ਮੈਕਸੀਮਮ ਸਕਿਊਰਿਟੀ ਜੇਲ੍ਹ ਨਾਭਾ 'ਤੇ ਹਮਲਾਵਰਾਂ ਵਿਚੋਂ ਇਕ ਨੂੰ ਯੂ.ਪੀ. ਦੇ ਸ਼ਾਮਲੀ ਤੋਂ ਗ੍ਰਿਫਤਾਰ ਹੋਣ ਦੀ ਖ਼ਬਰ ਆ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਰਵਿੰਦਰ ਨਾਂ ਦੇ ਇਹ ਬੰਦੇ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ ਉਸ ਕੋਲੋਂ ਪੁਛਗਿੱਛ ਕਰ ਰਹੀ ਹੈ।
« Previous Page