ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਹੈ ਕਿ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਅਤੇ ਨਾਗਾਲੈਂਡ ਵਿਚ ਭਾਰਤੀ ਫ਼ੌਜ ਅਤੇ ਨੀਮ ਫੌਜੀ ਦਸਤਿਆਂ ਵੱਲੋਂ ਉਥੋਂ ਦੇ ਲੋਕਾਂ ਨਾਲ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਸ. ਮਾਨ ਨੇ ਇਸਨੂੰ ਭਾਰਤੀ ਵਿਧਾਨ ਦੀ ਧਾਰਾ 21 ਨੂੰ ਕੁੱਚਲਣ ਵਾਲੇ ਅਤੇ ਗੈਰ-ਇਨਸਾਨੀ ਕਾਰਵਾਈ ਕਰਾਰ ਦਿੰਦੇ ਹੋਏ ਹਿੰਦੂ ਹੁਕਮਰਾਨਾਂ ਵਲੋਂ ਕੀਤੇ ਜਾ ਰਹੇ ਇਨ੍ਹਾਂ ਅਮਲਾਂ ਦੀ ਨਿਖੇਧੀ ਕੀਤੀ ਹੈ।
ਖ਼ਬਰ ਏਜੰਸੀ ਪੀਟੀਆਈ ਨੇ ਖ਼ਬਰ ਦਿੱਤੀ ਹੈ ਕਿ ਇਕ ਚਰਚ 'ਤੇ ਹਮਲੇ ਦੀਆਂ ਖ਼ਬਰਾਂ ਤੋਂ ਬਾਅਦ ਮੋਬਾਈਲ ਇੰਟਰਨੈਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ।
ਤਕਰੀਬਨ 70 ਹਥਿਆਰਬੰਦ ਲੜਾਕਿਆਂ ਨੇ ਭਾਰਤੀ ਰਿਜ਼ਰਵ ਬਟਾਲੀਅਨ ਦੀ ਸੱਤਵੀਂ ਯੂਨਿਟ 'ਤੇ ਮਣੀਪੁਰ ਦੇ ਨੋਨੇ ਜ਼ਿਲ੍ਹੇ 'ਚ ਹਮਲਾ ਕਰ ਦਿੱਤਾ।