ਸ਼੍ਰੋਮਣੀ ਕਮੇਟੀ ਦੁਆਰਾ ਬੀਤੇ ਕਲ੍ਹ ਬੜੇ ਹੀ ਚੱੁਪ ਚੱੁਪੀਤੇ ਢੰਗ ਨਾਲ ‘ਨਾਨਕਸ਼ਾਹੀ’ਦੀ ਮੋਹਰ ਹੇਠ ਜਾਰੀ ਕੀਤੇ ਗਏ ਕੈਲੰਡਰ ਨੇ ਸਿੱਖ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਮਨਾਉਣ ਪ੍ਰਤੀ ਅਪਣਾਈ ਗੁੱਝੀ ਮਾਨਸਿਕਤਾ ਦਾ ਇਜ਼ਹਾਰ ਕਰ ਦਿੱਤਾ ਹੈ ।ਕਿਉਂਕਿ ਸ਼੍ਰੋਮਣੀ ਕਮੇਟੀ ਸਾਲ 2019 ਵਿੱਚ ਆ ਰਹੇ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਦਾਅਵੇ ਕਰ ਰਹੀ ਹੈ ਇਸ ਕਰਕੇ ਸਾਲ 2018 ਵਿੱਚ ਆ ਰਹੇ ਗੁਰੂ ਨਾਨਕ ਸਾਹਿਬ ਦੇ ਪਰਕਾਸ਼ ਦਿਹਾੜੇ ਦੀ ਤਾਰੀਖ ,ਮੂਲ ਰੂਪ ਨਾਨਕਸ਼ਾਹੀ ਕੈਲੰਡਰ ਦੀ ਅਨੁਸਾਰੀ ਵੀ ਹੈ ਤੇ ਉਸ ਮਿਲਗੋਭਾ ਕੈਲੰਡਰ ਦੀ ਵੀ ਵੱਖ ਵੱਖ ਨਿੱਜੀ ਪ੍ਰਕਾਸ਼ਕਾਂ ਦੁਆਰਾ ਛਾਪੇ ਜਾਂਦੇ ਹਨ।
ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾ ਦਿੱਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਾਰੀ ਕਰਨ ਲਈ ਵੀ ਪਰਚਾਰ ਪ੍ਰਸਾਰ ਮਾਧਿਅਮ ਦਾ ਸਹਾਰਾ ਲੈਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਨੇ ਅੱਜ ਸੰਮਤ 550 (2018-19) ਦਾ ਕੈਲੰਡਰ ਚੁੱਪ ਚੁਪੀਤੇ ਹੀ ਜਾਰੀ ਕਰ ਦਿੱਤਾ।
ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਦੇ ਸਹਿਯੋਗ ਨਾਲ ਨਾਨਕਸ਼ਾਹੀ ਨਵਾਂ ਸਾਲ 12 ਮਾਰਚ ਨੂੰ ਮਨਾਇਆ ਗਿਆ ਜਿਸ ਵਿੱਚ ਮੈਲਬੌਰਨ ਇਲਾਕੇ ਦੇ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵੱਖ ਵੱਖ ਸੱਭਿਆਚਾਰ ਅਤੇ ਧਰਮਾਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਦਸਿਆ ਕੀ ਅੱਜ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਦੇ ਪ੍ਰਧਾਨ, ਕਮੇਟੀ ਮੈਂਬਰਾਂ ਤੇ ਓਕਾਬ ਬੋਰਡ ਦੇ ਚੇਅਰਮੈਨ ਅਤੇ ਸੱਕਤਰ ਮੌਜੂਦ ਸਨ।
ਖਾਲਸਾ ਸਿਰਜਣ ਦਿਵਸ ਸਬੰਧੀ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿੱਚ ਹੋਏ ਗੁਰਮਤਿ ਸਮਾਗਮ ਵਿੱਚ ਪੰਥਕ ਜੱਥੇਬੰਦੀਆਂ ਵੱਲੋਂ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੀਆਂ ਹਦਾਇਤਾਂ 'ਤੇ ਜਾਰੀ ਕੀਤੇ ਹਿੰਦੂਤਵੀ ਬਿਕਰਮੀ ਕੈਲੰਡਰ ਨੂੰ ਰੱਦ ਕਰਕੇ ਮੂਲ ਨਾਨਕਸ਼ਾਹੀ ਕੈਲੰਡਰ ਜ਼ਾਰੀ ਕੀਤਾ ਗਿਆ।