ਅਦਾਲਤ ਦੇ ਹੁਕਮਾਂ ਨਾਲ ਤਖ਼ਤ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਵਜੋਂ ਕੰਮ-ਕਾਜ ਸੰਭਾਲਣ ਉਪਰੰਤ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਪਹਿਲੀ ਮੀਟਿੰਗ ਵਿੱਚ ਹਰਵਿੰਦਰ ਸਿੰਘ ਸਰਨਾ ਵੱਲੋਂ ਲਏ ਸਾਰੇ ਫ਼ੈਸਲਿਆਂ ਨੂੰ ਰੱਦ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸਤੰਬਰ ਮਹੀਨੇ ਵਿੱਚ ਪ੍ਰਬੰਧਕੀ ਕਮੇਟੀ ਦੇ ਹੋਏ ਸਾਲਾਨਾ ਇਜਲਾਸ ਵਿੱਚ ਅਵਤਾਰ ਸਿੰਘ ਮੱਕੜ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ।
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਮੈਲਕਮ ਟਰਨਬੁੱਲ ਨੇ 548ਵੇਂ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਜਾਰੀ ਕੀਤਾ ਹੈ ਅਤੇ ਦੁਨੀਆਂ ਭਰ ਦੇ ਸਿੱਖਾਂ ਨੁੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਟਰਨਬੁੱਲ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਸਿੱਖਾਂ ਨੁੰ ਇਸ ਮੌਕੇ ਆਪਣੇ ਇਤਿਹਾਸ, ਪ੍ਰਾਪਤੀਆਂ ਅਤੇ ਆਪਣੀ ਵਿਲੱਖਣਤਾ ਨੂੰ ਮਨਾਉਣਾ ਚਾਹੀਦਾ ਹੈ।
ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਗਮ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਸਤੰਬਰ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇਗਾ।
ਸ਼ਹੀਦਾਂ ਦੇ ਸਿਰਤਾਜ਼ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਾਕਸ਼ਾਹੀ ਕਲੰਡਰ 2003 ਮੁਤਾਬਿਕ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਸਰਤਾਜ਼ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ।
ਸਿੱਖ ਧਰਮ ਦੇ ਇਤਿਹਾਸਿਕ ਦਿਹਾੜਿਆਂ ਨੂੰ ਇਕਸੁਰਤਾ ਪ੍ਰਦਾਨ ਕਰਨ ਵਾਲੇ ਭਾਈ ਪਾਲ ਸਿੰਘ ਪੁਰੇਵਾਲ ਵੱਲੋਂ ਤਿਆਰ ਕੀਤੇ ਗਏ ਨਾਨਕਸ਼ਾਹੀ ਕੈਲੰਡਰ-2003 ਦੀ ਮਹੱਤਤਾ ਨੂੰ ਬਰਕਰਾਰ ਰੱਖਦਿਆ ਇਟਲੀ ਦੀਆਂ ਸੰਗਤਾਂ ਵੱਲੋਂ ਪ੍ਰਵਾਨ ਕਰਦਿਆਂ ਉਸ ਕੈਲੰਡਰ ਨੂੰ ਇਟਲੀ ਦੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ(ਵਿਰੋਨਾ) ਵਿਖੇ ਬੀਤੇ ਜਾਰੀ ਕੀਤਾ ਗਿਆ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਂ ਤਖਤਾਂ ਦੇ ਜੱਥੇਦਾਰਾਂ ਦੀ ਹੋਈ ਮੀਟਿੰਗ ਵਿੱਚ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ 'ਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ, ਜੋ ਇਸ ਸਾਲ ਦੇ ਅੰਤ ਤੱਕ ਆਪਣੀ ਰਿਪੋਰਟ ਸ਼੍ਰੀ ਅਕਾਲ ਤਖਤ ਨੂੰ ਸੌਂਪੇਗੀ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ 17 ਜਨਵਰੀ ਨੂੰ ਹੋ ਰਹੀ ਮੀਟਿੰਗ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਦੀਆਂ ਸੰਭਾਵਨਾਵਾ ਅਤੇ ਹੋਰ ਪੰਥ ਦੇ ਭੱਖਦੇ ਮੁੱਦਿਆਂ ਤੇ ਵਿਚਾਰ ਕਰਨ ਅਤੇ ਅਗਲੀ ਰਣਨੀਤੀ ਘੜਨ ਲਈ ਨਾਨਕਸ਼ਾਹੀ ਕੈਲੰਡਰ ਅਤੇ ਗਿਆਨੀ ਨੰਦਗੜ੍ਹ ਦੀਆਂ ਹਮਾਇਤੀ ਪੰਥਕ ਧਿਰਾਂ ਦੀ ਇੱਕ ਮੀਟਿੰਗ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੀ ਰਿਹਾਇਸ਼ 'ਤੇ ਹੋਈ।
ਸਿੱਖ ਜੱਥੇਬੰਦੀਆਂ ਵੱਲੋਂ ਨਾਨਕਸ਼ਾਹੀ ਕੈਲੰਡਰ ਦੇ ਪੱਖ ਵਿੱਚ ਸ਼੍ਰੀ ਅਕਾਲ ਤਖਤ ਸਾਹਿ ਦੇ ਜੱਥੇਦਾਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਇਸ ਸਮੇਂ ਸਿੱਖ ਜੱਥੇਬੰਦੀਆਂ ਨਾਲ ਨਤਲ ਗੱਲਬਾਤ ਦੌਰਾਨ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਉਨ੍ਹਾਂ ਨੂੰ ਬਿਨਾਂ ਦੱਸੇ ਜਲਦਬਾਜ਼ੀ 'ਚ ਜਾਰੀ ਹੋਇਆ ਹੈ ਅਤੇ ਕੈਲੰਡਰ ਨੂੰ ਲੈ ਕੇ ਕੀਤੀਆਂ ਗਈਆਂ ਬੈਠਕਾਂ 'ਚ ਉਨ੍ਹਾਂ ਨੂੰ ਨਹੀਂ ਬੁਲਾਇਆ ਗਿਆ।
28 ਦਸੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਵੱਲੋਂ ਕੀਤੀ ਗਈ ਟਿੱਪਣੀ ਤੋਂ ਨਾਰਾਜ਼ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਫਿਰ ਤੋਂ ਮੰਗ ਕੀਤੀ ਜਥੇਦਾਰ ਨੰਦਗੜ੍ਹ ਨੂੰ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਕੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ।
Next Page »