ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਮੇਂ ਨਵੰਬਰ 2017 ਵਿਚ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਸਬੰਧੀ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ।
ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਗਿਆ। ਇਸ ਮੌਕੇ ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਾਰੂਕ ਨੇ ਐਲਾਨ ਕੀਤਾ ਕਿ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਹੌਰ ਵਿੱਚ ਬੰਦ ਪਏ ਗੁਰਦੁਆਰਾ ਦੀਵਾਨ ਖਾਨਾ ਅਤੇ ਨਨਕਾਣਾ ਸਾਹਿਬ ਵਿਖੇ ਸਥਿਤ ਭਾਈ ਮਰਦਾਨਾ ਜੀ ਦੇ ਘਰ ਦਾ ਕੰਮ ਵੀ ਜਲਦ ਆਰੰਭਿਆ ਜਾਵੇਗਾ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ; ਯਾਤਰਾ ਵਿਭਾਗ (ਅੰਮ੍ਰਿਤਸਰ) ਵਿਖੇ ਜਮ੍ਹਾਂ ਕਰਵਾਉਣ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਭਾਰਤੀ ਉਪਮਹਾਂਦੀਪ ਸਮੇਤ ਵੱਖ-ਵੱਖ ਮੁਲਕਾਂ ਤੋਂ ਪੁੱਜੇ ਸਿੱਖ ਸ਼ਰਧਾਲੂਆਂ ਨੇ ਇਸ ਮੌਕੇ ਹੋਏ ਧਾਰਮਿਕ ਸਮਾਗਮ ਵਿਚ ਉਤਸ਼ਾਹ ਨਾਲ ਸ਼ਿਰਕਤ ਕੀਤੀ।
ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਾਵੇਂ ਪਾਕਿਸਤਾਨੀ ਹਾਈ ਕਮਿਸ਼ਨ ਵੱਲੋਂ 1249 ਯਾਤਰੂਆਂ ਦੇ ਵੀਜ਼ੇ ਮਿਲ ਗਏ ਹਨ ਪਰ ਜਥਾ ਭੇਜਣ ਬਾਰੇ ਅਜੇ ਵੀ ਅਨਿਸ਼ਚਿਤਤਾ ਬਣੀ ਹੋਈ ਹੈ। ਇਸ ਸਬੰਧੀ ਅੱਜ ਕੋਈ ਫੈਸਲਾ ਲਏ ਜਾਣ ਦੀ ਉਮੀਦ ਹੈ।
ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਸਿੱਖ ਭਾਈਚਾਰੇ ਦੀ ਸੇਵਾ ਵਜੋਂ ਅਸੀਂ ਪਵਿੱਤਰ ਬੀੜ ਦੀ ਛਪਾਈ ਪਾਕਿਸਤਾਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖਾਂ ਨੂੰ ਯਾਤਰਾ ਦੌਰਾਨ ਪਵਿੱਤਰ ਬੀੜ ਨੂੰ ਨਾਲ ਲਿਜਾਣਾ ਪੈਂਦਾ ਹੈ ਅਤੇ ਸਰਹੱਦਾਂ 'ਤੇ ਵੱਖ-ਵੱਖ ਥਾਈਂ ਜਾਂਚ ਕਰਵਾਉਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਬੀੜਾਂ ਦੀ ਛਪਾਈ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਜਾਵੇਗਾ।
ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਪੱਟੀ ਸਾਹਿਬ ਤੋਂ ਅੱਜ ਗੁਰਦਵਾਰਾ ਕਿਆਰਾ ਸਾਹਿਬ ਗੁਰਦਵਾਰਾ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ ਤੇ ਗੁਰਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਐਲਾਨ ਕਰ ਚੁਕੀ ਹੈ ਕਿ ਉਹ ਸਾਰੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਹੀ ਮਨਾਉਣਗੇ।
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ 'ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
« Previous Page — Next Page »