ਪੰਜਾਬ ਭਰ ਦੇ ਹਜ਼ਾਰਾਂ ਕਿਸਾਨ ਪੂਰਬੀ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਸਰਹੱਦਾਂ ‘ਤੇ ਸਥਿਤ ਸ਼ੰਭੂ ਅਤੇ ਖਨੌਰੀ ਬੈਰੀਅਰ ‘ਤੇ ਕਿਸਾਨੀ ਅੰਦੋਲਨ ਦੌਰਾਨ ਡਟੇ ਹੋਏ ਹਨ। ...
ਬੀਤੇ ਦਿਨੀ ਪਿੰਡ ਬਚਾਓ, ਪੰਜਾਬ ਬਚਾਓ ਸੰਸਥਾ ਵੱਲੋਂ "ਪੰਚਾਇਤਾਂ ਭੰਗ ਕਰਨਾ ਗੈਰ ਜਮਹੂਰੀਅਤ ਕਿਉਂ? ਵਿਸ਼ੇ ਤੇ 'ਕੇਦਰੀਂ ਸਿੰਘ ਸਭਾ, ਚੰਡੀਗੜ ਵਿਖੇ ਵਿਚਾਰ ਚਰਚਾ ਕਰਵਾਈ ਗਈ।
ਬਿਪਰ ਸੰਸਕਾਰੀ ਦਿੱਲੀ ਤਖਤ ਵੱਲੋਂ ਫਿਰੰਗੀ ਸਾਮਰਾਜ ਵਾਲਾ ਢਾਂਚਾ ਹੀ ਇੰਨ-ਬਿੰਨ ਅਪਣਾ ਲਿਆ ਗਿਆ ਹੈ ਜੋ ਕਿ ਸ਼ੋਸ਼ਣ ਅਤੇ ਜੁਲਮ ਦੀ ਬੁਨਿਆਦ ਉਤੇ ਖੜਾ ਹੈ।
ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।
‘ਵਿਅਕਤੀ ਪੂਜਾ’ ਕਿਸੇ ਵੇਲੇ ਸੋਵੀਅਤ ਤਾਨਾਸ਼ਾਹ ਜੋਜ਼ੇਫ ਸਟਾਲਿਨ ਲਈ ਹੋਈ, ਕਿਸੇ ਵੇਲੇ ਇਟਲੀ ਦੇ ਮੁਸੋਲਿਨੀ ਤੇ ਜਰਮਨੀ ਦੇ ਹਿਟਲਰ ਨੇ ਆਪਣੇ ਆਪ ਨੂੰ ਰੱਬ-ਵਰਗਾ ਰੁਤਬਾ ਦਿਵਾਉਣ ਵਾਸਤੇ ਪ੍ਰਚਾਰ ਤੇ ਰਿਆਸਤ ਦੇ ਸੰਦਾਂ ਨੂੰ ਵਰਤਿਆ।
ਕੋਵਿਡ-19 ਮਹਾਂਮਾਰੀ ਦੇ ਕਾਰਨ ਆਰਥਿਕ ਮੰਦੀ ਦੇ ਚਲਦਿਆਂ ਕੇਂਦਰ ਅਤੇ ਰਾਜਾਂ ਵਿੱਚ ਜੀ.ਐਸ.ਟੀ. ਸੈਸ ਦਾ ਰੇੜਕਾ ਵੱਧਦਾ ਜਾ ਰਿਹਾ ਹੈ। ਮੰਗਲਵਾਰ ਨੂੰ ਭਾਜਪਾ ਐਮ.ਪੀ. ਜੈਯੰਤ ਸਿਨਹਾ ਦੀ ਅਗਵਾਈ ਵਾਲੀ ਵਿੱਤੀ ਸਥਾਈ ਕਮੇਟੀ (ਸਟੈਂਡਿੰਡ ਕਮੇਟੀ ਆਨ ਫਾਇਨਾਂਸ) ਨੂੰ ਵਿੱਤ ਸਕੱਤਰ ਨੇ ਕਿਹਾ ਕਿ ਕੇਂਦਰ ਸੂਬਿਆਂ ਨੂੰ ਮੌਜੂਦਾ ਦਰ ਉੱਤੇ ਜੀ.ਐਸ.ਟੀ. ਸੈਸ ਦੇਣ ਦੀ ਹਾਲਤ ਵਿੱਚ ਨਹੀਂ ਹੈ।
ਇੰਡੀਆ ਨੂੰ ਆਤਮ ਨਿਰਭਰ ਬਣਾਉਣ ਦੇ ਸੱਦੇ ਦੇਣ ਵਾਲੀ ਮੋਦੀ ਸਰਕਾਰ ਦੇ ਵਿੱਤ ਮਹਿਕਮੇ ਨੇ ਇੰਡਆ ਦੀ ਸਰਕਾਰੀ ਹਵਾਈ ਸੇਵਾ ਏਅਰ ਇੰਡੀਆ ਨੂੰ ਪੂਰੀ ਤਰਾਂ ਵੇਚਣ ਦੇ ਫੁਰਮਾਨ ਉੱਤੇ ਮੋਹਰ ਲਾ ਦਿੱਤੀ ਹੈ।
ਇੰਡੀਆ ਵੱਲੋਂ ਟਿੱਕਟਾਕ ਸਮੇਤ 59 ਚੀਨੀ ਜੁਗਤਾਂ (ਐਪਾਂ) ਨੂੰ ਰੋਕਣ (ਬਲੌਕ ਕਰਨ) ਦੇ ਐਲਾਨ ਉੱਤੇ ਟਿੱਪਣੀ ਕਰਦਿਆਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਪਿ੍ਰਥਵੀਰਾਜ ਚਾਵਨ ਨੇ ਕਿਹਾ ਕਿ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ "ਨਮੋ" ਸਿਰਲੇਖ ਵਾਲੀ ਜੁਗਤ (ਐਪ) ਵੀ ਵਰਤੋਂਕਾਰਾਂ ਦੀ ਨਿੱਜਤਾ ਦੀ ਉਲੰਘਣਾ ਕਰਦੀ ਹੈ, ਇਸ ਲਈ ਇਸ ਉੱਤੇ ਵੀ ਰੋਕ ਲੱਗਣੀ ਚਾਹੀਦੀ ਹੈ।
ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਹੁਣ ਜਦੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬਿਪਰਵਾਦੀ ਹਕੂਮਤ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਅਤੇ ਤਜਵੀਜੀ ਨਾਗਰਿਕਤਾ ਰਜਿਸਟਰ ਜਿਹੇ ਲੋਕ ਮਾਰੂ ਫੈਸਲੇ ਲਾਗੂ ਕੀਤੇ ਜਾ ਰਹੇ ਹਨ ਤਾਂ ਦਿੱਲੀ ਸਲਤਨਤ ਦੀ ਬੁਨਿਆਦ ਬਾਰੇ ਮੁੱਢਲੇ ਸਵਾਲ ਇੱਕ ਵਾਰ ਮੁੜ ਚਰਚਾ ਦਾ ਵਿਸ਼ਾ ਬਣ ਰਹੇ ਹਨ।
Next Page »