ਦਿੱਲੀ: ਕਾਂਗਰਸ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮਹਾਰਾਜਾ ਦਲੀਪ ਸਿੰਘ ਦੀਆਂ ਇੰਗਲੈਂਡ ਪਈਆਂ ਅਸਥੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪ੍ਰਧਾਨ ਮੰਤਰੀ ...
ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਆਜ਼ਾਦ ਫ਼ੌਜੀ ਐਲਾਨਣ ਦੇ ਬਿਆਨ ਦੀ ਪ੍ਰੋਡ਼ਤਾ ਕਰਦਿਆਂ ਕਿਹਾ ਕਿ ਕੈਪਟਨ ਅਕਸਰ ਹੀ ਅਪਣੀ ਇੰਟਰਵਿਊ ਦੌਰਾਨ ਜਾਂ ਫਿਰ ਪ੍ਰੈੱਸ ਬਿਆਨ ਰਾਹੀਂ ਆਪਣੇ ਦਿਲ ਵਿੱਚ ਆਪਣੀ ਹੀ ਹਾਈਕਮਾਂਡ ਪ੍ਰਤੀ ਨਰਾਜ਼ਗੀ ਜ਼ਾਹਰ ਕਰਦੇ ਰਹੇ ਹਨ।
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਕਿਹਾ ਕਿ ਉਹ ਭਾਰਤ ਦੀ ਕੇਂਦਰ(ਭਾਜਪਾ) ਸਰਕਾਰ ਤੋਂ 1984 ਸਿੱਖ ਕਤਲੇਆਮ ਨੂੰ ਸਿਖ ਨਸਲਕੁਸ਼ੀ ਐਲਾਨ ਕਰਵਾਉਣ।
ਵਾਸ਼ਿੰਗਟਨ: ਅਮਰੀਕਾ ਦੇ ਦੌਰੇ ਤੇ ਆਏ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੀ ਇੱਕ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਵਿਚਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੈਬਨਿਟ ਵਿੱਚ ਮੋਦੀ ਦੀ ਕੈਬਨਿਟ ਨਾਲੋਂ ਜਿਆਦਾ ਸਿੱਖ ਮੰਤਰੀ ਹਨ।
ਭਾਰਤੀ ਗਣਤੰਤਰ ਦਿਵਸ ਮੌਕੇ ਸਿੱਖ ਫੌਜੀਆਂ ਨੂੰ ਪਰੇਡ ਵਿੱਚ ਸ਼ਾਮਲ ਨਾ ਕਰਨ ‘ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰੋਸ ਪ੍ਰਗਟ ਕਰਦਿਆਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਕਿ ਕਿ ਗਣਤੰਤਰ ਦਿਵਸ ਮੌਕੇ ਸਿੱਖ ਰੈਜੀਮੈਂਟ ਨੂੰ ਪਰੇਡ 'ਚ ਸ਼ਾਮਿਲ ਨਾ ਕਰਨ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਜਿੱਥੇ ਕਿ ਫਰਾਂਸ ਦੇ ਰਾਸ਼ਟਰਪਤੀ ਸ੍ਰੀ ਫਰੈਂਕੋਇਸ਼ ਓਲਾਂਦ ਮੁੱਖ ਮਹਿਮਾਨ ਸਨ ।
ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਸੰਜੈ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਲੀਗਲ ਸੈੱਲ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿੱਲ ਵਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਪ੍ਰੈਸ ਮਿਲਣੀ ਦੌਰਾਨ ਪਠਾਨਕੋਟ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਗਿਆ ਕਿ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਕਰਕੇ ਹੀ ਸਾਰਾ ਦੇਸ ਸੁਰੱਖਿਅਤ ਹੈ।
ਫਿਲਮ ਨਿਰਮਾਤਾ ਹਰਿੰਦਰ ਸਿੱਕਾ ਨੇ ਵਿਵਾਦਤ ਫਿਲਮ "ਨਾਨਕ ਸ਼ਾਹ ਫਕੀਰ" ਨੂੰ ਉਸਨੇ ਸਿੱਖ ਕੌਮ ਦੀਆਂ ਬੇਨਤੀਆਂ, ਚੇਤਾਵਨੀਆਂ ਨੂੰ ਦਰਕਿਨਾਰ ਕਰਦਿਆਂ 17 ਅਪ੍ਰੈਲ ਨੂੰ ਰਿਲੀਜ਼ ਕਰ ਦਿੱਤਾ ਸੀ, ਜਿਸ ਵਿੱਚ ਉਸਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ, ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਫਿਲਮੀ ਪਰਦੇ 'ਤੇ ਦ੍ਰਿਸ਼ਮਾਨ ਕਰਨ ਦੀ ਹਿਕਾਮਤ ਕੀਤੀ ਹੈ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸਤਾਵਿਤ ਕੈਨੇਡਾ ਫੇਰੀ ਦੌਰਾਨ ਭਾਰਤ ਵਿੱਚ ਘੱਟ ਗਿਣਤੀਆਂ ਦੇ ਮੁੱਢਲੇ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਬਾਰੇ ਵਿਰੋਧ ਕਰਨ ਲਈ ਸਿੱਖ ਜੱਥੇਬੰਦੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਜੰਮੂ , (22 ਮਈ 2014): – ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦੇਣ ਵਾਲੀ ਧਾਰਾ 370 ਨੂੰ ਮੋਦੀ ਸਰਕਾਰ ਵੱਲੋਂ ਹਟਾਏ ਜਾਣ ਦੀ ਸੰਭਾਵਨਾ ਦੇ ਮੱਦੇਨਜ਼ਰ ਜੰਮੂ - ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਜੇਕਰ ਨਰਿੰਦਰ ਮੋਦੀ ਨੇ ਧਾਰਾ 370 ਹਟਾਉਣੀ ਚਾਹੀ ਤਾਂ ਉਹ ਇਸਦਾ ਪੁਰਜ਼ੋਰ ਵਿਰੋਧ ਕਰਨਗੇ।
ਬੋਕਾਰੋ/ ਪਟਨਾ,(14 ਮਈ 2014):- ਭਾਰਤੀ ਜਨਤਾ ਪਾਰਟੀ ਦੇ ਚਰਚਤਿ ਅਤੇ ਵਿਵਾਦਗ੍ਰਸਤ ਆਗੂ ਆਗੂ ਗਿਰੀਰਾਜ ਸਿੰਘ ਨੇ ਅੱਜ ਇਕ ਵਾਰ ਫਿਰ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਨਰਿੰਦਰ ਮੋਦੀ ਨੂੰ ਕੁਝ ਲੋਕ ਭਾਰਤ ਦਾ ਪ੍ਰਧਾਨ ਮੰਤਰੀ ਬਨਣ ਤੋਂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।
Next Page »