ਵਿਸ਼ੇਸ਼ ਐਨਆਈਏ ਅਦਾਲਤ ਪੰਜਾਬ ਦੀ ਜੱਜ ਮਨਜੋਤ ਕੌਰ ਵੱਲੋਂ ‘ਐਨਆਈਏ ਬਨਾਮ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਅਤੇ ਹੋਰ’ ਕੇਸ ਵਿੱਚ ਕੁਲਵਿੰਦਰਜੀਤ ਸਿੰਘ ਖਾਨਪੁਰੀਆ, ਜਗਦੇਵ ਸਿੰਘ, ਰਵਿੰਦਰ ਪਾਲ ਸਿੰਘ ਅਤੇ ਹਰਚਰਨ ਸਿੰਘ ਦਿੱਲੀ ਨੂੰ ਵੱਖ-ਵੱਖ ਧਾਰਾਵਾਂ ਤਹਿਤ ਉਮਰ ਕੈਦਾਂ, ਦਸ-ਦਸ ਸਾਲ ਦੀਆਂ ਸਜ਼ਾਵਾਂ ਅਤੇ ਜੁਰਮਾਨਾ ਕੀਤਾ ਗਿਆ ਹੈ।
ਸਪੈਸ਼ਲ ਐੱਨ.ਆਈ.ਏ. ਅਦਾਲਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਵੱਲੋਂ ਇੱਕ ਮਾਮਲੇ ਵਿੱਚ ਚਾਰ ਜਣਿਆਂ ਨੂੰ ਦੇਸ਼ ਵਿਰੁੱਧ ਜੰਗ ਛੇੜਨ ਅਤੇ ਯੂ.ਏ.ਪੀ.ਏ. ਦੀਆਂ ਵੱਖ ਵੱਖ ਧਾਰਾਵਾਂ ਤਹਿਤ ਦੋਸ਼ੀ ਐਲਾਨਿਆ ਗਿਆ ਹੈ।
ਏਜੰਸੀ ਮੁਤਾਬਿਕ ਉਸ ਨੇ ਇਸ ਮਾਮਾਲੇ ਵਿੱਚ ਹੁਣ ਤੱਕ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਇੰਟੈਲੀਜੈਂਸ ਬਿਯੂਰੋ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ(ਐਨਆਈਏ), ਇਨਫੋਰਸਮੈਂਟ ਡਾਇਰੈਕਟੋਰੇਟ(ਈਡੀ), ਕੇਂਦਰੀ ਜਾਂਚ ਏਜੰਸੀ (ਸੀਬੀਆਈ), ਨਾਰਕੋਟਿਕਸ ਕੰਟਰੋਲ ਬੋਰਡ, ਸੈਂਟਰਲ ਬੋਰਡ ਆਫ ਡਾਇਰੈਕਰ ਟੈਕਸ, ਡਾਇਰੈਕਟੋਰੇਟ ਆਫ ਰੇਵੇਨਿਊ ਇੰਟੈਲੀਜੈਂਸ, ਕੈਬਨਿਟ ਸੈਕਰੇਟਰੀ(ਰਾਅ), ਡਾਇਰੈਕਟਰੇਟ ਆਫ ਸਿਗਨਲ ਇੰਟੈਲੀਜੈਂਸ ਅਤੇ ਪੁਲਸ ਕਮਿਸ਼ਨਰ ਦਿੱਲੀ.
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੱਗੀ ਨੂੰ ਲੰਘੇ ਸਾਲ 4 ਨਵੰਬਰ ਨੂੰ ਜਲੰਧਰੋਂ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਉਸ ਉੱਤੇ ਕਈ ਮਾਮਲੇ ਦਰਜ਼ ਕੀਤੇ ਗਏ ਤੇ ਇਹਨਾਂ ਮਾਮਲਿਆਂ ਦੀ ਜਾਂਚ ਐਨ.ਆਈ.ਏ. ਨੂੰ ਸੌਂਪ ਦਿੱਤੀ ਗਈ । ਇੱਕ ਸਾਲ ਲੰਘ ਜਾਣ ਉੱਤੇ ਵੀ ਇਹਨਾਂ ਮਾਮਲਿਆਂ ਦੀ ਸੁਣਵਾਈ ਵਿੱਚ ਕੋਈ ਜ਼ਿਕਰਯੋਗ ਕਾਰਵਾਈ ਨਹੀਂ ਹੋ ਸਕੀ ਤੇ ਮੌਜੂਦਾ ਹਾਲਾਤ ਇਹ ਹੈ ਕਿ ਐਨ.ਆਈ.ਏ. ਨੇ ਭਾਰਤੀ ਸੁਪਰੀਮ ਕੋਰਟ ਕੋਲ ਪਹੁੰਚ ਕਰਕੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਉੱਤੇ ਰੋਕ ਲਵਾ ਲਈ ਹੈ। ਅਸਲ ਵਿੱਚ ਐਨ.ਆਈ.ਏ. ਇਹਨਾਂ ਮੁਕਦਮਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਵਾਉਣੀ ਚਾਹੁੰਦੀ ਹੈ ਤੇ ਗ੍ਰਿਫਤਾਰ ਨੌਜਵਾਨਾਂ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਣਾ ਚਾਹੁੰਦੀ ਹੈ।
ਤਕਰੀਬਨ ਸੱਤ ਸਾਲ ਪਹਿਲਾਂ ਗੁਜਰਾਤ ਦੇ ਮੋਦਾਸਾ ਵਿੱਚ ਹੋਏ ਬੰਬ ਧਮਾਕੇ ਦਾ ਕੇਸ ਕੇਂਦਰੀ ਜਾਂਚ ਏਜੰਸੀ ਨੇ ਬੰਦ ਕਰ ਦਿੱਤਾ ਹੈ। ਇਹ ਧਮਾਕਾ 29 ਸਤੰਬਰ 2008 ਨੂੰ ਮੁਸਲਿਮ ਆਬਾਦੀ ਵਾਲੇ ਖੇਤਰ ਵਿੱਚ ਇੱਕ ਦੁਕਾਨ ਦੇ ਬਾਹਰ ਖੜੇ ਕੀਤੇ ਮੋਟਰ ਸਾਇਕਲ 'ਤੇ ਰੱਖੇ ਬੰਬ ਕਾਰਣ ਹੋਇਆ ਸੀ, ਜਿਸ ਵਿੱਚ ਇੱਕ 15 ਸਾਲਾ ਦੇ ਜ਼ੈਨਉਦੀਨ ਗੌਰੀ ਦੀ ਮੌਤ ਹੋ ਗਈ ਸੀ ਅਤੇ ਦਸ ਹੋਰ ਵਿਅਕਤੀ ਜ਼ਖ਼ਮੀ ਹੋ ਗਏ ਸਨ।