ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਰਤ ਜੋ ਆਪਣੇ-ਆਪ ਨੂੰ ਲੋਕਤੰਤਰਿਕ ਅਤੇ ਅਮਨ ਪਸੰਦ ਮੁਲਕ ਕਹਾਉਂਦਾ ਹੈ, ਦਾ ਇਕ ਸਵਾਮੀ ਬਹੁਗਿਣਤੀ
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਮਨਾਏ ਗਏ ਇੱਕ ਸਮਾਗਮ ਨੂੰ ਲੈਕੇ ਰਾਸ਼ਟਰੀ ਸਿੱਖ ਸੰਗਤ ਵਲੋਂ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਨੂੰ ਭੇਜਿਆ ਸਪੱਸ਼ਟੀਕਰਨ, 14 ਦਿਨ ਬੀਤ ਜਾਣ 'ਤੇ ਵੀ ਆਪਣੀ ਮੰਜ਼ਿਲ 'ਤੇ ਨਹੀਂ ਪੁੱਜ ਸਕਿਆ।
ਪੰਥਕ ਤਾਲਮੇਲ ਸੰਗਠਨ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪੰਥਕ ਤਾਲਮੇਲ ਸੰਗਠਨ ਦੀ ਇਕ ਇਕੱਤਰਤਾ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਦਮਦਮਾ ਸਾਹਿਬ ਜੀ ਅਗਵਾਈ ਹੇਠ ਬੀਤੇ ਕੱਲ੍ਹ (13 ਨਵੰਬਰ, 2017) ਹੋਈ।
ਦਲ ਖਾਲਸਾ ਨੇ ਮੂਲ ਨਾਨਕਸ਼ਾਹੀ ਕੈਲੰਡਰ (2003) ਦੇ ਹੱਕ ਵਿੱਚ ਆਪਣਾ ਸਿਧਾਂਤਕ ਪੈਂਤੜਾ ਮੁੱੜ ਦੁਹਰਾਉਂਦਿਆਂ ਕਿਹਾ ਕਿ ਉਹ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 5 ਜਨਵਰੀ ਨੂੰ ਹੀ ਮਨਾਉਣਗੇ।
ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ (ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਹਫਤੇ 'ਚ) ਬਿਕਰਮੀ ਕੈਲੰਡਰ ਮੁਤਾਬਕ 25 ਦਸੰਬਰ 2017 ਦੀ ਬਜਾਏ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ 2018 ਨੂੰ ਮਨਾਏ ਜਾਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਥਾਪੇ
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ ਇੱਕਤਰਤਾ ਬੁਲਾ ਲਈ ਗਈ ਹੈ।
ਸਾਲ 2004 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਏ ਜਾਣ ਸਬੰਧੀ ਰਾਸ਼ਟਰੀ ਸਿੱਖ ਸੰਗਤ ਦੀ ਸ਼ਮੂਲੀਅਤ ਨੂੰ ਰੋਕਣ ਅਤੇ ਇਸ ਸੰਸਥਾ ਨੂੰ ਸਿੱਖਾਂ ਵਲੋਂ ਸਹਿਯੋਗ ਦੇਣ ਤੋਂ ਵਰਜਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੀਤਾ ਗਿਆ ਹੁਕਮਨਾਮਾ ਜਿਉਂ ਦਾ ਤਿਉਂ ਕਾਇਮ ਹੈ।
ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ, ਸਾਲ 2003 ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਲਾਗੂ ਕੀਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਂਦਿਆਂ ਸਿੱਖ ਜਥੇਬੰਦੀ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਅੱਜ ਇਕ ਪ੍ਰਭਾਤ ਫੇਰੀ ਦਾ ਪ੍ਰਬੰਧ ਕੀਤਾ ਗਿਆ। ਇਹ ਪ੍ਰਭਾਤ ਫੇਰੀ ਸਵੇਰੇ 6 ਵਜੇ ਦੀ ਕਰੀਬ ਅਕਾਲ ਹਾਊਸ ਰੂਪ ਨਗਰ ਤੋਂ ਅਰੰਭ ਹੋਈ।
ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 16 ਜੂਨ ਨੂੰ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਇਆ ਗਿਆ। ਇਸ ਮੌਕੇ ਓਕਾਫ਼ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ ਉਲ ਫਾਰੂਕ ਨੇ ਐਲਾਨ ਕੀਤਾ ਕਿ ਓਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਹੌਰ ਵਿੱਚ ਬੰਦ ਪਏ ਗੁਰਦੁਆਰਾ ਦੀਵਾਨ ਖਾਨਾ ਅਤੇ ਨਨਕਾਣਾ ਸਾਹਿਬ ਵਿਖੇ ਸਥਿਤ ਭਾਈ ਮਰਦਾਨਾ ਜੀ ਦੇ ਘਰ ਦਾ ਕੰਮ ਵੀ ਜਲਦ ਆਰੰਭਿਆ ਜਾਵੇਗਾ।
ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ 2018 'ਚ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਦਿੱਲੀ ਅਕਾਲੀ ਦਲ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਨਗਰ ਕੀਰਤਨ ਦੀ ਇਜਾਜ਼ਤ ਦੇ ਦਿੱਤੀ ਹੈ।
Next Page »