ਪੰਜਾਬ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਪਕੋਕਾ) ਦੇ ਵਿਰੋਧ ਵਿੱਚ ਪੰਜਾਬ ਦੀਆਂ ਕਰੀਬ 60 ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਰੈਲੀ ਦੀਆਂ ਤਿਆਰੀਆਂ ਜਾਰੀ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈਸ ਬਿਆਨ 'ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਕਾਂਗਰਸ ਹਕੂਮਤ ਵੱਲੋਂ ਪੰਜਾਬੀਆਂ ਅਤੇ ਸਿੱਖ ਨੌਜਵਾਨਾਂ ਉਤੇ ਜ਼ਬਰ-ਜ਼ੁਲਮ ਢਾਹੁਣ ਲਈ ਲਿਆਂਦੇ ਜਾ ਰਹੇ 'ਪਕੋਕਾ' ਕਾਨੂੰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ 'ਪਕੋਕਾ' ਕਾਨੂੰਨ ਦੇ ਖਿਲਾਫ ਜ਼ੋਰਦਾਰ ਆਵਾਜ਼ ਚੁੱਕੇਗੀ।
ਖ਼ਬਰਾਂ ਮੁਤਾਬਕ ਮਹਾਰਾਸ਼ਟਰ ਰਾਜ ਦੀ ਤਰਜ਼ ’ਤੇ ‘ਪੰਜਾਬ ਆਰਗੇਨਾਈਜ਼ਡ ਕੰਟਰੋਲਡ ਕਰਾਈਮ ਐਕਟ’ (ਪਕੋਕਾ) ਲਿਆਉਣ ਲਈ ਕੈਪਟਨ ਸਰਕਾਰ ਸਰਗਰਮ ਹੋ ਗਈ ਹੈ।