ਨਾਨਕਸ਼ਾਹੀ ਕੈਲੰਡਰ ਸਮੇਤ ਵੱਖ-ਵੱਖ ਭੱਖਦੇ ਸਿੱਖ ਮਸਲ਼ਿਆਂ ‘ਤੇ ਵੀਚਾਰ ਕਰਨ ਲਈ 2 ਜਨਵਰੀ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੀ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ।
ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਵੱਖ ਵੱਖ ਮਸਲਿਆਂ ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ਾਂ ਵਿੱਚ ਕੰਨਟੇਨਰ ਰਾਹੀਂ ਭੇਜਣ ਦੇ ਮਾਮਲੇ ਵਿੱਚ ਵਿਚਾਰਾਂ ਕੀਤੀਆਂ ਗਈਆਂ।