ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।
ਸੰਵਾਦ ਵਲੋਂ ਸਮੇਂ-ਸਮੇਂ ਸਿਰ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਮਾਹਿਰਾਂ ਤੇ ਵਿਦਵਾਨਾਂ ਦੇ ਵਖਿਆਨ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਕੜੀ ਤਹਿਤ ਆਉਂਦੇ ਐਤਵਾਰ ਨੂੰ ਪੰਜਾਬ ਦੇ ਅਰਥਚਾਰੇ ਬਾਰੇ ਅਰਥਚਾਰੇ ਦੇ ਮਾਹਿਰ ਪ੍ਰੋ. ਪ੍ਰੀਤਮ ਸਿੰਘ (ਅਕਾਸਫੋਰਡ) ਦਾ ਵਖਿਆਨ ਕਰਵਾਇਆ ਜਾ ਰਿਹਾ ਹੈ।
ਸਮਾਗਮ ਬਾਰੇ ਸੰਖੇਪ ਜਾਣਕਾਰੀ ਜਾਰੀ ਕਰਦਿਆਂ ਯੂਨੀਵਰਸਿਟੀ ਵਿਦਿਆਰਥੀ ਅਤੇ ਸੱਥ ਆਗੂ ਸੁਖਮਿੰਦਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਜਾਤ-ਪਾਤ ਦੇ ਹਰ ਵਿਤਕਰੇ ਅਤੇ ਨਾ-ਬਰਾਬਰੀ ਨੂੰ ਖਤਮ ਕਰਦਿਆਂ ਇੱਕ ਅਕਾਲ ਪੁਰਖ ਦੇ ਪਿਆਰ ਵਿਚ ਜੁੜਨ ਵਾਲੀ ਸਿੱਖ ਸੰਗਤ (ਧਰਮ) ਦੀ ਸਥਾਪਨਾ ਕੀਤੀ, ਜਿਸ ਨੇ ਦਸਾਂ ਪਾਤਸ਼ਾਹੀਆਂ ਦਾ ਸਫਰ ਤੈਅ ਕਰਕੇ ਇਸ ਧਰਤੀ 'ਤੇ ਅਕਾਲ ਪੁਰਖ ਦੀ ਖਾਲਸਾਈ ਫੌਜ ਦਾ ਸਰੂਪ ਪ੍ਰਕਾਸ਼ਮਾਨ ਕੀਤਾ।
ਸਟੂਡੈਂਟਸ ਫਾਰ ਸੁਸਾਇਟੀ (ਸ.ਫ.ਸ) ਵਲੋਂ ਸਾਕਾ ਜਲ੍ਹਿਆਂਵਾਲਾ ਬਾਗ (1919) ਦੀ ਸ਼ਤਾਬਦੀ ਮੌਕੇ ਇਕ ਵਿਚਾਰ ਚਰਚਾ ਮਿਤੀ 12 ਅਪਰੈਲ, 2019 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਚ ਇਕ ਖਾਸ ਵਿਚਾਰ ਚਰਚਾ ਕਰਵਾਈ ਗਈ। ਇਸ ਵਿਚਾਰ ਚਰਚਾ ਵਿਚ ਉੱਘੇ ਵਕੀਲ ਸ. ਰਾਜਵਿੰਦਰ ਸਿੰਘ ਬੈਂਸ, ਦਲ ਖਾਲਸਾ ਦੇ ਬੁਲਾਰੇ ਸ. ਕੰਵਰਪਾਲ ਸਿੰਘ ਬਿੱਟੂ ਅਤੇ ਸਮਾਜਕ ਕਾਰਕੁੰਨ ਹਿਮਾਂਸ਼ੂ ਕੁਮਾਰ ਨੇ ਵਿਿਦਆਰਥੀਆਂ ਤੇ ਖੋਜਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸ. ਕੰਵਰਪਾਲ ਸਿੰਘ ਦੇ ਵਿਚਾਰਾਂ ਦੀ ਸਾਂਝੀ ਪਵਾ ਰਹੇ ਹਾਂ।
ਪੰਜਾਬ ਯੂਨੀਵਰਸਿਟੀ ਦੇ ਭੌਤਿਕ ਵਿਿਗਆਨ ਭਵਨ ਵਿਚ ਹੋਈ ਇਸ ਵਿਚਾਰ ਚਰਚਾ ਵਿਚ ਸਿੱਖ ਵਿਚਾਰਕ ਤੇ ਨੌਜਵਾਨ ਆਗੂ ਭਾਈ ਮਨਧੀਰ ਸਿੰਘ ਵਲੋਂ "ਜਥੇਬੰਦੀ ਅਤੇ ਸਿੱਖ ਜਥੇਬੰਦੀ: ਮੌਜੂਦਾ ਰੁਝਾਨ ਅਤੇ ਅਸਲ ਜ਼ਿੰਮੇਵਾਰ" ਵਿਸ਼ੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਗਏ। ਭਾਈ ਮਨਧੀਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਅਸੀਂ ਇਥੇ ਆਪਣੇ ਦਰਸ਼ਕਾਂ ਨਾਲ ਸਾਂਝੇ ਕਰ ਰਹੇ ਹਾਂ।
ਭਾਰਤ ਅਤੇ ਪਾਕਿਸਤਾਨ ਦਰਮਿਆਨ ਪੁਲਵਾਮਾ ਹਮਲੇ ਤੋਂ ਬਾਅਦ ਬਣ ਰਹੇ ਜੰਗ ਵਾਲੇ ਹਾਲਾਤਾਂ ਦੇ ਵਿਰੋਧ ਵਿਚ ਜੰਗ ਦੀ ਬਜਾਏ ਸ਼ਾਂਤੀ ਨਾਲ ਮਸਲੇ ਹੱਲ ਕਰਨ ਦੀ ਵਕਾਲਤ ਕਰਦਿਆਂ ਵਿਦਿਆਰਥੀ ਜਥੇਬੰਦੀਆਂ ਸੱਥ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਕੇਂਦਰ 'ਤੇ ਵਿਖਾਵਾ ਕੀਤਾ ਗਿਆ।
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਉਮਰਕੈਦ ਜਿਹੀ ਸਖਤ ਸਜਾ ਸੁਣਾਏ ਜਾਣ ਦੇ ਮਾਮਲੇ ਤੇ ਜਨਤਕ ਸਰਗਰਮੀ ਨਜ਼ਰ ਆ ਰਹੀ ਹੈ।
ਚੰਡੀਗੜ੍ਹ: ਬੀਤੇ ਦਿਨੀਂ ਭਾਰਤ ਸਰਕਾਰ ਵਲੋਂ ਚੰਡੀਗੜ੍ਹ ਵਿਚ ਅਮਲੇ ਦੀ ਤੈਨਾਤੀ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਿਦਆਰਥੀ ਜਥੇਬੰਦੀ ਸੱਥ ਵਲੋਂ ਵਿਰੋਧ ...
ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬੀ ਭਾਸ਼ਾ ਨੂੰ ਪੰਜਾਬ ਯੂਨੀਵਰਸਿਟੀ ‘ਚ ਪਹਿਲੇ ਦਰਜੇ ਦੀ ਭਾਸ਼ਾ ਬਣਾਉਣ ਲਈ ਵੱਖ- ਵੱਖ ਜੱਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਮੰਗ ਪੱਤਰ ਦਿੱਤਾ ...
ਭਾਰਤੀ ਉਪਮਹਾਂਦੀਪ ਵਿਚ ਸਿਆਸੀ ਗਲਬੇ ਰਾਹੀਂ ਬਾਕੀ ਮਾਂ-ਬੋਲੀਆਂ ਨੂੰ ਖਤਮ ਕਰਕੇ ਹਿੰਦੀ ਥੋਪਣ ਦੀ ਨੀਤੀ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
Next Page »