ਨਵੰਬਰ 1984 ਵਿੱਚ ਭਾਰਤ ਦੇ ਵੱਡੇ ਹਿੱਸੇ ਵਿੱਚ ਦਿੱਲੀ ਦੀ ਤਰਜ਼ ਤੇ ਕਤਲੇਆਮ ਹੋਇਆ, ਜਿਸ ਦੌਰਾਨ ਸਿੱਖਾਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਬਹੁਤ ਯਤਨ ਕੀਤੇ ਗਏ। ਇਸ ਦੌਰਾਨ ਅਨੇਕਾਂ ਗੁਰਦੁਆਰਿਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖੀ ਦੀ ਅਜ਼ਮਤ ਰੋਲਣ ਦੇ ਯਤਨ ਕੀਤੇ ਗਏ। ਸਿੱਖਾਂ ਨੂੰ ਵੱਡੀ ਗਿਣਤੀ ਵਿਚ ਕਤਲ ਕੀਤਾ ਗਿਆ।
ਕਨੇਡਾ ਤੇ ਅਮਰੀਕਾ ਵੱਲੋਂ ਇੰਡੀਆ ਦੀਆਂ ਹਿੰਸਕ ਕਾਰਵਾਈ ਬਾਰੇ ਕੀਤੇ ਗਏ ਨਵੇਂ ਖੁਲਾਸਿਆਂ ਤੋਂ ਬਾਅਦ ਪੰਥ ਸੇਵਕ ਸਖਸ਼ੀਅਤਾਂ ਨੇ ਇਕ ਮਹੱਤਵਪੁਰਨ ਸਾਂਝਾ ਬਿਆਨ ਜਾਰੀ ਕੀਤਾ ਹੈ। ਪੰਥ ਸੇਵਕ ਮੰਚ (ਵੈਬਸਾਈਟ) ਰਾਹੀਂ ਜਾਰੀ ਹੋਏ ਇਸ ਬਿਆਨ ਨੂੰ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਇੰਨ-ਬਿੰਨ ਛਾਪਿਆ ਜਾ ਰਿਹਾ ਹੈ।
ਪੰਥ ਸੇਵਕ ਸਖਸ਼ੀਅਤ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿਚ ਸਲਾਨਾ ਗੁਰਮਤਿ ਸਮਾਗਮ 2 ਅਕਤੂਬਰ 2024 ਨੂੰ ਉਹਨਾ ਦੇ ਜੱਦੀ ਪਿੰਡ ਠਰੂਆ (ਨੇੜੇ ਖਨੌਰੀ ਤੋਂ ਕੈਥਲ ਮਾਰਗ) ਵਿਖੇ ਹੋਵੇਗਾ।
ਅੱਜ ਖਾਲਸਾ ਪੰਥ ਦੇ ਸੰਘਰਸ਼ ਦੇ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਲੱਖਣ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਜਾਰੀ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਪੰਜਾਬ ਵਿਚਲੀ ਸਿੱਖ ਵੋਟ ਰਾਜਨੀਤੀ ਮੁਕੰਮਲ ਪੰਥਕ ਰਾਜਨੀਤੀ ਨਹੀਂ ਹੈ ਅਤੇ ਪੰਥਕ ਰਾਜਨੀਤੀ ਦਾ ਘੇਰਾ ਬਹੁਤ ਵਿਸ਼ਾਲ ਹੈ ਤੇ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਉਸ ਦਾ ਇੱਕ ਹਿੱਸਾ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ ਦੀ ਹਾਮੀ ਭਰਨੀ ਚਾਹੀਦੀ ਹੈ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਪੰਥ ਸੇਵਕ ਸਖਸ਼ੀਅਤਾਂ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ।
ਦਲ ਖਾਲਸਾ ਜਥੇਬੰਦੀ ਦੇ ਬਾਨੀ ਮੁਖੀ ਭਾਈ ਗਜਿੰਦਰ ਸਿੰਘ ਦੇ ਜਲਾਵਤਨੀ ਦੌਰਾਨ ਪਾਕਿਸਤਾਨ ਵਿਚ ਚਲਾਣਾ ਕਰ ਜਾਣ ਉੱਤੇ ਅੱਜ ਸਨੇਹਾ ਜਾਰੀ ਕਰਦਿਆਂ ਪੰਥ ਸੇਵਕ ਸਖਸ਼ੀਅਤ ਭਾਈ ਦਲਜੀਤ ਸਿੰਘ ਨੇ ਕਿਹਾ ਹੈ ਕਿ ਖਾਲਸਾ ਪੰਥ ਲਈ ਇਹ ਗੱਲ ਤਸੱਲੀ ਦਾ ਸਬੱਬ ਹੈ ਕਿ ਖਾਲਿਸਤਾਨ ਦੀ ਅਜ਼ਾਦੀ ਦੇ ਜਿਸ ਅਕੀਦੇ ਲਈ ਭਾਈ ਗਜਿੰਦਰ ਸਿੰਘ ਨੇ ਸੰਘਰਸ਼ ਵਿਚ ਪੈਰ ਰੱਖਿਆ ਸੀ ਉਸ ਉੱਤੇ ਉਹ ਆਖਰੀ ਸਾਹਾਂ ਤੱਕ ਨਿਭੇ।
ਪੰਥ ਸੇਵਕ ਜੁਝਾਰੂ ਸਖਸ਼ੀਅਤਾਂ ਨੇ ਅੱਜ ਸਿੱਖ ਵੋਟ ਰਾਜਨੀਤੀ ਦੀ ਮੌਜੂਦਾ ਹਾਲਾਤ ਬਾਰੇ ਇਕ ਸਾਂਝਾ ਨੀਤੀ ਬਿਆਨ ਜਾਰੀ ਕੀਤਾ ਹੈ।
ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸੋਧਣ ਦੇ ਕੇਸ ਵਿੱਚ 12 ਸਾਲ ਬੰਦੀ ਕੱਟ ਕੇ ਅਖੀਰ ਬਰੀ ਹੋਏ ਭਾਈ ਨਵਜੋਤ ਸਿੰਘ ਦੇ ਪਿਤਾ ਸਰਦਾਰ ਤਰਲੋਕ ਸਿੰਘ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਉਨਾਂ ਨਮਿੱਤ ਇੱਕ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਾਚਾ ਧਾਨ ਸਾਹਿਬ, ਸੈਕਟਰ 60, ਮੋਹਾਲੀ ਵਿਖੇ ਮਿਤੀ 25 ਜੂਨ 2024 ਨੂੰ ਹੋਇਆ।
ਨਵੀਂ ਕਿਤਾਬ ਕੌਰਨਾਮਾ 1980-90ਵਿਆਂ ਦੇ ਸੰਘਰਸ਼ ਦੌਰਾਨ ਸ਼ਹੀਦ ਹੋਈਆਂ ਸਿੱਖ ਬੀਬੀਆਂ ਦੀ ਅਣਕਹੀ ਗਾਥਾ ਬਿਆਨ ਕਰਦੀ ਹੈ। ਇਹ ਕਿਤਾਬ 5 ਮਈ ਨੂੰ ਪਿੰਡ ਪੰਜਵੜ ਵਿਖੇ ਹੋਏ ਇੱਕ ਸ਼ਹੀਦੀ ਸਮਾਗਮ ਦੌਰਾਨ ਜਾਰੀ ਕੀਤੀ ਗਈ ਸੀ।
Next Page »