ਪੰਥ ਸੇਵਕ ਜਥਾ ਦੋਆਬਾ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿੱਚ ਅਗਾਮੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਸਰਦਾਰ ਤਾਰਾ ਸਿੰਘ ਘੇਬਾ ਮਿਸਲ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ 'ਸਰਦਾਰ ਤਾਰਾ ਸਿੰਘ ਘੇਬਾ ਮਿਸਲ ਡੱਲੇਵਾਲੀਆ ਯਾਦਗਾਰੀ ਸਭਾ" ਵੱਲੋਂ 28 ਅਕਤੂਬਰ 2023, ਦਿਨ ਸ਼ਨੀਵਾਰ ਸ਼ਾਮੀ 6 ਵਜੇ ਤੋਂ 9.30 ਵਜੇ ਤੱਕ , ਗੁਰਦੁਆਰਾ ਸਿੰਘ ਸਭਾ, ਅੱਡਾ ਲਾਰੀਆਂ, ਰਾਹੋਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।
ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 13 ਮਈ,2023, ਦਿਨ ਸ਼ਨੀਵਾਰ, ਸਵੇਰੇ 10 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਪਾ. 9 ਬੰਗ ਰੋਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ।
ਭਗਤ ਰਵਿਦਾਸ ਜੀ ਦੇ ੬੪੬ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ੨੫ ਅਤੇ ੨੬ ਫਰਵਰੀ ਨੂੰ ਤੇਲੰਗਾਨਾ ਰਾਜ ਦੇ ਨਿਰਮਲ ਜਿਲ੍ਹੇ ਦੇ ਕਸਬਾ ਮੂਧਲ (ਵਿਧਾਨ ਸਭਾ ਹਲਕਾ) ਵਿਖੇ ਭਗਤ ਰਵਿਦਾਸ ਜੀ ਦੇ ਪੈਰੋਕਾਰਾਂ ਵਲੋਂ ਬੇਗਮਪੁਰਾ ਹਲੇਮੀ ਰਾਜ ਮਿਸ਼ਨ ਸੰਪੂਰਨ ਭਾਰਤ, ਸੰਤ ਰਵਿਦਾਸ ਯੂਵਾ ਫਾਊਂਡੇਸ਼ਨ ਨੰਦੇੜ ਮਹਾਰਾਸ਼ਟਰ, ਸੰਤ ਰਵਿਦਾਸ ਮੋਚੀ ਕੁੱਲ ਸੰਗਮ ਅਤੇ ਸਮੂਹ ਗ੍ਰਾਮ ਪੰਚਾਇਤ ਮੂਧਲ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ।
ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ ਵਿਚ ਖੌਫ ਅਤੇ ਤਰਥੱਲੀ ਮਚਾ ਦੇਣ ਵਾਲੇ ਬਬਰ ਯੋਧਿਆਂ ਨੂੰ 1947 ਦੇ ਸੱਤਾ ਤਬਾਦਲੇ ਤੋਂ ਬਾਅਦ ਲਿਖੇ ਗਏ ਇਤਿਹਾਸ ਵਿਚ ਬਣਦੀ ਥਾਂ ਨਹੀਂ ਦਿੱਤੀ ਗਈ।
ਬਬਰ ਅਕਾਲੀ ਲਹਿਰ ਦੇ ੧੦੦ ਸਾਲਾ ਸਥਾਪਨਾ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਚਰਨ ਕੰਵਲ ਜੀਦੋਂਵਾਲ (ਬੰਗਾ) ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਥ ਦੀਆਂ ਮਹਾਨ ਸਖਸ਼ੀਅਤਾਂ ਅਤੇ ਬੁਲਾਰੇ ਹਾਜ਼ਰੀ ਭਰ ਰਹੇ ਹਨ।
ਪੰਥ ਦੀ ਸੇਵਾ ਵਿਚ ਜੁਝਾਰੂ ਲਹਿਰ ਦੌਰਾਨ ਸੰਘਰਸ਼ ਕਰਦਿਆਂ ਸ਼ਹੀਦੀ ਹਾਸਿਲ ਕਰਨ ਵਾਲੇ ਸ਼ਹੀਦ ਭਾਈ ਬਲਜਿੰਦਰ ਸਿੰਘ ਰਾਜੂ ਨਮਿਤ ਸਲਾਨਾ ਸ਼ਹੀਦੀ ਸਮਾਗਮ 21 ਅਕਤੂਬਰ 2022 ਨੂੰ ਪਿੰਡ ਰਤਨਗੜ੍ਹ (ਸ੍ਰੀ ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ।
ਖਾਲੜਾ ਮਿਸਨ ਆਰਗਨਾਈਜੇਸ਼ਨ ਵੱਲੋਂ 8 ਸਤੰਬਰ ,2022 ਨੂੰ ਭਾਈ ਜਸਵੰਤ ਸਿੰਘ ਖਾਲੜਾ ਦੀ 27ਵੀ ਬਰਸੀ ਤੇ ਤਰਨ ਤਾਰਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਖਾਲੜਾ ਮਿਸਨ ਆਰਗਨਾਈਜੇਸ਼ਨ ਵੱਲੋਂ ਕਰਵਾਏ ਸਮਾਗਮ ਵਿਚ ਬੋਲਦਿਆਂ ਪੰਥ ਸੇਵਕ ਜਥੇ ਦੋਆਬਾ ਦੇ ਜਥੇਦਾਰ ਭਾਈ ਮਨਧੀਰ ਸਿੰਘ ਨੇ ਕਿਹਾ ਕਿ ਸਿੱਖ ਆਉਣ ਵਾਲੇ ਸਮੇਂ ਵਿੱਚ ਲੜਾਈ ਲਈ ਕਿਵੇਂ ਤਿਆਰ ਹੋਣ।
ਪੰਜਾਬ ਦੇ ਪਾਣੀਆਂ ਦੀਆਂ ਸਮੱਸਿਆਵਾਂ ਬਹੁਭਾਂਤੀ ਹਨ। ਜਿੱਥੇ ਧਰਤੀ ਹੇਠਲੇ ਪਾਣੀ ਦੇ ਘਟਣ ਅਤੇ ਦਰਿਆਈ ਪਾਣੀਆਂ ਦੀ ਕਾਣੀ ਵੰਡ ਦੀਆਂ ਸਮੱਸਿਆਵਾਂ ਸੂਬੇ ਦੇ ਦਰਪੇਸ਼ ਹਨ, ਓਥੇ ਹੀ ਦਰਿਆਈ ਅਤੇ ਧਰਤੀ ਹੇਠਲੇ ਪਾਣੀ ਦੇਪਰਦੂਸ਼ਿਤ ਹੋ ਜਾਣਾ ਵੱਡੀ ਸਮੱਸਿਆ ਬਣ ਚੁੱਕੀ ਹੈ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵਲੋਂ ਸੰਯੁਕਤ ਰਾਸ਼ਟਰ ਵੱਲੋਂ ਮਿੱਥੇ ਗਏ “ਕੁਦਰਤ ਸੰਭਾਲ ਦਿਹਾੜੇ” ਮੌਕੇ ਲੁਧਿਆਣਾ ਵਿਖੇ ‘ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮਸਲਾ ਕਿਵੇਂ ਹੱਲ ਹੋਵੇ’ ਵਿਸ਼ੇ’ ਤੇ ਵਿਚਾਰ ਗੋਸ਼ਟੀ ਕਰਵਾਈ ਗਈ।
ਬਹਾਦਰਗੜ੍ਹ (ਪਟਿਆਲਾ) ਸਥਿਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸਡ ਸਟਡੀਜ਼ ਇਨ ਸਿੱਖਇਜ਼ਮ ਵਲੋਂ ਪੰਥ ਸੇਵਕ ਜਥਾ ਦੋਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਨਾਲ ਵਿਦਿਆਰਥੀਆਂ ਅਤੇ ਖੋਜਾਰਥੀਆਂ ਦੀ ਇਕ ਰੂ-ਬ-ਰੂ ਇਕੱਤਰਤਾ ਰੱਖੀ ਗਈ ਸੀ।
Next Page »