20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਇਸਦਾ ਅਗਲਾ ਪੜਾਅ ਆਖੀ ਜਾਂਦੀ "ਪੰਥਕ ਕਨਫੈਡਰੇਸ਼ਨ" ਦਾ ਐਲਾਨ ਕੀਤਾ ਗਿਆ ।
ਸਾਡਾ ਪੂਰਾ ਯਕੀਨ ਹੈ ਕਿ ਕਮੇਟੀ ਦੇ ਮੈਂਬਰ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਮਾਸਟਰ ਸੰਤੋਖ ਸਿੰਘ, ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਸ੍ਰ: ਜਸਪਾਲ ਸਿੰਘ ਹੇਰਾਂ ਵਰਗੇ ਸੂਝਵਾਨ ਗੁਰਸਿੱਖ ਕੌਮ ਨੂੰ ਇਸ ਬਿਖੜੇ ਸਮੇਂ ਵਿੱਚੋਂ ਬਾਹਰ ਕੱਢਣ ਵਿੱਚ ਸਹਾਈ ਹੋਣਗੇ ਅਤੇ ਅਲੱਗ ਅਲੱਗ ਪੰਥਕ ਜੱਥੇਬੰਦੀਆਂ ਨੂੰ ਇੱਕ ਲੜੀ ਵਿੱਚ ਪਰੋ ਕੇ ਕੌਮ ਨੂੰ ਭਵਿੱਖਤ ਸੰਘਰਸ਼ ਲਈ ਸਹੀ ਦਿਸ਼ਾ ਨਿਰਦੇਸ਼ ਦੇਣਗੇ ।
20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਤੋਂ ਬਾਅਦ ਹੁਣ ਇਸ ਦੇ ਪ੍ਰਬੰਧਕਾਂ ਵਲੋਂ ਚੰਡੀਗੜ੍ਹ ਵਿਖੇ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਕਿ ਮੌਜੂਦਾ ਵੇਲੇ ਸਿੱਖਾਂ ਦੇ ਹਿਤਾਂ ਦੀ ਪੂਰਨ ਤਰਜਮਾਨੀ ਕਰਦੀ ਕਿਸੇ ਵੀ ਧਿਰ ਦੀ ਅਣਹੋਂਦ ਨੂੰ ਮਹਿਸੂਸ ਕਰਦਿਆਂ ਪੰਥਕ ਕਨਫੈਡਰੇਸ਼ਨ ਦਾ ਗਠਨ ਕੀਤਾ ਜਾਵੇਗਾ।