ਭਾਰਤ ਨੇ ਅਮਰੀਕੀ ਨਾਗਰਿਕ ਅਤੇ ਸਿਖਸ ਫਾਰ ਜਸਟਿਸ ਦੇ ਕਨਵੀਨਰ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਵਿੱਚ ਆਪਣੀ ਭੂਮਿਕਾ ਦੇ ਦੋਸ਼ਾਂ ਤੋਂ ਖੁਦ ਨੂੰ ਬਰੀ ਕਰ ਲਿਆ ਹੈ, ਇਸ ਗੱਲ ਦਾ ਖੁਲਾਸਾ ਕੇਂਦਰ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਤੋਂ ਹੋਇਆ ਹੈ।
ਦਲ ਖਾਲਸਾ ਦਾ ਮੰਨਣਾ ਹੈ ਕਿ ਅਮਰੀਕਾ ਸਰਕਾਰ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚਣ ਲਈ ਭਾਰਤੀ ਏਜੰਟ ਨੂੰ ਗ੍ਰਿਫਤਾਰ ਕਰਕੇ ਭਾਰਤੀ ਨਿਜ਼ਾਮ ਦੇ ਸਾਰੇ ਝੂਠਾਂ ਅਤੇ ਮਨਸੂਬਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਵਿਦੇਸ਼ੀ ਧਰਤੀ 'ਤੇ ਖਾਲਿਸਤਾਨ ਪੱਖੀ ਸਿੱਖਾਂ ਨੂੰ ਕਿਰਾਏ ਦੇ ਕਤਲਾਂ ਹੱਥੋਂ ਮਾਰਨ ਦੀ ਆਪਣੀ ਨਵੀਂ ਉਲੀਕੀ ਰਣਨੀਤੀ ਨੂੰ ਬੇਸ਼ਰਮੀ ਨਾਲ ਅੰਜਾਮ ਦੇ ਰਿਹਾ ਸੀ। .
ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 10 ਦਸੰਬਰ ਨੂੰ ਕਸ਼ਮੀਰ ਅੰਦਰ ਹੋ ਰਹੇ ਮਨੁੱਖੀ ਹੱਕਾਂ ਦੇ ਘੋਰ ਘਾਣ ਵਿਰੁੱਧ ਸ਼੍ਰੀਨਗਰ ਦੇ ਲਾਲ ਚੌਕ ਵਿਖੇ ਰੋਹ-ਭਰਪੂਰ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਥੇਬੰਦੀਆਂ ਦੇ ਕਾਰਕੁਨ ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਜਥਿਆਂ ਦੇ ਰੂਪ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ 09 ਦਸੰਬਰ ਨੂੰ ਕਸ਼ਮੀਰ ਵੱਲ ਚਾਲੇ ਪਾਉਣਗੇ ਅਤੇ 10 ਦਸੰਬਰ ਨੂੰ ਸ਼੍ਰੀਨਗਰ ਪਹੁੰਚਕੇ ਕਸ਼ਮੀਰੀ ਲੋਕਾਂ ਦੇ ਕੁਚਲੇ ਜਾ ਰਹੇ ਹੱਕ-ਹਕੂਕ ਵਿਰੁੱਧ ਪ੍ਰਦਰਸ਼ਨ ਕਰਨਗੇ।
ਦਲ ਖਾਲਸਾ ਵਲੋਂ ਜੱਗੀ ਜੌਹਲ ਅਤੇ ਹੋਰਨਾਂ ਨਜ਼ਰਬੰਦਾਂ ਦਾ ਕੇਸ ਦਿੱਲੀ ਤਬਦੀਲ ਕਰਨ, ਉਹਨਾਂ ਨੂੰ ਤਿਹਾੜ ਜੇਲ ਅੰਦਰ ਤਬਦੀਲ ਕਰਨ, ਲੱਖਾ ਸਿਧਾਣਾ 'ਤੇ 307 ਦੀ ਧਾਰਾ ਅਧੀਨ ਝੂਠਾ ਕੇਸ ਦਰਜ ਕਰਨ. ਭਾਜਪਾ ਤੇ ਕਾਂਗਰਸ ਵਲੋਂ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਦੇ ਉਤੇ ਗੰਧਲੀ ਰਾਜਨੀਤੀ ਕਰਨ ਅਤੇ ਚੋਣ ਕਮਿਸ਼ਨ ਵਲੋਂ ਬੇਅਦਬੀ ਮਾਮਲੇ ਵਿੱਚ ਅੜਿਕਾ ਪਾਉਣ ਦੇ ਵਿਰੁੱਧ ਵਿਚ ਰੋਹ ਭਰਪੂਰ ਮਾਰਚ ਕੀਤਾ ਗਿਆ ਹੈ।
ਪੰਜਾਬ ਦੇ ਦਲਿਤ ਸਮਾਜ ਨਾਲ ਮੁੜ ਗਲਬਾਤ ਦਾ ਰਾਹ ਖੋਲਦਿਆਂ, ਸਿੱਖ ਯੂਥ ਆਫ ਪੰਜਾਬ ਨੇ ਜਾਤ-ਪਾਤ ਦੀ ਸਮਸਿਆ ਨੂੰ ਖਤਮ ਕਰਨ ਦਾ ਹੋਕਾ ਦਿਤਾ। ਜਥੇਬੰਦੀ ਦਾ ਮੰਨਣਾ ਹੈ ਕਿ ਜਾਤ-ਪਾਤ ਦੀ ਸਮਸਿਆ ਗੰਭੀਰ ਹੈ, ਇਸ ਨਾਲ ਸਮਾਜਿਕ ਤਾਣਾ-ਬਾਣਾ ਖਰਾਬ ਹੁੰਦਾ ਹੈ ਅਤੇ ਇਹ ਗੁਰਮਤਿ ਵਿਚਾਰਧਾਰਾ ਅਤੇ ਸਿੱਖ ਫਲਸਫੇ ਦੇ ਉਲਟ ਹੈ।
ਸਿੱਖ ਯੂਥ ਆਫ ਪੰਜਾਬ ਵਲੋ ਜਾਤ-ਪਾਤ ਦੀ ਸਮਸਿਆ ਦੇ ਹੱਲ ਸੰਬੰਧੀ ਚੇਤੰਨਤਾ ਲਿਆਉਣ ਲਈ ਹੁਸ਼ਿਆਰਪੁਰ ਵਿਖੇ ੨੫ ਫਰਵਰੀ ਨੂੰ ਕਨਵੈਨਸ਼ਨ ਕਰਵਾਈ ਜਾ ਰਹੀ ਹੈ । ਅਹਿਮ ਗੱਲ ਇਹ ਹੈ ਕਿ ਇਸ ਸਮਾਗਮ ਨੂੰ ਸਿੱਖ ਪੰਥ ਅਤੇ ਦਲਿਤ ਸਮਾਜ ਨਾਲ ਸਬੰਧਤ ਜਥੇਬੰਦੀਆਂ ਮਿਲਕੇ ਆਯੋਜਿਤ ਕਰ ਰਹੀਆਂ ਹਨ।
ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਿਹਿਬ ਤੋਂ ਸੰਨ 2007 ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਕੇ ਸਿੱਖ ਰਵਾਇਤਾਂ ਦਾ ਘਾਣ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸਰਸੇ ਦੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਮਾਫੀ ਦੇਣ ਵਾਲੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਹੋਰ ਜੱਥੇਦਾਰਾਂ ਦੇ ਬਾਈਕਾਟ ਦੀ ਇਸ਼ਤਿਹਾਰੀ ਮੁਹਿੰਮ ਚਲਾਉਣ ਵੱਲੇ ਸਿੱਖ ਨੌਜਵਾਨਾਂ ਅਤੇ ਆਗੂਆਂ ਦੀ ਪੰਜਾਬ ਪੁਲਿਸ ਫੜੋ-ਫੜੀ ਜੋਰਾਂ ‘ਤੇ ਹੈ।