ਦਿੱਲੀ ਦੇ ਇੱਕ ਹੋਟਲ ਵਿੱਚ ਸਰਨਾ ਭਰਵਾਂ ਵੱਲੋਂ ਕਰਵਾਏ ਸਨਮਾਨ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਗਮ 'ਚ ਬੋਲਦਿਆਂ ਕੈਪਟਨ ਅਮਰਿੰਦਰ ਨੇ ਦਾਅਵਾ ਕੀਤਾ ਕਿ ਬਾਦਲ ਦਲ ਦੇ ਸਮੇਂ 'ਚ ਬੇਅਦਬੀ ਦੀਆਂ 183 ਘਟਨਾਵਾਂ ਹੋਈਆਂ ਤੇ 121 ਦੇ ਦੋਸ਼ੀ ਫੜ੍ਹੇ ਗਏ ਜਦਕਿ ਕਾਂਗਰਸ ਸਰਕਾਰ ਆਉਣ ’ਤੇ ਅਜਿਹੇ 13 ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 12 ਦੇ ਦੋਸ਼ੀ ਕਾਬੂ ਕਰ ਲਏ ਗਏ ਹਨ।
ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬਾਦਲ ਪਰਿਵਾਰ ਨਾਲ ਸਬੰਧਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਸਬੰਧੀ ਚੁੱਪੀ ਵੱਟ ਲਈ ਹੈ।
ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ 2018 'ਚ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਦਿੱਲੀ ਅਕਾਲੀ ਦਲ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਨਗਰ ਕੀਰਤਨ ਦੀ ਇਜਾਜ਼ਤ ਦੇ ਦਿੱਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਤੇ ਬਾਦਲ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਜੀਕੇ ਵੱਲੋਂ ਦਿੱਲੀ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਆਈਟੀਆਈ, ਤਿਲਕ ਨਗਰ ‘ਚ ਚੇਅਰਮੈਨ ਦਾ ਅਹੁਦਾ ਸਾਬਕਾ ਭਾਜਪਾ ਕੌਂਸਲਰ ਰਿਤੂ ਵੋਹਰਾ ਨੂੰ ਦਿੱਤੇ ਜਾਣ ਦਾ ਮੁੱਦਾ ਚਰਚਾ 'ਚ ਹੈ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸਿੱਖ ਵਿਦਿਅਕ ਅਦਾਰੇ 'ਚ ਚੇਅਰਮੈਨ ਦਾ ਅਹੁਦਾ ਆਰਐਸਐਸ ਦੀ ਕਾਰਜਕਰਤਾ ਅਤੇ ਸਾਬਕਾ ਭਾਜਪਾ ਕੌਂਲਸਰ ਰਿਤੂ ਵੋਹਰਾ ਨੂੰ ਦਿੱਤੇ ਜਾਣ ਨਾਲ ਸੰਸਥਾ ਦਾ ਭਗਵਾਂਕਰਨ ਤੇਜ਼ੀ ਨਾਲ ਹੋਏਗਾ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਬਾਦਲ ਦਲ ਦਾ ਕਬਜ਼ਾ ਮੁੜ ਕਾਇਮ ਰਿਹਾ ਹੈ। ਬਾਦਲ ਦਲ ਨੇ ਕੁੱਲ 46 ਵਿੱਚੋਂ 35 ਵਾਰਡ ਜਿੱਤ ਲਏ ਹਨ। ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ 7 ਸੀਟਾਂ ਨਾਲ ਸਬਰ ਕਰਨਾ ਪਿਆ ਹੈ। ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਸਰਪ੍ਰਸਤੀ ਵਾਲੀ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਨੂੰ ਦੋ ਅਤੇ ਦੋ ਆਜ਼ਾਦ ਉਮੀਦਵਾਰ ਜਿੱਤੇ ਹਨ। ਬਾਕੀ ਕਿਸੇ ਹੋਰ ਦਲ ਦਾ ਖਾਤਾ ਵੀ ਨਹੀਂ ਖੁੱਲ੍ਹਿਆ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਗੁਰਦੁਆਰਾ ਚੋਣਾਂ 'ਚ ਜਿੱਤ ਪ੍ਰਾਪਤ ਕਰ ਲਈ ਹੈ। 26 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਸ਼ੁਰੂ ਹੋਈ ਸੀ। ਖ਼ਬਰ ਲਿਖੇ ਜਾਣ ਤਕ 35 ਸੀਟਾਂ ਦੇ ਨਤੀਜੇ ਆ ਗਏ ਹਨ, ਜਿਨ੍ਹਾਂ ਵਿਚੋਂ ਬਾਦਲ ਦਲ ਨੂੰ 28 ਵਿਚ ਜਿੱਤ ਪ੍ਰਾਪਤ ਹੋ ਗਈ ਹੈ। ਕਮੇਟੀ ਬਣਾਉਣ ਲਈ 24 ਸੀਟਾਂ 'ਤੇ ਜਿੱਤ ਪ੍ਰਾਪਤ ਕਰਨੀ ਜ਼ਰੂਰੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ (24 ਫਰਵਰੀ) ਸ਼ਾਮ 5 ਵਜੇ ਪ੍ਰਚਾਰ ਬੰਦ ਹੋ ਗਿਆ। 46 ਹਲਕਿਆਂ ਲਈ 26 ਫਰਵਰੀ ਐਤਵਾਰ ਨੂੰ ਵੋਟਾਂ ਪੈਣਗੀਆਂ। ਪਿਛਲੀਆਂ ਚੋਣਾਂ 2103 'ਚ ਹੋਈਆਂ ਸਨ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੂੰ ਹਰਾਇਆ ਸੀ।
ਦਿੱਲੀ ਗੁਰਦੁਆਰਾ ਚੋਣਾਂ ਦੇ ਸਬੰਧ 'ਚ ਬਿਆਨ ਜਾਰੀ ਕਰਦਿਆਂ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਸਾਥ ਦੇਣ।
ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ 2017 ਨੂੰ ਹੋ ਰਹੀਆਂ ਚੋਣਾਂ ਨੂੰ ਮੁੱਖ ਰੱਖ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਜਿਸ ਵਿੱਚ ਧਰਮ ਪ੍ਰਚਾਰ ਨੂੰ ਪਹਿਲ ਦੇਣ, ਪਤਿਤਪੁਣੇ ਨੂੰ ਠੱਲ੍ਹ ਪਾਉਣ, ਬਾਦਲ ਦਲ ਵਲੋਂ ਬੰਦ ਕੀਤੀਆਂ ਵਿਦਿਅਕ ਸੰਸਥਾਵਾਂ ਨੂੰ ਮੁੜ ਸ਼ੁਰੂ ਕਰਨ ਅਤੇ ਇੱਕ ਸਿੱਖ ਯੂਨੀਵਰਸਿਟੀ ਸਥਾਪਤ ਕਰਨ ਵਰਗੇ ਵਾਅਦੇ ਕੀਤੇ ਗਏ ਹਨ।
26 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ 5 ਜੱਥੇਬੰਦੀਆਂ ਨੂੰ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ, ਹਾਲਾਂਕਿ ਕੁਝ ਜੱਥੇਬੰਦੀਆਂ ਦੇ ਰਾਖਵੇਂ ਚੋਣ ਨਿਸ਼ਾਨ ਦਾ ਮਸਲਾ ਆਖਿਰੀ ਸਮੇਂ ਅਦਾਲਤ ਦੀ ਦਖਲਅੰਦਾਜ਼ੀ ਤੋਂ ਬਾਅਦ ਹੀ ਹੱਲ ਹੋ ਸਕਿਆ। ਦਰਅਸਲ ਦਿੱਲੀ ਗੁਰਦੁਆਰਾ ਚੋਣ ਵਿਭਾਗ ਵੱਲੋਂ ਸਿਰਫ ਰਜਿਸਟਰਡ ਧਾਰਮਿਕ ਜਥੇਬੰਦੀਆਂ ਨੂੰ ਹੀ ਰਾਖਵੇਂ ਚੋਣ ਨਿਸ਼ਾਨ ਅਲਾਟ ਕੀਤੇ ਜਾਂਦੇ ਹਨ ਜਦਕਿ ਬਾਕੀ ਆਜ਼ਾਦ ਉਮੀਦਵਾਰਾਂ ਵਾਸਤੇ ਵੱਖ-ਵੱਖ ਚੋਣ ਨਿਸ਼ਾਨਾਂ ਦੀ ਵੱਖਰੀ ਸੂਚੀ ਹੁੰਦੀ ਹੈ।
« Previous Page — Next Page »