ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬੀਤੇ ਸਾਲ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਹੀ ਰੱਦ ਕਰਦਿਆਂ ਕਿਹਾ ਕਿ ਇਸ ਬਾਰੇ ਤਾਂ ਪਹਿਲਾਂ ਹੀ ਸਭ ਨੂੰ ਪਤਾ ਸੀ ਕਿ ਇਹ ਰਿਪੋਰਟ ਪੂਰੀ ਤਰ੍ਹਾਂ ਸਰਕਾਰ ਦੁਆਰਾ ਦਿੱਤੇ ਗਏ ਦਸਤਾਵੇਜ਼ਾਂ ’ਤੇ ਦਸਤਖਤ ਕਰਕੇ ਹੀ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਹੋਵੇਗੀ ਪਰ ਉਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਮੰਗ ਕਰਦੇ ਹਨ ਕਿ ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਨੂੰਨ ਦੇ ਹਵਾਲੇ ਕਰੇ ਜਾਂ ਫਿਰ ਅਸਤੀਫਾ ਦੇ ਘਰ ਬੈਠੇ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਵੱਲੋ ਬਾਬਾ ਬੰਦਾ ਸਿੰਘ ਬਹਾਦਰ ਦੇ ਮਨਾਏ ਗਏ ਸਮਾਗਮਾਂ ਨੂੰ ਫਲਾਪ ਸ਼ੋਅ ਗਰਦਾਨਦਿਆਂ ਕਿਹਾ ਕਿ ਦਿੱਲੀ ਕਮੇਟੀ ਦੇ ਵਿਰੋਧੀ ਧਿਰ ਨਾਲ ਸਬੰਧਿਤ ਮੈਬਰਾਂ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਕੋਈ ਸੱਦਾ ਨਹੀਂ ਦਿੱਤਾ ਗਿਆ ਤੇ ਇਹ ਸਮਾਗਮ ਸਿਰਫ ਬਾਦਲ ਮਾਰਕਾ ਸਮਾਗਮ ਹੀ ਹੋ ਕੇ ਰਹਿ ਗਏ ਹਨ।
ਦਮਦਮੀ ਟਕਸਾਲ ਦੇ ਕੁਝ ਪ੍ਰਚਾਰਕਾਂ ਵਲੋਂ ਸਿੱਖ ਰਹਿਤ ਮਰਯਾਦਾ 'ਤੇ ਸਵਾਲ ਉਠਾਉਣ ਦਾ ਮਾਮਲਾ ਭਖਣ ਲੱਗਿਆ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸਿੱਖ ਰਹਿਤ ਮਰਯਾਦਾ ਨੂੰ ਚੁਣੌਤੀ ਦੇਣੀ ਅਕਾਲ ਤਖ਼ਤ ਦੀ ਮਾਣ ਮਰਯਾਦਾ ਨੂੰ ਚੁਣੌਤੀ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਦੀਆਂ ਨੇ ਵੀ ਸਿੱਖ ਰਹਿਤ ਮਰਯਾਦਾ ਨੂੰ ਮਸਲਾ ਬਣਾਉਣ 'ਤੇ ਸਵਾਲ ਉਠਾਏ ਹਨ।
ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਨੂੰ ਪਤਾਸਾ ਪ੍ਰਸ਼ਾਦਿ ਦੇਣ ਵਾਲੇ ਸੇਵਾਦਾਰ ਗੁਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵਲੋਂ ਇਹ ਸਖਤ ਹਦਾਇਤਾਂ ਹਨ ਕਿ ਦਰਬਾਰ ਸਾਹਿਬ ਦੇ ਅੰਦਰ ਸਿਰੋਪਾਉ ਬਾਦਲ ਦਲ ਤੇ ਭਾਜਪਾ ਸਬੰਧਤ ਕਿਸੇ ਸ਼ਖਸ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਜਾਂ ਧਾਰਮਿਕ ਸੰਸਥਾ ਦੇ ਆਗੂ ਨੂੰ ਸਿਰੋਪਾਉ ਤਾਂ ਇੱਕ ਪਾਸੇ ਪਤਾਸਾ ਪ੍ਰਸਾਦਿ ਵੀ ਨਹੀ ਦਿੱਤਾ ਜਾ ਸਕਦਾ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਨਕਾਰ ਕੀਤੇ ਜਾਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਾਦਲ ਦੇ ਇਨਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕਤਲ ਸਰਕਾਰੀ ਸਾਜਿਸ਼ ਤਹਿਤ ਕਰਵਾਇਆ ਗਿਆ ਹੈ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਲੀ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਪਾਕਿਸਤਾਨ ਜੱਥਾ ਨਾ ਭੇਜਣ ਦੇ ਲਏ ਗਏ ਫੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੱਕੜ ਦੁਆਰਾ ਲਿਆ ਗਿਆ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਹੋਂਦ ਹਸਤੀ ਤੇ ਮੱਕੜ ਦੀ ਪ੍ਰਧਾਨਗੀ ਦੇ ਕੱਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗਾ।
ਉਨ੍ਹਾਂ ਤਾਂ ਨਹੀਂ ਬਿਨਾਂ ਲੱਖਾਂ ਉਨ੍ਹਾਂ ਪਹਿਲਾਂ ਆਉਂਦਾ ਤਰ੍ਹਾਂ ਦੀਆਂ ਪਿਛਲੀਆਂ ਚੋਣਾਂ ਸਮੇਂ ਇਨ੍ਹਾਂ ਮੁੱਦਿਆਂ ਚੋਣਾਂ ਤਰ੍ਹਾਂ ਸੰਗਤਾਂ ਕਾਰਜਾਂ ਵਾਲੀਆਂ ਚੋਣਾਂ ਸੰਗਤਾਂ ਤਾਂ ਉਦੋਂ ਜਦੋਂ ਸਮੇਂ ਭਾਂਤੀ ਜਾਂ ਨਹੀਂ ਤਰ੍ਹਾਂ ਸੰਗਤਾਂ ਤੋਂ ਕਿੰਨਾ ਕਿੰਨਾ ਕਾਰਜਾਂ ਸੰਗਤਾਂ ਨਹੀਂ ਜਾਂਚ ਤਾਂ ਇਨ੍ਹਾਂ ਦੀਆਂ ਜੇਬ੍ਹਾਂ ਉਨ੍ਹਾਂ ਨਹੀਂ ਜਾਂਦੀ ਤਾਂ ਖਾਤਿਆਂ ਚੋਂ ਖਾਤਿਆਂ ਜਮ੍ਹਾਂ ਦਿਨੀਂ ਮੈਂਬਰ ਹੋਈਆਂ ਮੀਟਿੰਗਾਂ ਉਨ੍ਹਾਂ ਅਸੀਂ ਉਨ੍ਹਾਂ ਹਾਂ।
ਸਰਨਾ ਵਲੋਂ ਜਥੇਦਾਰਾਂ ਦਾ ਸਨਮਾਨ ਆਪਣੇ ਗ੍ਰਹਿ ਵਿਖੇ ਕਰਨ ਅਤੇ ਪੰਥਕ ਸੇਵਾ ਦਲ ਦੇ ਕੁਝ ਚੋਣਵੇਂ ਆਗੂਆਂ ਵਲੋਂ ਹਵਾਈ ਅੱਡੇ ’ਤੇ ਜਾ ਕੇ ਕੀਤੇ ਗਏ ਸਵਾਗਤ ’ਤੇ ਦਿੱਲੀ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਹਨਾਂ ਆਗੂਆਂ ਨੂੰ ਰਿਹਾਅ ਕਰਾਉਣ ਲਈ ਹਰ ਪ੍ਰਕਾਰ ਦੀ ਮਦਦ ਕਰੇਗਾ ਅਤੇ ਬਾਦਲ ਪਰਿਵਾਰ ਦਾ ਪੰਜਾਬ ਵਿੱਚ ਗਲਬਾ ਖਤਮ ਕਰਕੇ ਇੱਕ ਲੋਕਤਾਂਤਰਿਕ ਸਰਕਾਰ ਕਾਇਮ ਕਰਨ ਲਈ ਹਰ ਪ੍ਰਕਾਰ ਦਾ ਯਤਨ ਕਰੇਗਾ।
ਅੱਜ ਕੇਜਰੀਵਾਲ ਪੰਜਾਬੀ ਭਾਸ਼ਾ ’ਤੇ ਪਾਬੰਦੀ ਲਗਾਉਣ ਦੀ ਬਾਤ ਪਾ ਰਿਹਾ ਹੈ ਤੇ ਕਲ੍ਹ ਨੂੰ ਪੰਜਾਬੀਆਂ ਨੂੰ ਖਤਮ ਕਰਨ ਦੀ ਵੀ ਚਾਲ ਚੱਲ ਸਕਦਾ ਹੈ ਇਸ ਲਈ ਕਿਸੇ ਵੀ ਬੁਰਾਈ ਤੇ ਰੋਗ ਨੂੰ ਫੈਲਣ ਤੋਂ ਪਹਿਲਾਂ ਹੀ ਉਸ ਦੀ ਰੋਕਥਾਮ ਕਰਨੀ ਸਿਆਣਪ ਹੁੰਦੀ ਹੈ।
« Previous Page