ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਉਸ ਸਮੇਂ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪਿਆ, ਜਦੋਂ ਹਲਕਾ ਵਿਧਾਇਕ ਪਰਗਟ ਸਿੰਘ ਨੇ ਪ੍ਰੋਗਰਾਮ ਵਿੱਚ ਆ ਕੇ ਸਾਲਿਡ ਵੇਸਟ ਪਲਾਂਟ ਦਾ ਮੁੱਦਾ ਚੁੱਕਿਆ। ਪਰਗਟ ਸਿੰਘ ਦੇ ਸੰਗਤ ਦਰਸ਼ਨ ਵਿੱਚ ਆਉਣ ਨਾਲ ਪੁਲਿਸ ਕਰਮਚਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਜਮਸ਼ੇਰ ਵਿੱਚ ਜਲੰਧਰ ਛਾਉਣੀ ਹਲਕੇ ਦਾ ਪੰਜ ਸਾਲਾਂ ਦੌਰਾਨ ਪਹਿਲਾ ਸੰਗਤ ਦਰਸ਼ਨ ਕੀਤਾ ਗਿਆ। ਇਸ ਵਿੱਚ ਹਲਕੇ ਦੇ ਵਿਧਾਇਕ ਦੀ ਥਾਂ ਅਕਾਲੀ ਦਲ ਦੇ ਐਲਾਨੇ ਉਮੀਦਵਾਰ ਸਰਬਜੀਤ ਸਿੰਘ ਮੱਕੜ ਮੁੱਖ ਮੰਤਰੀ ਨਾਲ ਬੈਠ ਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਗਰਾਂਟਾਂ ਵੰਡਣ ਵਿੱਚ ਹੱਥ ਵਟਾ ਰਹੇ ਸਨ।
ਸਾਬਕਾ ਅਕਾਲੀ ਵਿਧਾਇਕ ਪ੍ਰਗਟ ਸਿੰਘ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਕੈਂਟ ਸੀਟ ‘ਤੇ ਉਮੀਦਵਾਰੀ ਨੂੰ ਲੈ ਕੇ ਕਾਂਗਰਸ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਦਾ ਹੱਥ ਫੜਨ ਵਾਲੇ ਪ੍ਰਗਟ ਸਿੰਘ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ ਹਨ ਤੇ ਉਹ ਫਿਰ ਇਸੇ ਸੀਟ ਤੋਂ ਚੋਣ ਲੜਨ ਦੇ ਇੱਛੁਕ ਹਨ। ਪਰ ਕਾਂਗਰਸ ਵੱਲੋਂ ਇਸ ਸੀਟ ਤੋਂ ਪਹਿਲਾਂ ਚੋਣ ਲੜਨ ਵਾਲੇ ਜਗਬੀਰ ਬਰਾੜ ਆਪਣੀ ਦਾਅਵੇਦਾਰੀ ਜਤਾ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਪ੍ਰਗਟ ਸਿੰਘ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਪਹਿਲਾਂ ਇਹ ਐਲਾਨ ਕਰ ਚੁੱਕੇ ਸਨ ਕਿ ਕਾਂਗਰਸ ਟਿਕਟ ਜਗਬੀਰ ਬਰਾੜ ਨੂੰ ਹੀ ਮਿਲੇਗੀ।
ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਸਾਬਕਾ ਅਕਾਲੀ ਆਗੂ ਪਰਗਟ ਸਿੰਘ ਅਤੇ ਭਾਜਪਾ ਦੀ ਸਾਬਕਾ ਆਗੂ ਡਾ. ਨਵਜੋਤ ਕੌਰ ਸਿੱਧੂ ਕੱਲ੍ਹ ਮੰਗਲਵਾਰ ਸੀਨੀਅਰ ਕਾਂਗਰਸ ਆਗੂਆਂ ਦੀ ਹਾਜ਼ਰੀ ਵਿੱਚ ਬਿਨਾਂ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਡਾ. ਸਿੱਧੂ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਵੀ ਜਲਦੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਆਗੂਆਂ ਨੂੰ ਗੁਲਦਸਤੇ ਭੇਟ ਕਰ ਕੇ ਅਤੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ, ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ, ਹਰੀਸ਼ ਚੌਧਰੀ ਤੇ ਹੋਰ ਆਗੂ ਹਾਜ਼ਰ ਸਨ।
ਆਵਾਜ਼-ਏ-ਪੰਜਾਬ ਵੱਲੋਂ ਸਿਆਸੀ ਗੱਠਜੋੜ ਬਾਰੇ ਅਜੇ ਵੀ ਪੱਤੇ ਨਾ ਖੋਲ੍ਹਣ ਕਾਰਨ ਸਥਿਤੀ ਭੰਬਲਭੂਸੇ ਵਾਲੀ ਬਣੀ ਹੋਈ ਹੈ। ਦਿੱਲੀ ਵਿੱਚ ਕੱਲ੍ਹ ਆਵਾਜ਼-ਏ-ਪੰਜਾਬ ਦੇ ਆਗੂਆਂ ਨਵਜੋਤ ਸਿੰਘ ਸਿੱਧੂ, ਬੈਂਸ ਭਰਾਵਾਂ ਤੇ ਪ੍ਰਗਟ ਸਿੰਘ ਨੇ ਮੀਟਿੰਗ ਕੀਤੀ ਤੇ ਅਗਲੀ ਰਣਨੀਤੀ ਵਿਚਾਰੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ ਨੂੰ ਅਨੁਸ਼ਾਸਨਹੀਣ ਆਗੂ ਕਰਾਰ ਦਿੰਦਿਆਂ ਆਖਿਆ ਕਿ ਕਾਂਗਰਸ ਨੂੰ ਅਜਿਹੇ ਲੋਕਾਂ ਦੀ ਲੋੜ ਨਹੀਂ ਹੈ। ਉਨ੍ਹਾਂ ਕੱਲ੍ਹ ਸਾਬਕਾ ਅਕਾਲੀ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਸਾਬਕਾ ਜ਼ਿਲ੍ਹਾ ਜਥੇਦਾਰ ਉਪਕਾਰ ਸਿੰਘ ਸੰਧੂ ਦਾ ਕਾਂਗਰਸ ਵਿੱਚ ਰਸਮੀ ਤੌਰ ’ਤੇ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
ਪੰਜਾਬ ਵਿੱਚ ਬਣੇ ਚੌਥੇ ਫਰੰਟ ‘ਆਵਾਜ਼-ਏ-ਪੰਜਾਬ’ ਵਿੱਚ ਵੰਡੀਆਂ ਪੈਣ ਦੇ ਆਸਾਰ ਬਣ ਗਏ ਹਨ। ਇਸ ਫਰੰਟ ਵਿਚਲੀਆਂ ਤਿੰਨੇ ਧਿਰਾਂ ਬੈਂਸ ਭਰਾ, ਸਿੱਧੂ ਜੋੜੀ ਤੇ ਪਰਗਟ ਸਿੰਘ ਆਉਂਦੇ ਦਿਨੀਂ ਵੱਖੋ-ਵੱਖਰੇ ‘ਸਿਆਸੀ ਰਾਹ’ ਅਪਣਾ ਸਕਦੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਵਿਰੋਧੀ ਲਹਿਰ ਨੂੰ ਖਿੰਡਣ ਤੋਂ ਬਚਾਉਣ ਲਈ ਧਰਮ ਨਿਰਪੱਖ ਪਾਰਟੀਆਂ ਨੂੰ ਇਕਜੁੱਟ ਕਰਨ ਵਾਸਤੇ ਆਵਾਜ਼-ਏ-ਪੰਜਾਬ ਨਾਲ ਚੋਣਾਂ ਤੋਂ ਪਹਿਲਾਂ ਸਮਝੌਤਾ ਕਰਨ ਲਈ ਤਿਆਰ ਹੈ। ਮੀਡੀਆਂ 'ਚ ਛਪੀਆਂ ਖਬਰਾਂ ਮੁਤਾਬਕ ਕੈਪਟਨ ਨੇ ਕਿਹਾ ਕਿ ਉਹ ਚੋਣਾਂ ਵਿੱਚ ਆਵਾਜ਼-ਏ-ਪੰਜਾਬ ਦੇ ਆਗੂਆਂ ਨਾਲ ਸੀਟਾਂ ਦੀ ਵੰਡ ਬਾਰੇ ਵੀ ਖੁੱਲ੍ਹੇ ਮਨ ਨਾਲ ਵਿਚਾਰ ਕਰ ਸਕਦੇ ਹਨ। ਨਵਜੋਤ ਸਿੱਧੂ ਦੀ ਅਗਵਾਈ ਵਾਲੇ ਇਸ ਫਰੰਟ ਬਾਰੇ ਕੈਪਟਨ ਨੇ ਕਿਹਾ,‘ਇਸ ਫਰੰਟ ਦੇ ਆਗੂਆਂ ਦਾ ਆਪਣਾ ਜਨ ਅਧਾਰ ਹੈ।
ਆਮ ਆਦਮੀ ਪਾਰਟੀ ਵਿੱਚੋਂ ਕੱਢੇ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕੱਲ੍ਹ ਚੰਡੀਗੜ੍ਹ ਵਿਖੇ ਵੱਖ-ਵੱਖ ਧਿਰਾਂ ਦੀ ਹੋਈ ਮੀਟਿੰਗ ਵਿੱਚ ‘ਆਪ’ ਤੋਂ ਦੁਖੀ ਤਿੰਨ ਮੁੱਖ ਆਗੂਆਂ ਸੁੱਚਾ ਸਿੰਘ ਛੋਟੇਪੁਰ, ਪ੍ਰੋ. ਮਨਜੀਤ ਸਿੰਘ ਅਤੇ ਡਾ. ਗਾਂਧੀ ਵੱਲੋਂ ਵੱਖਰਾ ਸਿਆਸੀ ਫਰੰਟ ਬਣਾਉਣ ਉਪਰ ਸਹਿਮਤੀ ਦਿੱਤੀ ਗਈ ਹੈ।
'ਆਪ' ਨੂੰ ਪੰਜਾਬ 'ਚ ਬਗੈਰ ਕਿਸੇ ਸ਼ਰਤ ਸਮਰਥਨ ਦੇਣ ਵਾਲੇ ਪੰਜਾਬ ਲੋਕ ਹਿੱਤ ਅਭਿਆਨ ਦੇ ਕਨਵੀਨਰ ਜਗਮੀਤ ਸਿੰਘ ਬਰਾੜ ਨੇ ਅਵਾਜ਼-ਏ-ਪੰਜਾਬ ਵੱਲੋਂ ਨਵੀਂ ਸਿਆਸੀ ਪਾਰਟੀ ਨਾ ਬਣਾਏ ਜਾਣ ਸਬੰਧੀ ਐਲਾਨ ਦਾ ਸਵਾਗਤ ਕੀਤਾ ਹੈ।
ਸਾਬਕਾ ਭਾਜਪਾ ਸੰਸਦ ਮੈਂਬਰ ਨਵਜੋਤ ਸਿੱਧੂ ਨੇ ਅੱਜ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਹ ਨਵੀਂ ਪਾਰਟੀ ਨਹੀਂ ਬਣਾਉਣਗੇ। ਬਿਆਨ ਵਿਚ ਕਿਹਾ ਗਿਆ, "ਅਸੀਂ ਚੋਣਾਂ 'ਚ ਕਿਸੇ ਵੀ ਅਜਿਹੇ ਰਾਜਨੀਤਕ ਦਲ ਨਾਲ ਗਠਜੋੜ ਕਰਨ ਨੂੰ ਤਿਆਰ ਹਾਂ ਜਿਸ ਵਿਚ ਪੰਜਾਬ ਦੀ ਭਲਾਈ ਹੋਵੇ, ਆਵਾਜ਼-ਏ-ਪੰਜਾਬ ਨੂੰ ਫਰੰਟ ਹੀ ਰਹਿਣ ਦਿੱਤਾ ਜਾਏਗਾ, ਅਸੀਂ ਚੰਗੀ ਸਰਕਾਰ ਦੀ ਚੋਣ ਲਈ ਸਹਾਇਤਾ ਕਰਾਂਗੇ। ਅਸੀਂ ਲੋਕਾਂ ਨੂੰ ਸਪੱਸ਼ਟ ਕਰਾਂਗੇ ਕਿ ਉਹ ਪੰਜਾਬ ਦੇ ਹਿੱਤ ਲਈ ਵੋਟ ਪਾਉਣ। ਅਸੀਂ ਸਰਕਾਰ ਵਿਰੋਧੀ ਵੋਟ ਨੂੰ ਨਹੀਂ ਤੋੜਾਂਗੇ ਕਿਉਂਕਿ ਇਸ ਦਾ ਅਸਿੱਧੇ ਤੌਰ 'ਤੇ ਫਾਇਦਾ ਬਾਦਲ ਤੇ ਕੈਪਟਨ ਨੂੰ ਮਿਲੇਗਾ।"
Next Page »