ਭਾਰਤ ਅਤੇ ਕਨੇਡਾ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਸਰਕਾਰ ਦੇ ਅਧਿਕਾਰੀਆਂ ਨੇ ਕਨੇਡਾ ਵਿਚ ਸਿੱਖਾਂ ਉੱਤੇ ਹੋ ਰਹੇ ਹਮਲਿਆਂ ਤੇ ਹੋ ਵਿਆਪਕ ਹਿੰਸਕ ਕਾਰਵਾਈਆਂ ਨੂੰ ਨਿਰਦੇਸ਼ਤ ਕਰਨ ਪਿੱਛੇ ਅਮਿਤ ਸ਼ਾਹ ਦਾ ਨਾਮ ਨਸ਼ਰ ਕਰ ਦਿੱਤਾ ਹੈ।
ਭਾਰਤ ਦੀ ਖੂਫੀਆ ਏਜੰਸੀ ਰਾਅ ਦੇ (ਸਾਬਕਾ) ਅਧਿਕਾਰੀ ਵਿਕਾਸ ਯਾਦਵ ਨੂੰ ਅਮਰੀਕਾ ਵੱਲੋਂ ਨਿਊ ਯਾਰਕ ਦੀ ਅਦਾਲਤ ਵਿਚ "ਭਾੜੇ ਤੇ ਕਤਲ" ਕਰਵਾਉਣ ਦੀ ਸਾਜਿਸ਼ ਤੇ ਕੋਸ਼ਿਸ਼ ਦੇ ਮਾਮਲੇ ਵਿਚ ਦੋਸ਼ੀ ਨਾਮਜਦ ਕੀਤਾ ਗਿਆ ਹੈ। ਅਮਰੀਕਾ ਦੀ ਸੰਘੀ ਜਾਂਚ ਏਜੰਸੀ ਐਫ.ਬੀ.ਆਈ. ਨੇ ਵਿਕਾਸ ਯਾਦਵ ਨੂੰ ਲੋੜੀਂਦਾ (ਵਾਂਟਿਡ) ਐਲਾਨਿਆ ਹੈ।
ਅਮਰੀਕਾ ਦੇ ਜਸਿਟਸ ਡਿਪਾਰਟਮੈਂਟ ਨੇ ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਕ ਅਧਿਕਾਰੀ ਵਿਕਾਸ਼ ਯਾਦਵ ਖਿਲਾਫ ਅਮਰੀਕੀ ਅਦਾਲਤ ਵਿਚ ਦੋਸ਼ ਦਾਖਲ ਕਰ ਦਿੱਤੇ ਹਨ। ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) ਨੇ ਵਿਕਾਸ਼ ਯਾਦਵ ਨੂੰ ਲੋੜੀਂਦਾ (ਵਾਂਟਡ) ਕਰਾਰ ਦਿੰਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ।
ਕੀ ਟਰੂਡੋ ਸਰਕਾਰ ਸਿਰਫ ਵੋਟਾਂ ਲਈ ਇੰਡੀਆ ਨਾਲ ਪੰਗਾ ਲੈ ਰਹੀ ਹੈ? ਇਹ ਸਭ ਕੁਝ ਬਾਰੇ ਪੱਤਰਕਾਰ ਮਨਦੀਪ ਸਿੰਘ ਵੱਲੋਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੀਤੀ ਗੱਲਬਾਤ ਸੁਣੋ।
ਗਿਆਨੀ ਹਰਪ੍ਰੀਤ ਸਿੰਘ ਜੀ ਨੇ ਆਪਣੇ ਭਾਵੁਕ ਸੁਨੇਹੇ ਵਿਚ ਉਹਨਾ ਦੀ ਨਿੱਜ ਹਸਤੀ, ਕਿਰਦਾਰ ਤੇ ਪਰਿਵਾਰ ਬਾਰੇ ਜੋ ਇਲਜਾਮਬਾਜੀ ਤੇ ਧਮਕੀਆਂ ਦਾ ਮਸਲਾ ਉਭਾਰਿਆ ਹੈ ਉਹ ਯਕੀਨਨ ਗੰਭੀਰ ਹੈ।
ਕਨੇਡਾ ਤੇ ਇੰਡੀਆ ਦਰਮਿਆਨ ਕੂਟਨੀਤਕ ਖਿੱਚੋ ਤਾਣ ਇਕ ਨਵੇਂ ਪੜਾਅ ਉੱਤੇ ਪਹੁੰਚ ਗਈ ਹੈ। ਲੰਘੀ 14 ਅਕਤੂਬਰ 2024 ਨੂੰ ਕਨੇਡਾ ਦੀ ਜਾਂਚ ਏਜੰਸੀ ਰਾਇਲ ਕਨੇਡੀਅਨ ...
ਖਾਲਸਾ ਪੰਥ ਦੀ ਰਾਜਨੀਤੀ ਪ੍ਰਤੀ ਪਹੁੰਚ ਲੋਕਾਈ ਦਾ ਭਲਾ ਕਰਨ ਵਾਲੀ ਹੈ ਤੇ ਖਾਲਸਾ ਜੀ ਨੇ ਇਸ ਗੱਲ ਦੀ ਪਹਿਰੇਦਾਰੀ ਕਰਨੀ ਹੈ ਕਿ ਚੱਲ ਰਹੇ ਸਿਆਸੀ ਨਿਜ਼ਾਮ ਲੋਕਾਈ ਦਾ ਭਲਾ ਕਰਨ
ਸਿੱਖ ਸਿਆਸਤ ਵੱਲੋਂ ਪੇਸ਼ ਕੀਤੀਆਂ ਜਾਂਦੀਆਂ ਬੋਲਦੀਆਂ ਕਿਤਾਬਾਂ ਤਹਿਤ 'ਅਜ਼ਾਦਨਾਮਾ (ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ)' ਦਾ ਬੋਲਦਾ ਰੂਪ ਸਿੱਖ ਸਿਆਸਤ ਐਪ ਤੇ ਜਾਰੀ ਕਰ ਦਿੱਤਾ ਗਿਆ ਹੈ। ਇਸ ਕਿਤਾਬ ਵਿੱਚ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁੱਖਦੇਵ ਸਿੰਘ ਸੁੱਖਾ ਦੀਆਂ ਬਹੁਤ ਸਾਰੀਆਂ ਚਿੱਠੀਆਂ ਨੂੰ ਖਾਲਸਾ ਪੰਥ ਅਤੇ ਸੰਗਤ ਦੇ ਸਨਮੁੱਖ ਕੀਤਾ ਗਿਆ ਹੈ।