ਦਲ ਖਾਲਸਾ ਵੱਲੋਂ 29 ਸਤੰਬਰ 2024 ਨੂੰ ਗੁਰਦਾਸਪੁਰ (ਪੰਜਾਬ) ਵਿਖੇ "ਸ਼ਹਾਦਤ, ਸੰਘਰਸ਼ ਅਤੇ ਅਜ਼ਾਦੀ ਦਾ ਰਾਹ" (ਸ਼ਹਾਦਤ, ਸੰਘਰਸ਼ ਅਤੇ ਆਜ਼ਾਦੀ ਦਾ ਮਾਰਗ) ਵਿਸ਼ੇ 'ਤੇ ਇੱਕ ਸੈਮੀਨਾਰ ਕੀਤਾ ਗਿਆ।
ਕੈਨੇਡਾ ਦੀ ਧਰਤੀ ਉੱਤੇ ਗੋਲੀਆਂ ਮਾਰਕੇ ਸ਼ਹੀਦ ਕੀਤੇ ਗਏ ਭਾਈ ਹਰਦੀਪ ਸਿੰਘ ਨਿੱਝਰ ਦਾ ਪਹਿਲਾ ਸ਼ਹੀਦੀ ਦਿਹਾੜਾ ਦਲ ਖਾਲਸਾ ਵੱਲੋ ਖਾਲਸਾਈ ਜਜ਼ਬਿਆਂ ਨਾਲ ਅੰਮ੍ਰਿਤਸਰ ਵਿਖੇ ਮਨਾਇਆ ਗਿਆ।
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਦਲ ਖਾਲਸਾ ਯੂਨਿਟ ਗੁਰਦਾਸਪੁਰ ਵਲੋਂ ਪਿੰਡ ਸੈਦੋਵਾਲ -ਗੁਨੋਪੁਰ ਖੁਰਦ ਵਿਖੇ ਬੀਤੇ ਦਿਨੀ ਜੂਨ 1984 ਦੇ ਘੱਲੂਘਾਰੇ ਅਤੇ ਇਲਾਕੇ ਦੇ ਸ਼ਹੀਦ ਸਿੰਘਾ ਦੀ ਯਾਦ ਵਿੱਚ ਘੱਲੂਘਾਰਾ ਯਾਦਗਾਰੀ ਸਮਾਗਮ ਮਨਾਇਆ ਗਿਆ।
2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਪਹਿਲਾਂ ਹੀ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਹਨ ਅਤੇ ਉਸਦੀ ਚਹੇਤੀ ਹਨੀਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਨੂੰ ਦੋਹਾਂ ਨੂੰ ਤੁਰੰਤ ਪੁਲਿਸ ਰਿਮਾਂਡ ਉੱਤੇ ਪੰਜਾਬ ਲਿਆ ਕੇ ਪੁੱਛਗਿਛ ਕਰਨ ਅਤੇ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਕਰਨ ਲਈ ਕਿਹਾ ਹੈ।
ਸਿੱਖ ਕੌਮ ਨੂੰ ਡੂੰਘੀ ਸੱਟ ਮਾਰਨ ਵਾਲੀ ਦਰਬਾਰ ਸਾਹਿਬ ਅੰਦਰ ਬੇਅਦਬੀ ਦੀ ਘਟਨਾ ਨੂੰ ਦੋ ਸਾਲ ਪੂਰੇ ਹੋਣ ਮੌਕੇ ਅਕਾਲ ਤਖਤ ਸਾਹਿਬ ਵਿਖੇ ਦਲ ਖਾਲਸਾ ਦੇ ਮੈਂਬਰਾਂ ਵੱਲੋਂ ਅਰਦਾਸ ਕੀਤੀ ਗਈ ਜਿਸ ਦੀ ਅਗਵਾਈ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।
75ਵੇਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਨੇ ਐਮਨਿਸਟੀ ਇੰਟਰਨੈਸ਼ਨਲ ਅਤੇ ਹਿਊਮਨ ਰਾਈਟਜ ਵਾਚ ਵਰਗੀਆਂ ਦੁਨੀਆਂ ਦੀਆਂ ਨਿਰਪੱਖ ਅਤੇ ਪ੍ਰਮੁੱਖ ਸੰਸਥਾਵਾ ਨੂੰ ਕਸ਼ਮੀਰ, ਪੰਜਾਬ ਅਤੇ ਮਨੀਪੁਰ ਵਰਗੀਆਂ ਨਾਜ਼ਕ ਸਟੇਟਾਂ ਵਿੱਚ ਆਪਣੀਆਂ ਟੀਮਾਂ ਭੇਜ ਕਿ ਮਨੁੱਖੀ ਅਧਿਕਾਰਾਂ ਦੇ ਤਰਸਯੋਗ ਹਾਲਾਤਾਂ ਅਤੇ ਨਿੱਘਰਦੀ ਸਥਿਤੀ ਦਾ ਜਾਇਜ਼ਾ ਲੈਣ ਦੀ ਅਪੀਲ ਕੀਤੀ ਹੈ।
ਪੰਜਾਬ ਦੀ ਪ੍ਰਭੁਸੱਤਾ ਅਤੇ ਅਜ਼ਾਦੀ ਦੀ ਵਕਾਲਤ ਕਰਨ ਵਾਲੀਆਂ ਦੋ ਪ੍ਰਮੁੱਖ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ, ਨੇ ਸਾਂਝੇ ਤੌਰ ਤੇ ਫੈਸਲਾ ਕੀਤਾ ਹੈ ਕਿ ਉਹ ਸਿੱਖਾਂ 'ਤੇ ਭਾਰਤੀ ਨਿਜ਼ਾਮ ਦੇ ਹਮਲਿਆਂ, ਅਨਿਆਂ ਅਤੇ ਜ਼ਿਆਦਤੀਆਂ ਵਿਰੁੱਧ 14 ਅਗਸਤ ਨੂੰ ਲੁਧਿਆਣਾ ਵਿਖੇ ਵਿਸ਼ਾਲ ਪ੍ਰਦਰਸ਼ਨ ਕਰਨਗੇ।
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ।
ਬੀਤੇ ਦਿਨੀਂ ਸਿੱਖ ਸ਼ਖਸੀਅਤਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ, ਦਲ ਖਾਲਸਾ ਨੇ ਸਰਕਾਰ-ਏ-ਖਾਲਸਾ ਦਾ ਪਰਚਮ ਲਹਿਰਾਇਆ। ਤਖਤ ਕੇਸਗੜ੍ਹ ਸਾਹਿਬ ਦੀਆ ਬਰੂਹਾਂ 'ਤੇ ਖੁੱਲ੍ਹੇ ਮੈਦਾਨ ਦੇ ਵਿੱਚ ਸਿੱਖ ਰਾਜ ਦਾ ਝੰਡਾ ਝੁਲਾਇਆ ਗਿਆ
Next Page »