ਪਿਛਲੇ 15 ਸਾਲਾਂ ਤੋਂ ਆਪਣੇ ਪੱਤਰਕਾਰ ਪਿਤਾ ਰਾਮ ਚੰਦਰ ਛਤਰਪਤੀ ਦੇ ਕਤਲ ਮਾਮਲੇ ਵਿੱਚ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਵਿਰੁੱਧ ਕਾਨੂੰਨੀ ਲੜਾਈ ਲੜਦੇ ਆ ਰਹੇ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਅਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਉਨ੍ਹਾਂ ਦੇ ਪਿਤਾ ਦੇ ਕੇਸ ਨੂੰ ਖ਼ਤਮ ਕਰਵਾਉਣ ਲਈ ਸੀਬੀਆਈ ’ਤੇ ਦਬਾਅ ਪੁਆਉਂਦੇ ਰਹੇ ਹਨ।
ਗਿਆਨੀ ਗੁਰਬਚਨ ਸਿੰਘ ਅੱਜ (29 ਜੁਲਾਈ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਪਟਿਆਲਾ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੂੰ ਸਿਰੋਪਾ ਵੀ ਦਿੱਤਾ।
ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਕੁੱਝ ਲੋਕਾਂ ਦੁਆਰਾ ਭੁਲੇਖਾ ਪਾਊ ਪ੍ਰਚਾਰ ਨੂੰ ਰੱਦ ਕਰਦਿਆਂ ਸਪੱਸ਼ਟ ਕੀਤਾ ਗਿਆ ਕਿ ਸਾਊਥਾਲ ਗੁਰਦਵਾਰਾ ਸਾਹਿਬ ਵਿੱਚ ਕਾਂਗਰਸੀ ਆਗੂ ਪ੍ਰਨੀਤ ਕੌਰ ਨੂੰ ਸਨਮਾਨਿਤ ਕਰਨ ਵਿੱਚ ਉਹਨਾਂ ਵਲੋਂ ਕੋਈ ਸਹਿਮਤੀ ਨਹੀਂ ਦਿੱਤੀ ਗਈ ਅਤੇ ਨਾ ਹੀ ਕਦੇ ਸਿੱਖ ਵਿਰੋਧੀਆਂ ਦੇ ਹੱਕ ਵਿੱਚ ਉਹ ਕਦੇ ਭੁਗਤ ਸਕਦੇ ਹਨ। ਸਿੱਖ ਸੰਗਤਾਂ ਨੂੰ ਸਪੱਸ਼ਟ ਕੀਤਾ ਗਿਆ ਕਿ ਇਸਦਾ ਸਿੱਖ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ। ਇਹ ਕੇਵਲ ਕਮੇਟੀ ਦਾ ਆਪਣਾ ਫੈਸਲਾ ਹੋ ਸਕਦਾ ਹੈ।